
ਸ਼ਰਧਾਲੂਆਂ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ ਜਿਨ੍ਹਾਂ ਵਿੱਚੋਂ 5 ਸ਼ਰਧਾਲੂਆਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ।
ਅੰਮ੍ਰਿਤਸਰ: ਵਿਸਾਖੀ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਬੀਤੇ ਦਿਨੀ ਹੀ ਐਸਜੀਪੀਸੀ ਦਫ਼ਤਰ ਤੋਂ ਪਾਸਪੋਰਟ ਮਿਲ ਗਏ ਹਨ। ਇਸ ਵਿਚਕਾਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਮੈਂਬਰ ਐੱਸ.ਜੀ.ਪੀ.ਸੀ. ਹਰਪਾਲ ਸਿੰਘ ਦੀ ਅਗਵਾਈ ਹੇਠ ਰਵਾਨਾ ਹੋਇਆ। ਦੱਸ ਦੇਈਏ ਕਿ ਇਹ ਜਥਾ ਹਰ ਸਾਲ ਦੀ ਤਰ੍ਹਾਂ ਖ਼ਾਲਸਾ ਸਾਜਣਾ ਦਿਵਸ (ਵੈਸਾਖੀਂ) ਪੁਰਬ ਮਨਾਉਣ ਲਈ ਪਾਕਿਸਤਾਨ ਜਾਂਦਾ ਹੈ।
sikh jatha
ਮਿਲੀ ਜਾਣਕਾਰੀ ਦੇ ਮੁਤਾਬਿਕ 437 ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲੀ ਹੈ। ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਸਿੱਖ ਧਾਰਮਿਕ ਅਸਥਾਨਾਂ (ਗੁਰਧਾਮਾਂ) ਵਿਖੇ 12 ਅਪ੍ਰੈਲ ਤੋਂ ਲੈ ਕੇ 22 ਅਪ੍ਰੈਲ ਤੱਕ ਵਿਸਾਖੀ ਦੇ ਸਮਾਰੋਹ ਚੱਲਣਗੇ। ਗੌਰਤਲਬ ਹੈ ਕਿ ਬੀਤੇ ਦਿਨੀ ਸਾਰੇ ਸ਼ਰਧਾਲੂਆਂ ਦਾ ਕੋਰੋਨਾ ਟੈਸਟ ਵੀ ਕਰਵਾਇਆ ਗਿਆ ਜਿਨ੍ਹਾਂ ਵਿੱਚੋਂ 5 ਸ਼ਰਧਾਲੂਆਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। 793 ਸ਼ਰਧਾਲੂਆਂ ਨੇ ਵੀਜ਼ੇ ਲਈ ਅਪਲਾਈ ਕੀਤਾ ਸੀ, ਜਿਸ ਵਿੱਚੋਂ 356 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਦਿੱਤਾ ਗਿਆ।
sikh jatha
ਸਿਰਫ 437 ਸਿੱਖ ਸ਼ਰਧਾਲੂਆਂ ਨੂੰ ਹੀ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲੀ ਹੈ। ਇਨ੍ਹਾਂ ਵਿੱਚੋਂ ਵੀ ਪੰਜ ਸ਼ਰਧਾਲੂ ਕੋਰੋਨਾਵਾਇਰਸ ਨਾਲ ਪੌਜ਼ੇਟਿਵ ਟੈਸਟ ਕੀਤੇ ਗਏ ਹਨ। ਪੌਜ਼ੇਟਿਵ ਆਏ ਸ਼ਰਧਾਲੂਆਂ ਨੂੰ ਕੁਆਰੰਟੀਨ ਕਰ ਦਿੱਤਾ ਗਿਆ ਹੈ।