ਸ਼ੇਅਰ ਬਾਜ਼ਾਰ ’ਚ ਜ਼ਬਰਦਸਤ ਗਿਰਾਵਟ ਕਾਰਨ ਨਿਵੇਸ਼ਕਾਂ ਦੇ 8.77 ਲੱਖ ਕਰੋੜ ਰੁਪਏ ਡੁੱਬੇ
Published : Apr 12, 2021, 11:59 pm IST
Updated : Apr 12, 2021, 11:59 pm IST
SHARE ARTICLE
image
image

ਸ਼ੇਅਰ ਬਾਜ਼ਾਰ ’ਚ ਜ਼ਬਰਦਸਤ ਗਿਰਾਵਟ ਕਾਰਨ ਨਿਵੇਸ਼ਕਾਂ ਦੇ 8.77 ਲੱਖ ਕਰੋੜ ਰੁਪਏ ਡੁੱਬੇ

ਨਵੀਂ ਦਿੱਲੀ, 12 ਅਪ੍ਰੈਲ : ਦੇਸ਼ ’ਚ ਕੋਵਿਡ 19 ਦੇ ਮਾਮਲਿਆਂ ’ਚ ਤੇਜ਼ੀ ਆਉਣ ਕਾਰਨ ਸੋਮਵਾਰ ਨੂੰ ਸ਼ੇਅਰ ਬਾਜ਼ਾਰਾਂ ’ਚ ਵੱਡੀ ਗਿਰਾਵਟ ਦਰਜ ਹੋਈ। ਸ਼ੇਅਰ ਬਾਜ਼ਾਰ ’ਚ ਆਈ ਭਾਰੀ ਗਿਰਾਵਟ ਕਾਰਨ ਨਿਵੇਸ਼ਕਾਂ ਨੂੰ 8.77 ਲੱਖ ਕਰੋੜ ਰੁਪਏ ਦੀ ਪੂੰਜੀ ਦਾ ਨੁਕਸਾਨ ਹੋ ਗਿਆ। ਬੀਐਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ ਸੋਮਵਾਰ ਨੂੰ 1,707.94 ਅੰਕ ਜਾਂ 3.44 ਫ਼ੀ ਸਦੀ ਦੇ ਨੁਕਸਾਨ ਨਾਲ 47,883.38 ਅੰਕ ’ਤੇ ਆ ਗਿਆ। ਦਿਨ ’ਚ ਕਾਰੋਬਾਰ ਦੌਰਾਨ ਇਕ ਸਮੇਂ ਇਹ 1,987.88 ਅੰਕ ਦੀ ਗਿਰਾਵਟ ਨਾਲ 47,693.44 ਅੰਕ ’ਤੇ ਗਿਆ ਸੀ। ਸੈਂਸੈਕਸ ’ਚ ਭਾਰੀ ਗਿਰਾਵਟ ਨਾਲ ਬੀਐਸਈ ਸੂਚੀਬੱਧ ਕੰਪਨੀਆਂ ਦਾ ਬਾਜ਼ਾਰ ਪੂੰਜੀਕਰਨ (ਮਾਰਕੀਟ ਕੈਪ) 8,77,435.5 ਕਰੋੜ ਰੁਪਏ ਘੱਟ ਕੇ 2,00,85,806.37 ਕਰੋੜ ਰੁਪਏ ਰਹਿ ਗਿਆ। ਸੈਂਸੈਕਸ ਦੀ ਕੰਪਨੀਆਂ ’ਚ ਇੰਡਸਇੰਡ ਬੈਂਕ ਦਾ ਸ਼ੇਅਰ ਸੱਭ ਤੋਂ ਵੱਧ 8.06 ਫ਼ੀ ਸਦੀ ਦੇ ਨੁਕਸਾਨ ’ਚ ਰਿਹਾ।         (ਏਜੰਸੀ)
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement