ਕੈਪਟਨ ਅਮਰਿੰਦਰ ਸਿੰਘ ਨੇ ਲਈ ਕੋਰੋਨਾ ਰੋਕੂ ਟੀਕੇ ਦੀ ਦੂਸਰੀ ਖ਼ੁਰਾਕ
Published : Apr 12, 2021, 1:05 pm IST
Updated : Apr 12, 2021, 2:11 pm IST
SHARE ARTICLE
Punjab CM gets his 2nd COVID 19 vaccine shot
Punjab CM gets his 2nd COVID 19 vaccine shot

ਮੁੱਖ ਮੰਤਰੀ ਨੇ ਸਾਰਿਆਂ ਨੂੰ ਵੈਕਸੀਨ ਲਗਾਉਣ ਲਈ ਕੀਤੀ ਅਪੀਲ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਰੋਨਾ ਰੋਕੂ ਟੀਕੇ ਦੀ ਦੂਸਰੀ ਖੁਰਾਕ ਲਈ ਹੈ। ਇਸ ਮੌਕੇ ਉਹਨਾਂ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ ਅਪਣੀ ਅਤੇ ਅਪਣੇ ਪਰਿਵਾਰ ਦੀ ਸੁਰੱਖਿਆ ਲਈ ਕੋਰੋਨਾ ਦਾ ਟੀਕਾ ਲਗਵਾਉਣ। ਇਸ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ।

Captain Amarinder SinghCaptain Amarinder Singh

ਉਹਨਾਂ ਲਿਖਿਆ, 'ਅੱਜ ਮੈਂ ਕੋਵਿਡ19 ਵੈਕਸੀਨ ਦਾ ਦੂਜਾ ਡੋਜ਼ ਲਗਵਾਇਆ। ਇਹ ਕੋਰੋਨਾ ਵਾਇਰਸ ਵਿਰੁੱਧ ਲੜਾਈ ਹੈ ਤੇ ਸਮੇਂ ਰਹਿੰਦੇ ਟੀਕਾ ਲਗਵਾਉਣ ਨਾਲ ਅਸੀਂ ਇਸ ਮਹਾਂਮਾਰੀ ਤੋਂ ਬੱਚ ਸਕਦੇ ਹਾਂ। ਮੈਂ ਉਹਨਾਂ ਸਾਰੇ ਲੋਕਾਂ ਨੂੰ ਜਲਦ ਤੋਂ ਜਲਦ ਟੀਕਾ ਲਗਵਾਉਣ ਦੀ ਅਪੀਲ ਕਰਦਾ ਹਾਂ ਜੋ ਇਸ ਦੇ ਯੋਗ ਹਨ, ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਕੋਰੋਨਾ ਟੀਕਾਕਰਣ ਸਬੰਧੀ ਸਾਰੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਤੇ ਟੀਕਾ ਲਗਵਾ ਕੇ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦਾ ਫਰਜ਼ ਨਿਭਾਓ।

Capt amarinder Singh gets his 2nd COVID 19 vaccine shotCapt amarinder Singh gets his 2nd COVID 19 vaccine shot

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ 5 ਮਾਰਚ ਨੂੰ ਮੋਹਾਲੀ ਦੇ ਸਿਵਲ ਹਸਪਤਾਲ ਵਿਖੇ ਕੋਰੋਨਾ ਵੈਕਸੀਨ ਦੀ ਪਹਿਲੀ ਖੁਰਾਕ ਲਈ ਸੀ। ਇਸ ਦੌਰਾਨ ਉਹਨਾਂ ਨੇ ਟਵੀਟ ਕਰਕੇ 60 ਸਾਲ ਜਾਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਜਲਦੀ ਤੋਂ ਜਲਦੀ ਟੀਕਾ ਲਗਾਉਣ ਦੀ ਅਪੀਲ ਕੀਤੀ ਸੀ। ਉਹਨਾਂ ਕਿਹਾ ਸੀ ਕਿ ਕੋਰੋਨਾ ਨੂੰ ਹਰਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋਣ ਦੀ ਲੋੜ ਹੈ ਅਤੇ ਮੈਨੂੰ ਯਕੀਨ ਹੈ ਕਿ ਅਸੀਂ ਅਜਿਹਾ ਕਰਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement