ਅੱਠ ਮਜ਼ਦੂਰ ਜਥੇਬੰਦੀਆਂ ਵਲੋਂ ਮਜ਼ਦੂਰਾਂ ਨੂੰ ਭਾਜਪਾ ਦੇ ਸਮਾਗਮਾਂ ਦੇ ਬਾਈਕਾਟ ਦੀ ਅਪੀਲ    
Published : Apr 12, 2021, 10:20 am IST
Updated : Apr 12, 2021, 10:33 am IST
SHARE ARTICLE
 Eight trade unions call on workers to boycott BJP functions
Eight trade unions call on workers to boycott BJP functions

ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਅਤੇ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਦੀ ਭਾਜਪਾ ਸਰਕਾਰ ਡਾਕਟਰ ਭੀਮ ਰਾਉ ਅੰਬੇਡਕਰ ਪ੍ਰਤੀ ਨਕਲੀ ਹੇਜ ਵਿਖਾ ਰਹੀ ਹੈ

ਚੰਡੀਗੜ੍ਹ (ਭੁੱਲਰ): ਹਰਿਆਣਾ ਦੀ ਭਾਜਪਾ ਸਰਕਾਰ ਵਲੋਂ 14 ਅਪ੍ਰੈਲ ਨੂੰ ਸੂਬੇ ਭਰ ਵਿਚ ਅਬੰਡੇਕਰ ਜੈਯੰਤੀ ਮਨਾਉਣ ਦੇ ਨਾਂ ਹੇਠ ਕਿਸਾਨਾਂ ਤੇ ਮਜ਼ਦੂਰਾਂ/ਦਲਿਤਾਂ ਵਿਚ ਟਕਰਾਅ ਕਰਵਾਉਣ ਰਾਹੀਂ ਖੇਤੀ ਕਾਨੂੰਨਾਂ ਵਿਰੁਧ ਚਲ ਰਹੇ ਸੰਘਰਸ਼ ਨੂੰ ਢਾਹ ਲਾਉਣ ਵਾਲੇ ਪੈਂਤੜੇ ਦੀ ਨਿਖੇਧੀ ਕਰਦਿਆਂ ਪੰਜਾਬ ਦੀਆਂ ਅੱਠ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਨੇ ਸਮੂਹ ਮਜ਼ਦੂਰਾਂ ਤੇ ਦਲਿਤ ਭਾਈਚਾਰੇ ਨੂੰ ਭਾਜਪਾਈ ਹਾਕਮਾਂ ਦੇ ਖੋਟੇ ਮਨਸੂਬਿਆਂ ਨੂੰ ਪਛਾੜਨ ਲਈ ਇਨ੍ਹਾਂ  ਸਰਕਾਰੀ ਸਮਾਗਮਾਂ ਦੇ ਬਾਈਕਾਟ ਦੀ ਅਪੀਲ ਕੀਤੀ ਹੈ। 

ਅੱਠ ਮਜ਼ਦੂਰ ਜਥੇਬੰਦੀਆਂ ’ਤੇ ਆਧਾਰਤ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਬਿਆਨ ਜਾਰੀ ਕਰਦਿਆਂ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ ਨੇ ਦਸਿਆ ਕਿ ਇਹ ਅਪੀਲ ਦਿਹਾਤੀ ਮਜ਼ਦੂਰ ਸਭਾ ਪੰਜਾਬ ਦੇ ਸੂਬਾ ਜਨਰਲ ਸਕੱਤਰ ਗੁਰਨਾਮ ਸਿੰਘ ਦਾਊਦ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤਰਸੇਮ ਪੀਟਰ,  ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ ਆਦਿ ਵਲੋਂ ਸਾਂਝੇ ਤੌਰ ’ਤੇ ਕੀਤੀ ਗਈ ਹੈ।

Narendra ModiNarendra Modi

ਮਜ਼ਦੂਰ ਆਗੂਆਂ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰੀ ਅਤੇ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਦੀ ਭਾਜਪਾ ਸਰਕਾਰ ਡਾਕਟਰ ਭੀਮ ਰਾਉ ਅੰਬੇਡਕਰ ਪ੍ਰਤੀ ਨਕਲੀ ਹੇਜ ਵਿਖਾ ਰਹੀ ਹੈ ਜਦੋਂ ਕਿ ਉਹ ਅਪਣੀ ਵਿਚਾਰਧਾਰਾ ਤੇ ਅਮਲਾਂ ਪੱਖੋਂ ਡਾਕਟਰ ਭੀਮ ਰਾਉ ਅੰਬੇਡਕਰ ਅਤੇ ਦਲਿਤ ਸਮਾਜ ਦੀ ਕੱਟੜ ਦੁਸ਼ਮਣ ਹੈ। 

Trade unionTrade union

ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਵਲੋਂ ਲਿਆਂਦੇ ਮਜ਼ਦੂਰ, ਕਿਸਾਨ ਤੇ ਦੇਸ਼ ਵਿਰੋਧੀ ਕਾਲੇ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਤੇ ਲੋਕਾਂ ਵਿਚ ਭਾਰੀ ਰੋਹ ਕਾਰਨ ਖੱਟਰ ਸਰਕਾਰ ਜਨਤਕ ਸਮਾਗਮ ਕਰਨ ਲਈ ਤਰਸ ਰਹੀ ਹੈ ਅਤੇ ਹੁਣ ਅੰਬੇਡਕਰ ਜੈਯੰਤੀ ਦੇ ਬਹਾਨੇ ਉਹ ਇਕ ਤੀਰ ਨਾਲ ਕਈ ਸ਼ਿਕਾਰ ਕਰਨਾ ਚਾਹੁੰਦੀ ਹੈ।

ਉਨ੍ਹਾਂ ਆਖਿਆ ਕਿ ਖੱਟਰ ਸਰਕਾਰ  ਅੰਬੇਡਕਰ ਜੈਅੰਤੀ ਦੇ ਨਾਂ ਹੇਠ ਇਕ ਹੱਥ ਦਲਿਤ ਭਾਈਚਾਰੇ ਨੂੰ ਪਤਿਆਉਣਾ ਚਾਹੁੰਦੀ ਹੈ ਅਤੇ ਦੂਜੇ ਹੱਥ ਭਾਜਪਾ ਸਰਕਾਰ ਦਾ ਹੱਕੀ ਵਿਰੋਧ ਕਰਨ ਵਾਲੇ ਕਿਸਾਨਾਂ ਨੂੰ ਦਲਿਤ ਤੇ ਅੰਬੇਡਕਰ ਵਿਰੋਧੀ ਗਰਦਾਨਕੇ ਮਜ਼ਦੂਰਾਂ ਕਿਸਾਨਾਂ ਵਿਚ ਟਕਰਾਅ ਪੈਦਾ ਕਰਨ ਰਾਹੀਂ ਮਜ਼ਦੂਰਾਂ ਕਿਸਾਨਾਂ ਵਿਚ ਵੰਡੀਆਂ ਪਾਉਣਾ ਚਾਹੁੰਦੀ ਹੈ।  

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement