ਪੰਜਾਬ ਨੂੰ ਬਚਾਉਣ ਦੇ ਲਈ ਹਰ ਵਰਗ ਦੇ ਲੋਕ ਇੱਕਠੇ ਹੋ ਕੇ ਆਪ ਵਿੱਚ ਸ਼ਾਮਲ ਹੋ ਰਹੇ ਹਨ: ਹਰਪਾਲ ਚੀਮਾ
Published : Apr 12, 2021, 5:34 pm IST
Updated : Apr 12, 2021, 5:34 pm IST
SHARE ARTICLE
 Aam Aadmi Party
Aam Aadmi Party

ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਕਾਮਯਾਬੀ: ਸਾਬਕਾ ਸਿਵਲ ਅਧਿਕਾਰੀ, ਅੰਤਰਰਾਸ਼ਟਰੀ ਖਿਡਾਰੀ ਤੇ ਸਮਾਜਸੇਵੀ ਪਾਰਟੀ 'ਚ ਹੋਏ ਸ਼ਾਮਲ

ਚੰਡੀਗੜ - ਆਮ ਆਦਮੀ ਪਾਰਟੀ ਦਾ ਕਾਫ਼ਿਲਾ ਪੰਜਾਬ ਵਿੱਚ ਹਰ ਰੋਜ਼ ਵਧਦਾ ਜਾ ਰਿਹਾ ਹੈ। ਹਰ ਰੋਜ ਪੰਜਾਬ ਦੇ ਕਾਬਲ ਤੇ ਪ੍ਰਸਿੱਧ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ, ਅੰਤਰਰਾਸ਼ਟਰੀ ਦੌੜਾਕ ਤੇ ਆਰਮੀ ਮੈਨ ਹਰਮਿੰਦਰ ਸਿੰਘ ਅਤੇ ਸਮਾਜ ਸੇਵੀ ਬਲਜਿੰਦਰ ਸਿੰਘ ਢਿੱਲੋਂ ਪਾਰਟੀ ਵਿੱਚ ਸ਼ਾਮਲ ਹੋਏ।

Jarnail SinghJarnail Singh

ਪਾਰਟੀ ਦੇ ਮੁੱਖ ਦਫ਼ਤਰ ਵਿੱਚ ਆਪ ਦੇ ਸੀਨੀਅਰ ਨੇਤਾ ਅਤੇ ਵਿਧਾਨ ਸਭਾ ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਦੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ ਉਕਤ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਸਮੇਂ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਬਾਰੇ ਜਾਣਕਾਰੀ ਦਿੰਦਿਆਂ ਆਪ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਹਰਮਿੰਦਰ ਸਿੰਘ ਨੇ ਦੌੜ ਖੇਡ ਦੇ ਰਾਹੀਂ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ 'ਤੇ ਕਈ ਤਮਗੇ ਜਿੱਤੇ ਹਨ ਅਤੇ ਸਾਲ 2004 ਤੋਂ 2011 ਤੱਕ ਭਾਰਤੀ ਸੈਨਾ ਵਿੱਚ ਵੀ ਸੇਵਾਵਾਂ ਨਿਭਾਈਆਂ ਨੇ। ਇਸ ਤੋਂ ਇਲਾਵਾ ਹਰਮਿੰਦਰ ਸਿੰਘ ਚਾਰ ਸਾਲਾਂ ਤੱਕ ਭਾਰਤੀ ਟੀਮ ਦੇ ਕੋਚ ਵੀ ਰਹਿ ਚੁੱਕੇ ਹਨ।

Aam Aadmi PartyAam Aadmi Party

ਵਰਣਨਯੋਗ ਹੈ ਕਿ ਹਰਮਿੰਦਰ ਸਿੰਘ ਰਾਸ਼ਟਰਮੰਡਲ ਖੇਡਾਂ ਵਿੱਚ ਮਿਲਖਾ ਸਿੰਘ ਤੋਂ ਬਾਅਦ ਤਮਗਾ ਜਿੱਤਣ ਵਾਲੇ ਭਾਰਤੀ ਖ਼ਿਡਾਰੀ ਹਨ। ਪਾਰਟੀ ਆਗੂ ਬਰਸਟ ਨੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਅਤੇ ਅੰਮ੍ਰਿਤਸਰ ਦੇ ਵਸਨੀਕ ਰਾਕੇਸ਼ ਕੁਮਾਰ ਬਾਰੇ ਦੱਸਿਆ ਕਿ ਉਹ ਲੰਮਾ ਸਮਾਂ ਸਰਕਾਰੀ ਨੌਕਰੀ ਵਿੱਚ ਸੇਵਾਵਾਂ ਨਿਭਾਉਂਦੇ ਰਹੇ ਹਨ। ਉਹ ਪੰਜਾਬ ਦੇ ਅਨੁਭਵੀ ਅਤੇ ਇਮਾਨਦਾਰ ਅਧਿਕਾਰੀ ਰਹੇ।

 Harchand Singh barsatHarchand Singh barsat

ਰਾਕੇਸ਼ ਕੁਮਾਰ ਸਿਵਲ ਸੇਵਾਵਾਂ ਵਿੱਚ ਜਾਣ ਤੋਂ ਪਹਿਲਾਂ ਸੱਤ ਸਾਲ ਤੱਕ ਅੰਗਰੇਜ਼ੀ ਦੇ ਪ੍ਰੋਫ਼ੈਸਰ ਵਜੋਂ ਵਿਦਿਅਰਥੀਆਂ ਨੂੰ ਸਿੱਖਿਆ ਪ੍ਰਦਾਨ ਕੀਤੀ। ਇਸੇ ਤਰਾਂ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਹੋਏ ਉਘੇ ਸਮਾਜਸੇਵੀ ਅਤੇ ਕਾਰੋਬਾਰੀ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਪਟਿਆਲਾ ਜ਼ਿਲੇ ਵਿੱਚ ਨਿਭਾਈਆਂ ਸਮਾਜ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।

Arvind KejriwalArvind Kejriwal

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਦਿੱਲੀ ਤੋਂ ਵਿਧਾਇਕ ਤੇ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਕਿਹਾ ਕਿ ਉਨਾਂ ਦੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਵੱਡੀ ਗਿਣਤੀ ਵਿੱਚ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਦੱਸਿਆ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਸਰਕਾਰ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਪਛਾਣ ਦਿੱਤੀ ਹੈ ਅਤੇ ਸਰਕਾਰੀ ਹਸਪਤਾਲਾਂ ਦੀ ਸਥਿਤੀ ਨੂੰ ਚੰਗਾ ਕਰਕੇ ਵਿਕਾਸ ਦਾ ਨਵਾਂ ਮਾਡਲ ਪੇਸ਼ ਕੀਤਾ ਹੈ।

ਅੱਜ ਦਿੱਲੀ ਦੇ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਹਟਾ ਕੇ ਸਰਕਾਰੀ ਸਕੂਲਾਂ ਵਿੱਚ ਪੜਾ ਰਹੇ ਹਨ। ਇਸੇ ਤਰਾਂ ਦਿੱਲੀ ਦੇ ਲੋਕ ਹਰ ਬਿਮਾਰੀ ਦਾ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਜ ਕਰਵਾ ਕੇ ਖੁਸ਼ੀ ਮਹਿਸੂਸ ਕਰ ਰਹੇ ਹਨ। ਅਜਿਹੇ ਕੰਮਾਂ ਦਾ ਹੀ ਨਤੀਜਾ ਹੈ ਕਿ ਅੱਜ ਦੇਸ਼ ਅੰਦਰ ਅਰਵਿੰਦ ਕੇਜਰੀਵਾਲ ਇੱਕ ਚੰਗੇ ਅਤੇ ਲੋਕ ਸੇਵਕ ਨੇਤਾ ਵਜੋਂ ਜਾਣੇ ਜਾਂਦੇ ਹਨ।

Harpal CheemaHarpal Cheema

ਇਸ ਸਮੇਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਪੰਜਾਬ ਨੂੰ ਬਚਾਉਣ ਲਈ ਸੂਬੇ ਦੇ ਸਾਰੇ ਵਰਗਾਂ ਦੇ ਲੋਕ ਇੱਕਠੇ ਹੋ ਕੇ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਸਵਾਲ ਕਰਦਿਆਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੈਪਟਨ ਨੇ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ,ਉਨਾਂ ਵਿਚੋਂ ਇੱਕ ਵੀ ਵਾਅਦਾ ਕੈਪਟਨ ਨੇ ਪੂਰਾ ਨਹੀਂ ਕੀਤਾ, ਸਗੋਂ ਕੈਪਟਨ ਨੇ ਝੂਠੇ ਵਾਅਦੇ ਕਰਕੇੇ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ।

ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਪੰਜਾਬ ਦਾ ਵਿਕਾਸ ਕਰ ਸਕਦੀ ਹੈ ਕਿਉਂਕਿ ਪਾਰਟੀ ਦੀਆਂ ਨੀਤੀਆਂ ਅਤੇ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਸਭ ਲੋਕ ਪ੍ਰਭਾਵਿਤ ਹੋ ਕੇ ਆਪ ਵਿੱਚ ਸ਼ਾਮਲ ਹੋ ਰਹੇ ਹਨ। ਆਗੂਆਂ ਨੇ ਕਿਹਾ ਉਹ ਸਭ ਮਿਲ ਕੇ ਪੰਜਾਬ ਦੇ ਲਈ ਕੰਮ ਕਰਨਗੇ ਅਤੇ ਭ੍ਰਿਸ਼ਟਾਚਾਰ ਮੁਕਤ, ਮਾਫੀਆ ਮੁਕਤ ਅਤੇ ਹਿੰਸਾ ਮੁਕਤ ਪੰਜਾਬ ਦਾ ਨਿਰਮਾਣ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement