ਦਿੱਲੀ ਸਰਕਾਰ ’ਚ ਮੰਤਰੀ ਸਤੇਂਦਰ ਜੈਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭਾਜਪਾ ਦਾ ਪ੍ਰਦਰਸ਼ਨ
Published : Apr 12, 2022, 12:15 am IST
Updated : Apr 12, 2022, 12:15 am IST
SHARE ARTICLE
image
image

ਦਿੱਲੀ ਸਰਕਾਰ ’ਚ ਮੰਤਰੀ ਸਤੇਂਦਰ ਜੈਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭਾਜਪਾ ਦਾ ਪ੍ਰਦਰਸ਼ਨ

ਨਵੀਂ ਦਿੱਲੀ, 11 ਅਪ੍ਰੈਲ : ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨੇ ਸੋਮਵਾਰ ਨੂੰ ਇਥੇ ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰ ਕੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ’ਚ ਮੰਤਰੀ ਸਤੇਂਦਰ ਜੈਨ ਦੇ ਅਸਤੀਫ਼ੇ ਦੀ ਮੰਗ ਕੀਤੀ। 
ਦਸਣਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਸ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਜੈਨ ਅਤੇ ਉਸ ਦੇ ਪ੍ਰਵਾਰ ਦੇ ਕੰਟਰੋਲ ਵਾਲੀਆਂ ਜਾਂ ਮਾਲਕੀ ਵਾਲੀਆਂ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਪ੍ਰਦਰਸ਼ਨ ਦੌਰਾਨ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਆਦੇਸ਼ ਗੁਪਤਾ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੈਨ ਦੇ ‘ਭਿ੍ਰਸ਼ਟਾਚਾਰ’ ’ਚ ਸ਼ਾਮਲ ਹੋਣ ਤੋਂ ਜਾਣੂ ਸਨ, ਫਿਰ ਵੀ ਉਨ੍ਹਾਂ ਨੇ ਇਸ ’ਤੇ ਚੁੱਪ ਧਾਰੀ ਰੱਖੀ। ਭਾਜਪਾ ਦੇ ਇਸ ਦੋਸ਼ ’ਤੇ ‘ਆਪ’ ਵਲੋਂ ਤੁਰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਇਸ ਤੋਂ ਪਹਿਲਾਂ ‘ਆਪ’ ਨੇ ਕਿਹਾ ਸੀ ਕਿ ਜੈਨ ਇਕ ‘ਬਹੁਤ ਹੀ ਇਮਾਨਦਾਰ ਵਿਅਕਤੀ’ ਹਨ ਅਤੇ ਅਦਾਲਤ ਦੁਆਰਾ ਉਨ੍ਹਾਂ ਵਿਰੁਧ ਕੇਸ ਖ਼ਾਰਜ ਕਰ ਦਿਤਾ ਜਾਵੇਗਾ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫ਼ਰਵਰੀ ’ਚ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਸੂਤਰਾਂ ਤੋਂ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਜੈਨ ਨੂੰ ਗਿ੍ਰਫ਼ਤਾਰ ਕਰਨ ਵਾਲਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਦੋਸ਼ ਲਾਇਆ ਸੀ ਕਿ ਚੋਣਾਂ ’ਚ ਹਾਰ ਦੀਆਂ ਸੰਭਾਵਨਾਵਾਂ ਵਧ ਹੋਣ ਤੋਂ ਬਾਅਦ ਭਾਜਪਾ ਆਮ ਆਦਮੀ ਪਾਰਟੀ (ਆਪ) ਨੂੰ ਨਿਸ਼ਾਨਾ ਬਣਾ ਰਹੀ ਹੈ।  (ਏਜੰਸੀ)

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement