ਸਿੱਧੂ ਤੋਂ ਬਾਅਦ ਸੁਖਪਾਲ ਖਹਿਰਾ ਨੇ ਦਿੱਲੀ ਪੁਲਿਸ ਨੂੰ ਲਿਆ ਕਰੜੇ ਹੱਥੀਂ, ਕੀਤਾ ਟਵੀਟ 
Published : Apr 12, 2021, 11:44 am IST
Updated : Apr 12, 2021, 11:44 am IST
SHARE ARTICLE
Sukhpal Khaira
Sukhpal Khaira

ਕੈਪਟਨ ਅਮਰਿੰਦਰ ਸਿੰਘ ਨੂੰ ਮਾਮਲੇ 'ਚ ਦਖ਼ਲ ਦੇਣ ਲਈ ਕਿਹਾ

ਚੰਡੀਗੜ੍ਹ - ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ ਦੇ ਭਰਾ ਦੀ ਕੁੱਟਮਾਰ ਮਾਮਲੇ 'ਚ ਨਵਜੋਤ ਸਿੰਘ ਸਿੱਧੂ ਵੱਲੋਂ ਟਵੀਟ ਕੀਤੇ ਜਾਣ ਤੋਂ ਬਾਅਦ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰ ਕੇ ਦਿੱਲੀ ਪੁਲਿਸ ਨੂੰ ਕਰੜੇ ਹੱਥੀਂ ਲਿਆ ਹੈ। ਉਹਨਾਂ ਨੇ ਆਪਣੇ ਇਕ ਟਵੀਟ ਵਿਚ ਲਿਖਿਆ, ''ਦਿੱਲੀ ਪੁਲਿਸ ਨੂੰ ਪੰਜਾਬ ਆ ਕੇ ਸਾਡੇ ਜਵਾਨਾਂ ਨੂੰ ਬਿਨ੍ਹਾਂ ਕਿਸੇ ਜੁਰਮ ਦੇ ਅਗਵਾ ਕਰ ਕੇ ਕੁੱਟਣ ਦਾ ਕੋਈ ਅਧਿਕਾਰ ਨਹੀਂ ਹੈ। ਦਿੱਲੀ ਪੁਲਿਸ ਨੂੰ ਉਨ੍ਹਾਂ ਦੇ ਅੱਤਿਆਚਾਰਾਂ ਅਤੇ ਦੁਨੀਆ ਭਰ ਵਿਚ ਉਨ੍ਹਾਂ ਦੀ ਮਾੜੀ ਸਾਖ ਲਈ ਜਾਣਿਆ ਜਾਂਦਾ ਹੈ।

File Photo

ਉਹਨਾਂ ਲਿਖਿਆ ਕਿ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਵਿਚ ਦਖਲ ਦੇਣ ਅਤੇ ਸਾਡੇ ਨੌਜਵਾਨਾਂ ਅਤੇ ਕਿਸਾਨਾਂ ਦੀਆਂ ਹੋ ਰਹੀਆਂ ਗੈਰਕਾਨੂੰਨੀ ਅਗਵਾ ਵਾਲੀਆਂ ਘਟਨਾਵਾਂ ਨੂੰ ਰੋਕਣ। ਸੁਖਪਾਲ ਖਹਿਰਾ ਨੇ ਇਕ ਹੋਰ ਟਵੀਟ ਵਿਚ ਲਿਖਿਆ ਕਿ ਨਵਰੀਤ ਨੂੰ ਦਿੱਲੀ ਪੁਲਿਸ ਨੇ ਗੋਲੀ ਮਾਰ ਦਿੱਤੀ ਸੀ ਅਤੇ ਉਸ ਦਾ ਪਰਿਵਾਰ ਹਾਲੇ ਵੀ ਇਨਸਾਫ਼ ਲਈ ਲੜ ਰਿਹਾ ਹੈ। ਦਿੱਲੀ ਪੁਲਿਸ ਨੇ ਅੱਤਿਆਚਾਰ, ਤਸ਼ੱਦਦ, ਬੇਰਹਿਮੀ, ਅਣਮਨੁੱਖੀ, ਤਾਨਾਸ਼ਾਹੀ ਅਤੇ ਬਰਬਰਤਾ ਦਾ ਨਵਾਂ ਨਿਯਮ ਤੈਅ ਕਰ ਲਿਆ ਹੈ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement