ਕੈਨੇਡਾ ਦੀ ਵੱਡੀ ਸਿਆਸੀ ਪਾਰਟੀ ਐਨ.ਡੀ.ਪੀ ਨੇ ਖੇਤੀ ਕਾਨੂੰਨਾਂ ਦੀ ਕੀਤੀ ਨਿਖੇਧੀ
Published : Apr 12, 2021, 11:55 pm IST
Updated : Apr 12, 2021, 11:55 pm IST
SHARE ARTICLE
image
image

ਕੈਨੇਡਾ ਦੀ ਵੱਡੀ ਸਿਆਸੀ ਪਾਰਟੀ ਐਨ.ਡੀ.ਪੀ ਨੇ ਖੇਤੀ ਕਾਨੂੰਨਾਂ ਦੀ ਕੀਤੀ ਨਿਖੇਧੀ

ਟੋਰਾਂਟੋ, 12 ਅਪ੍ਰੈਲ : ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦਾ ਅੰਦੋਲਨ ਤੇਜ ਹੁੰਦਾ ਜਾ ਰਿਹਾ ਹੈ। ਕਿਸਾਨੀ ਸੰਘਰਸ਼ ਨੂੰ ਦੇਸ਼ ਤੋਂ ਹੀ ਨਹੀਂ ਵਿਦੇਸ਼ਾਂ ਤੋਂ ਵੀ ਸਮਰਥਨ ਮਿਲ ਰਿਹਾ ਹੈ। ਇਸ ਵਿਚਕਾਰ ਕੈਨੇਡਾ ਵਿਚ ਐਨ.ਡੀ.ਪੀ ਦੇ ਸੰਸਦ ਮੈਂਬਰ ਜਗਮੀਤ ਸਿੰਘ ਦੀ ਅਗਵਾਈ ਵਾਲੀ ਕੈਨੇਡੀਅਨ  ਸਰਕਾਰ ਨੇ ਭਾਰਤ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੀ ਨਿਖੇਧੀ ਕਰਦਿਆਂ ਉਸ ਵਿਰੁਧ ਮਤਾ ਪਾਸ ਕੀਤਾ ਹੈ। 
ਦੂਜੇ ਪਾਸੇ ਵਿਸ਼ਵ ਵਿਚ ਕੈਨੇਡਾ ਦੇ ਸਥਾਨ ਨੂੰ ਮੁੜ ਪ੍ਰੀਭਾਸ਼ਤ ਕਰਨਾ ਪਾਰਟੀ ਦੀ ਵਿਦੇਸ਼ ਨੀਤੀ ਦਾ ਮੱੁਖ ਟੀਚਾ ਸੀ। ਬਰੈਂਪਟਨ ਈਸਟ ਤੋਂ ਪਾਰਟੀ ਦੇ ਮੈਂਬਰਾਂ ਵਲੋਂ ‘ਭਾਰਤੀ ਕਿਸਾਨਾਂ ਨਾਲ ਅੰਤਰਰਾਸਟਰੀ ਇਕਜੁਟਤਾ’ ਲਈ ਮਤਾ ਲਿਆਂਦਾ ਗਿਆ ਸੀ। ਮਤੇ ਵਿਚ ਕਿਹਾ ਗਿਆ ਹੈ ਕਿ “ਸੰਘੀ ਸਰਕਾਰ ਭਾਰਤ ਦੀਆਂ ਕਾਰਵਾਈਆਂ ਦੀ ਨਿੰਦਾ ਕਰੇ। ਇਸ ਦੌਰਾਨ ਮੰਗ ਕੀਤੀ ਗਈ ਹੈ ਕਿ ਸਾਂਤਮਈ ਢੰਗ ਨਾਲ ਵਿਰੋਧ ਪ੍ਰਦਰਸਨ ਕਰਨ ਵਾਲੇ ਕਿਸਾਨਾਂ ਦੇ ਅਧਿਕਾਰਾਂ ਦੀ ਰਖਿਆ ਲਈ ਕੌਮਾਂਤਰੀ ਜਵਾਬਦੇਹੀ ਸਖ਼ਤ ਕੀਤੀ ਜਾਵੇ।    (ਏਜੰਸੀ)
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement