‘ਜਸ਼ਨ ਮਨਾਉਣੇ ਬੰਦ ਕਰੋ, ਕੋਟਕਪੂਰਾ ਕੇਸ ਅਜੇ ਖ਼ਤਮ ਨਹੀਂ ਹੋਇਆ’
Published : Apr 12, 2021, 7:44 am IST
Updated : Apr 12, 2021, 7:45 am IST
SHARE ARTICLE
Captain Amarinder Singh and Sukhbir Singh Badal
Captain Amarinder Singh and Sukhbir Singh Badal

ਕੈਪਟਨ ਅਮਰਿੰਦਰ ਸਿੰਘ ਦਾ ਸੁਖਬੀਰ ਬਾਦਲ ਨੂੰ ਜਵਾਬ

ਚੰਡੀਗੜ੍ਹ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਟਕਪੂਰਾ ਗੋਲੀ ਕਾਂਡ ਕੇਸ ਵਿਚ ਹਾਈ ਕੋਰਟ ਦੇ ਹੁਕਮਾਂ ਉਤੇ ਖ਼ੁਸ਼ੀਆਂ ਮਨਾਉਣ ਲਈ ਸੁਖਬੀਰ ਬਾਦਲ ਦਾ ਮਖੌਲ ਉਡਾਇਆ ਹੈ ਜਦਕਿ ਅਦਾਲਤ ਨੇ ਅਜੇ ਹੁਕਮਾਂ ਦੀ ਕਾਪੀ ਵੀ ਜਾਰੀ ਨਹੀਂ ਕੀਤੀ। ਮੁੱਖ ਮੰਤਰੀ ਨੇ ਅਕਾਲੀ ਲੀਡਰ ਨੂੰ ਜਸ਼ਨ ਨਾ ਮਨਾਉਣ ਲਈ ਆਖਿਆ ਕਿਉਂਕਿ ਇਹ ਮਾਮਲਾ ਅਜੇ ਖ਼ਤਮ ਨਹੀਂ ਹੋਇਆ। 

Captain Amarinder Singh and Sukhbir Singh BadalCaptain Amarinder Singh and Sukhbir Singh Badal

ਮੁੱਖ ਮੰਤਰੀ ਨੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਸਲਾਹ ਦਿਤੀ, ‘‘ਜਿੱਤ ਦੇ ਦਾਅਵੇ ਕਰਨ ਤੋਂ ਪਹਿਲਾਂ ਘੱਟੋ-ਘੱਟ ਹੁਕਮਾਂ ਦੀ ਕਾਪੀ ਤਾਂ ਉਡੀਕ ਲਉ।’’ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵਲੋਂ ਸਾਲ 2015 ਦੀ ਘਟਨਾ ਦੀ ਜਾਂਚ ਬਾਰੇ ਹਾਈ ਕੋਰਟ ਦੇ ਫ਼ੈਸਲੇ ਸਬੰਧੀ ਮੀਡੀਆ ਰਿਪੋਰਟਾਂ ਉਤੇ ਸੁਖਬੀਰ ਬਾਦਲ ਦੇ ਪ੍ਰਤੀਕਰਮ ਦਾ ਮਖੌਲ ਉਡਾਇਆ ਹੈ। ਉਨ੍ਹਾਂ ਕਿਹਾ ਕਿ ਅਸਲ ਵਿਚ ਅਜੇ ਤਕ ਅਦਾਲਤ ਦੇ ਫ਼ੈਸਲੇ ਦਾ ਅਧਿਕਾਰਤ ਤੌਰ ਉਤੇ ਕੋਈ ਐਲਾਨ ਨਹੀਂ ਹੋਇਆ।

sukhbir singh badalSukhbir singh badal

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਇਸ ਮਾਮਲੇ ਵਿਚ ਫ਼ੈਸਲਾ ਜੋ ਵੀ ਹੋਵੇ, ਮੈਂ ਐਸ.ਆਈ.ਟੀ. ਦੀ ਜਾਂਚ ਨਾਲ ਖੜਾ ਹਾਂ ਜਿਸ ਵਿਚ ਕਿਸੇ ਵੀ ਪੱਖ ਤੋਂ ਬਾਦਲ ਪ੍ਰਵਾਰ ਨੂੰ ਇਸ ਘਿਨਾਉਣੀ ਘਟਨਾ ਜਿਸ ਵਿਚ ਬੇਦੋਸ਼ ਲੋਕਾਂ ਦੀ ਜਾਨ ਚਲੀ ਗਈ ਸੀ, ਵਿਚ ਸ਼ਮੂਲੀਅਤ ਤੋਂ ਮੁਕਤ ਨਹੀਂ ਕੀਤਾ ਗਿਆ।’’ ਉਨ੍ਹਾਂ ਨੇ ਇਸ ਘਿਨਾਉਣੇ ਕਾਰੇ ਲਈ ਦੋਸ਼ੀਆਂ, ਭਾਵੇਂ ਉਹ ਕੋਈ ਵੀ ਹੋਣ, ਨੂੰ ਸਜ਼ਾ ਦਿਵਾਉਣ ਅਤੇ ਪੀੜਤ ਪ੍ਰਵਾਰਾਂ ਨੂੰ ਇਨਸਾਫ਼ ਦਿਵਾਉਣ ਦਾ ਅਹਿਦ ਵੀ ਲਿਆ।

Captain Amarinder Singh and Sukhbir Singh BadalCaptain Amarinder Singh and Sukhbir Singh Badal

 ਇਹ ਦੁਹਰਾਉਂਦੇ ਹੋਏ ਕਿ ਉਨ੍ਹਾਂ ਦੀ ਸਰਕਾਰ ਐਸ.ਆਈ.ਟੀ. ਦੀ ਜਾਂਚ ਨੂੰ ਰੱਦ ਕਰਨ ਜਾਂ ਇਸ ਟੀਮ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਨੂੰ ਹਟਾਉਣ ਵਾਲੇ ਕਿਸੇ ਵੀ ਅਦਾਲਤੀ ਹੁਕਮ ਨੂੰ ਚੁਨੌਤੀ ਦੇਵੇਗੀ, ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਵਲੋਂ ਅਪਣੀ ਗ਼ੈਰ-ਜਿੱਤ ਨੂੰ ਮਨਾਉਣ ਦੀ ਕਾਹਲੀ ਤੋਂ ਉਸ ਦੀ ਬੁਖਲਾਹਟ ਜ਼ਾਹਰ ਹੁੰਦੀ ਹੈ ਕਿਉਂ ਜੋ ਉਸ ਨੂੰ ਐਸ.ਆਈ.ਟੀ. ਦੀ ਜਾਂਚ ਦੀ ਦਿਸ਼ਾ ਨੂੰ ਵੇਖਦੇ ਹੋਏ ਕੰਧ ਉਤੇ ਲਿਖਿਆ ਸਾਫ਼ ਨਜ਼ਰ ਆ ਰਿਹਾ ਸੀ।

  IG Kunwar Vijay PratapIG Kunwar Vijay Pratap

ਐਸ.ਆਈ.ਟੀ. ਨੇ ਹੁਣ ਤਕ ਕੋਟਕਪੂਰਾ ਮਾਮਲੇ ਵਿਚ ਕੋਟਕਪੂਰਾ ਦੇ ਤਤਕਾਲੀ ਅਕਾਲੀ ਵਿਧਾਇਕ ਅਤੇ ਹਲਕਾ ਇੰਚਾਰਜ ਮਨਤਾਰ ਸਿੰਘ ਬਰਾੜ ਸਮੇਤ ਛੇ ਵਿਅਕਤੀਆਂ ਵਿਰੁਧ ਦੋਸ਼ ਪੱਤਰ ਆਇਦ ਕਰ ਦਿਤੇ ਹਨ। ਮਨਤਾਰ ਬਰਾੜ ਵਿਰੁਧ ਦਾਇਰ ਚਾਰਜਸ਼ੀਟ ਵਿਚ ਸਾਫ਼ ਲਿਖਿਆ ਹੈ ਕਿ,‘‘ਕਾਲ ਡਿਟੇਲ ਨੂੰ ਘੋਖਣ ਉਤੇ ਇਹ ਸਾਫ਼ ਜ਼ਾਹਰ ਹੋ ਜਾਂਦਾ ਹੈ ਕਿ ਉਸ ਵਲੋਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਉਨ੍ਹਾਂ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ (ਗਗਨਦੀਪ ਸਿੰਘ ਬਰਾੜ, ਫ਼ੋਨ 981580000) ਅਤੇ ਮੁੱਖ ਮੰਤਰੀ ਦੇ ਓ.ਐਸ.ਡੀ. ਗੁਰਚਰਨ ਸਿੰਘ (9915584693) ਰਾਹੀਂ ਫ਼ੋਨ ਕਾਲਾਂ ਕੀਤੀਆਂ ਗਈਆਂ ਸਨ।’’

Parkash Badal And Sukhbir BadalParkash Badal And Sukhbir Badal

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵਲੋਂ ਬਦਲਾਖੋਰੀ ਦਾ ਰੌਲਾ ਪਾ ਕੇ ਉਸ ਸ਼ਿਕੰਜੇ ਵਿਚੋਂ ਨਿਕਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਵਿਚ ਉਹ ਬਰਾੜ ਵਿਰੁਧ ਦਾਇਰ ਚਾਰਜਸ਼ੀਟ ਵਿਚ ਖ਼ੁਦ ਨੂੰ ਫਸਿਆ ਪਾ ਰਿਹਾ ਹੈ।  ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਵਲੋਂ ਹਾਈ ਕੋਰਟ ਦੇ ਹੁਕਮ ਜੋ ਅਜੇ ਆਉਣੇ ਹਨ, ਵਿਚ ਅਪਣੀ ਬੇਗੁਨਾਹੀ ਸਬੰਧੀ ਪੁਸ਼ਟੀ ਦੀ ਮੰਗ ਕਰਨ ਲਈ ਵਿਖਾਈ ਜਾ ਰਹੀ ਕਾਹਲ ਬਾਰੇ ਕੋਈ ਗੱਲ ਨਹੀਂ ਕੀਤੀ। ਮੁੱਖ ਮੰਤਰੀ ਨੇ ਆਮ ਆਦਮੀ ਪਾਰਟੀ (ਆਪ) ’ਤੇ ਅਪਣੇ ਤਰਕਹੀਣ ਅਤੇ ਬੇਬੁਨਿਆਦੀ ਦੋਸ਼ਾਂ ਨਾਲ ਇਸ ਮੁੱਦੇ ਨੂੰ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਕਰਨ ’ਤੇ ‘ਆਪ’ ਨੂੰ ਵੀ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਸੁਖਬੀਰ ਦੀ ਤਰ੍ਹਾਂ ‘ਆਪ’ ਸੰਸਦ ਮੈਂਬਰ ਭਗਵੰਤ ਮਾਨ ਵੀ ਹਾਈ ਕੋਰਟ ਦੀ ਸਮਝ ਨੂੰ ਜਾਣੇ ਬਗ਼ੈਰ ਅਬਾ-ਤਬਾ ਬੋਲ ਰਿਹਾ ਹੈ।

CM PunjabCM Punjab

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਾਰਟੀ ਦੀ ਡਰਾਮੇਬਾਜ਼ੀ, ਜਿਸ ਦੀ ਕਿ ਸੂਬੇ ਵਿਚ ਕੋਈ ਥਾਂ ਨਹੀਂ ਹੈ, ਹਾਸੇ ਮਜ਼ਾਕ ਤੋਂ ਬਿਨਾਂ ਹੋਰ ਕੁੱਝ ਨਹੀਂ। ਇਸ ਮੁੱਦੇ ’ਤੇ ਅਕਾਲੀ ਦਲ ਅਤੇ ਕਾਂਗਰਸ ਵਿਚ ਮਿਲੀਭੁਗਤ ਹੋਣ ਸਬੰਧੀ ਮਾਨ ਵਲੋਂ ਲਗਾਏ ਗਏ ਦੋਸ਼ ਨਾ ਸਿਰਫ਼ ਹਾਸੋਹੀਣੇ ਹਨ ਬਲਕਿ ਇਨ੍ਹਾਂ ਦਾ ਕੋਈ ਤਰਕ ਨਹੀਂ। ਉਨ੍ਹਾਂ ਕਿਹਾ ਕਿ ਆਪ ’ਦੇ ਕਿਸੇ ਵੀ ਨੇਤਾ ਦੇ ਤਰਕਪੂਰਨ ਹੋਣ ਦੀ ਉਮੀਦ ਰੱਖਣਾ ਰਾਤ ਨੂੰ ਸੂਰਜ ਚੜ੍ਹਨ ਦੀ ਉਮੀਦ ਰੱਖਣ ਦੇ ਸਮਾਨ ਹੈ। 

Arvind Kejriwal Arvind Kejriwal

ਮਨਤਾਰ ਬਰਾੜ ਤੋਂ ਇਲਾਵਾ ਕੋਟਕਪੂਰਾ ਮਾਮਲੇ ਵਿਚ ਚਾਰਜਸ਼ੀਟ ਕੀਤੇ ਗਏ ਹੋਰਨਾਂ ਵਿੱਚ ਕਈ ਸੀਨੀਅਰ ਪੁਲਿਸ ਅਧਿਕਾਰੀ ਜਿਨ੍ਹਾਂ ਵਿਚ ਤਤਕਾਲੀ ਸੀ.ਪੀ. ਲੁਧਿਆਣਾ ਪਰਮਰਾਜ ਸਿੰਘ ਉਮਰਾਨੰਗਲ, ਤਤਕਾਲੀ ਐਸ.ਐਸ.ਪੀ. ਮੋਗਾ, ਚਰਨਜੀਤ ਸਿੰਘ ਸ਼ਰਮਾ, ਪੁਲਿਸ ਥਾਣਾ ਸਿਟੀ ਕੋਟਕਪੁਰਾ ਦੇ ਤਤਕਾਲੀ ਐਸ.ਐਚ.ਓ. ਗੁਰਦੀਪ ਸਿੰਘ, ਕੋਟਕਪੁਰਾ ਦੇ ਤਤਕਾਲੀ ਡੀ.ਐਸ.ਪੀ. ਬਲਜੀਤ ਸਿੰਘ ਅਤੇ ਤਤਕਾਲੀ ਏ.ਡੀ.ਸੀ.ਪੀ. ਲੁਧਿਆਣਾ ਪਰਮਜੀਤ ਸਿੰਘ ਪੰਨੂ ਸ਼ਾਮਲ ਹਨ। ਇਸ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਇਸ ਕੇਸ ਵਿਚ ਚਲਾਨ ਜਾਰੀ ਕੀਤਾ ਗਿਆ ਹੈ। ਸੈਣੀ ਅਤੇ ਉਮਰਾਨੰਗਲ ਦੀਆਂ ਅਗਾਊਂ ਜ਼ਮਾਨਤ ਸਬੰਧੀ ਪਟੀਸਨਾਂ ਨੂੰ 11 ਫ਼ਰਵਰੀ, 2021 ਨੂੰ ਸੈਸ਼ਨ ਕੋਰਟ ਫ਼ਰੀਦਕੋਟ ਨੇ ਖ਼ਾਰਜ ਕਰ ਦਿਤਾ ਸੀ ਅਤੇ ਉਨ੍ਹਾਂ ਨੇ ਇਸ ਲਈ ਹਾਈ ਕੋਰਟ ਕੋਲ ਪਹੁੰਚ ਨਹੀਂ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement