
ਹਾਦਸੇ ਵਿਚ ਤਿੰਨ ਦੀ ਮੌਤ ਤੇ ਇਕ ਜ਼ਖਮੀ
ਅਨੰਦਪੁਰ ਸਾਹਿਬ (ਕੁਲਵਿੰਦਰਜੀਤ ਭਾਟੀਆ): ਨੰਗਲ ਤੋਂ ਚੰਡੀਗੜ੍ਹ ਜਾ ਰਹੀ ਸੀਟੀਯੂ ਬੱਸ ਵੱਲੋਂ ਚਾਰ ਪ੍ਰਵਾਸੀ ਮਜ਼ਦੂਰਾਂ ਨੂੰ ਕੁਚਲਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦਰਦਨਾਕ ਹਾਦਸੇ ਵਿਚ ਤਿੰਨ ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਜ਼ਖਮੀ ਨੂੰ ਪੀਜੀਆਈ ਚੰਡੀਗੜ੍ਹ ਵਿਖੇ ਰੈਫਰ ਕੀਤਾ ਗਿਆ।
Police
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆਂ ਜਦੋਂ ਨੰਗਲ ਤੋਂ ਚੰਡੀਗੜ੍ਹ ਜਾ ਰਹੀ ਸੀਟੀਯੂ ਬੱਸ ਦਾ ਸੰਤੁਲਨ ਵਿਗੜ ਗਿਆ। ਇਸ ਦੌਰਾਨ ਬੱਸ ਨੇ ਹਾਈਵੇ ਦੇ ਨਜ਼ਦੀਕ ਭਨੁਪਲੀ ਕਸਬੇ ਨੇੜੇ ਖੜ੍ਹੇ ਪ੍ਰਵਾਸੀ ਮਜ਼ਦੂਰਾਂ ਨੂੰ ਕੁਚਲ ਦਿੱਤਾ। ਦੋ ਔਰਤਾਂ ਅਤੇ ਇਕ ਮਰਦ ਸਮੇਤ ਤਿੰਨ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇਕ ਨੂੰ ਪੀਜੀਆਈ ਰੈਫ਼ਰ ਕੀਤਾ ਗਿਆ।
Accident
ਸੀਟੀਯੂ ਬੱਸ ਦਾ ਡਰਾਈਵਰ ਅਤੇ ਕੰਡਕਟਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਡਰਾਈਵਰ ਅਤੇ ਕੰਡਕਟਰ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।