ਵਿਸਾਖੀ ਮੌਕੇ 437 ਸ਼ਰਧਾਲੂਆਂ ਨੂੰ ਪਾਕਿ ਜਾਣ ਦੀ ਮਿਲੀ ਇਜਾਜ਼ਤ, ਕਰਨਗੇ ਗੁਰਦਵਾਰਿਆਂ ਦੇ ਦਰਸ਼ਨ
Published : Apr 12, 2021, 12:03 am IST
Updated : Apr 12, 2021, 12:03 am IST
SHARE ARTICLE
image
image

ਵਿਸਾਖੀ ਮੌਕੇ 437 ਸ਼ਰਧਾਲੂਆਂ ਨੂੰ ਪਾਕਿ ਜਾਣ ਦੀ ਮਿਲੀ ਇਜਾਜ਼ਤ, ਕਰਨਗੇ ਗੁਰਦਵਾਰਿਆਂ ਦੇ ਦਰਸ਼ਨ

ਸ਼ਰਧਾਲੂਆਂ ਦਾ ਜਥਾ ਅੱਜ ਹੋਵੇਗਾ ਰਵਾਨਾ

ਇਸਲਾਮਾਬਾਦ, 11 ਅਪ੍ਰੈਲ: ਵਿਸਾਖੀ ਮੌਕੇ 437 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲ ਗਈ ਹੈ। ਸਾਰੇ ਸਿੱਖ ਸ਼ਰਧਾਲੂ ਕਲ ਪਾਕਿਸਤਾਨ ਜਾਣ ਲਈ ਰਵਾਨਾ ਹੋਣਗੇ। ਪਾਕਿਸਤਾਨ ਸਰਕਾਰ ਵਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਪ੍ਰਮੁੱਖ ਗੁਰਦੁਆਰਿਆਂ ਵਿਚ ਦਰਸ਼ਨ ਕਰਨ ਨਾਲ ਹੀ ਮਸ਼ਹੂਰ ਨਨਕਾਣਾ ਸਾਹਿਬ ਗੁਰਦੁਆਰੇ ਵਿਚ ਦਰਸ਼ਨ ਕਰਨ ਦੀ ਵੀ ਇਜਾਜ਼ਤ ਮਿਲ ਗਈ ਹੈ।
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸੈਕਟਰੀ ਮੋਹਿੰਦਰ ਸਿੰਘ ਆਹਿਲ ਨੇ ਕਿਹਾ ਹੈ ਕਿ ਪਾਕਿਸਤਾਨ ਵਲੋਂ 437 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਸਥਿਤ ਗੁਰਦਵਾਰਿਆਂ ਦੇ ਦਰਸ਼ਨ ਕਰਨ ਦੀ ਇਜਾਜ਼ਤ ਮਿਲੀ ਹੈ। ਇਸ ਨਾਲ ਹੀ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਮੋਹਿੰਦਰ ਸਿੰਘ ਆਹਿਲ ਮੁਤਾਬਕ ਵਿਸਾਖੀ ਮੌਕੇ ਗੁਰਦੁਆਰਿਆਂ ਦੇ ਦਰਸ਼ਨ ਲਈ ਸ਼ਰਧਾਲੂਆਂ ਦਾ ਜਥਾ ਅੱਜ ਰਵਾਨਾ ਹੋਵੇਗਾ ਅਤੇ 22 ਅਪ੍ਰੈਲ ਨੂੰ ਸਾਰੇ ਸ਼ਰਧਾਲੂ ਵਾਪਸ ਭਾਰਤ ਜਾ ਜਾਣਗੇ। ਦਸਣਯੋਗ ਹੈ ਕਿ ਕੇਂਦਰ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੀ ਗਈ ਸੂਚੀ ਵਿਚੋਂ 356 ਯਾਤਾਰੀਆਂ ਦੇ ਨਾਮ ਕੱਟ ਦਿਤੇ ਸਨ। ਜਿਨ੍ਹਾਂ ਨੇ ਖ਼ਾਲਸਾ ਸਾਜਨਾ ਦਿਵਸ ਮਤਲਬ ਵਿਸਾਖੀ ਮਨਾਉਣ ਲਈ ਪਾਕਿਸਤਾਨ ਜਾਣ ਦੀ ਇਜਾਜ਼ਤ ਸਰਕਾਰ ਤੋਂ ਮੰਗੀ ਸੀ।
ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲਾ ਜਥਾ 12 ਅਪ੍ਰੈਲ ਨੂੰ ਐੱਸ.ਜੀ.ਪੀ.ਸੀ. ਦਫ਼ਤਰ ਅੰਮਿ੍ਰਤਸਰ ਤੋਂ ਰਵਾਨਾ ਹੋਵੇਗਾ ਅਤੇ ਵਾਹਗਾ ਬਾਰਡਰ ਹੁੰਦੇ ਹੋਏ ਪਾਕਿਸਤਾਨ ਜਾਵੇਗਾ। ਸ਼ਰਧਾਲੂਆਂ ਦਾ ਇਹ ਜਥਾ ਵੱਖ-ਵੱਖ ਗੁਰਦੁਆਰਿਆਂ ਦੇ ਦਰਸ਼ਨ ਕਰਨ ਦੇ ਬਾਅਦ 22 ਅਪ੍ਰੈਲ ਨੂੰ ਵਾਪਸ ਪਰਤ ਆਵੇਗਾ। ਐੱਸ.ਜੀ.ਪੀ.ਸੀ. ਵੱਲੋਂ ਪਾਕਿਸਤਾਨ ਜਾਣ ਵਾਲੇ ਸਾਰੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਕਰਵਾਉਣ ਲਈ ਕੈਂਪ ਦਾ ਆਯਜੋਨ ਕੀਤਾ ਗਿਆ ਸੀ ਜਿਸ ਵਿਚ ਸਾਰੇ ਸ਼ਰਧਾਲੂਆਂ ਦੀ ਰਿਪੋਰਟ ਨੈਗੇਟਿਵ ਆਈ ਹੈ। 
ਰੀਪੋਰਟ ਮੁਤਾਬਕ ਕੋਰੋਨਾ ਵਾਇਰਸ ਕਾਰਨ ਇਸ ਸਾਲ ਘੱਟ ਸ਼ਰਧਾਲੂਆਂ ਨੇ ਵੀਜ਼ਾ ਲਈ ਅਰਜ਼ੀ ਦਿਤੀ ਸੀ। ਪਾਕਿਸਤਾਨ ਸਰਕਾਰ ਨੇ ਵੀ ਸੀਮਤ ਗਿਣਤੀ ਵਿਚ ਹੀ ਸ਼ਰਧਾਲੂਆਂ ਦੇ ਵੀਜੇ ਨੂੰ ਮਨਜੂਰੀ ਦਿੱਤੀ ਹੀ। ਭਾਰਤ ਤੋਂ ਜਾਣ ਵਾਲੇ 437 ਸ਼ਰਧਾਲੂਆਂ ਨੂੰ 11 ਦਿਨਾਂ ਤਕ ਪਾਕਿਸਤਾਨ ਵਿਚ ਰਹਿ ਕੇ ਗੁਰਦੁਆਰਿਆਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਇਨ੍ਹਾਂ ਵਿਚ ਗੁਰਦੁਆਰਾ ਪੰਜਾ ਸਾਹਿਬ, ਨਨਕਾਣਾ ਸਾਹਿਬ, ਡੇਰਾ ਸਾਹਿਬ, ਲਾਹੌਰ ਸੱਚਾ ਸੌਦਾ, ਡੇਰਾ ਸਾਹਿਬ ਕਰਤਾਰਪੁਰ ਅਤੇ ਦੂਜੇ ਕਈ ਹੋਰ ਗੁਰਦੁਆਰੇ ਸ਼ਾਮਲ ਹਨ।   (ਏਜੰਸੀ)   

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement