ਪਿੰਡਾਂ ’ਚੋਂ ਪਲਾਇਨ ਰੋਕਣ ਲਈ ਸਿਖਿਆ, ਰੁਜ਼ਗਾਰ ਤੇ ਮਨੋਰੰਜਨ ’ਤੇ ਧਿਆਨ ਦੇਣਾ ਜ਼ਰੂਰੀ: ਨਾਇਡੂ
Published : Apr 12, 2022, 12:11 am IST
Updated : Apr 12, 2022, 12:11 am IST
SHARE ARTICLE
image
image

ਪਿੰਡਾਂ ’ਚੋਂ ਪਲਾਇਨ ਰੋਕਣ ਲਈ ਸਿਖਿਆ, ਰੁਜ਼ਗਾਰ ਤੇ ਮਨੋਰੰਜਨ ’ਤੇ ਧਿਆਨ ਦੇਣਾ ਜ਼ਰੂਰੀ: ਨਾਇਡੂ

ਨਵੀਂ ਦਿੱਲੀ, 11 ਅਪ੍ਰੈਲ : ਉਪ ਰਾਸ਼ਟਰਪਤੀ ਐਮ. ਵੈਂਕਈਆ ਨਾਇਡੂ ਨੇ ਸੋਮਵਾਰ ਨੂੰ ਕਿਹਾ ਕਿ ਪੇਂਡੂ ਖੇਤਰਾਂ ’ਚ ਸਿਖਿਆ, ਰੁਜ਼ਗਾਰ ਅਤੇ ਮਨੋਰੰਜਨ ’ਤੇ ਧਿਆਨ ਦੇਣ ਦੀ ਲੋੜ ਹੈ, ਤਾਂ ਕਿ ਪਿੰਡਾਂ ਤੋਂ ਲੋਕਾਂ ਦੇ ਪਲਾਇਨ ਨੂੰ ਰੋਕਿਆ ਜਾ ਸਕੇ। ਆਜ਼ਾਦੀ ਦੇ ਅੰਮ੍ਰਿਤ ਮਹਾਉਤਸਵ ਮੌਕੇ ਪੰਚਾਇਤੀ ਰਾਜ ਮੰਤਰਾਲਾ ਵਲੋਂ ਆਯੋਜਤ ‘ਪੰਚਾਇਤਾਂ ਦੇ ਨਵ-ਨਿਰਮਾਣ ਦੇ ਸੰਕਲਪ ਉਤਸਵ’ ਨੂੰ ਸੰਬੋਧਨ ਕਰਦੇ ਹੋਏ ਉੱਪ ਰਾਸ਼ਟਰਪਤੀ ਨਾਇਡੂ ਨੇ ਇਹ ਗੱਲ ਆਖੀ। ਪਾਕਿਸਤਾਨ ’ਚ ਜਾਰੀ ਸਿਆਸੀ ਘਮਾਸਾਨ ਨੂੰ ਲੈ ਕੇ ਨਾਇਡੂ ਨੇ ਸਿੱਧੇ ਰੂਪ ਨਾਲ ਵਿਅੰਗ ਕੱਸਦੇ ਹੋਏ ਕਿਹਾ, ‘‘ਸਾਡੇ ਗੁਆਂਢ ’ਚ ਵੀ ਇਕ ਦੇਸ਼ ਹੈ ਪਰ ਉਥੇ ਕੋਈ ਲੋਕਤੰਤਰ ਨਹੀਂ ਹੈ ਅਤੇ ਸਾਨੂੰ ਨਹੀਂ ਪਤਾ ਕਿ ਉਥੇ ਕੀ ਹੋ ਰਿਹਾ ਹੈ।’’ ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਉਹ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਪਰ ਅਸਲੀਅਤ ਇਹ ਹੈ ਕਿ ਸਾਡੇ ਦੇਸ਼ ’ਚ ਹਰ ਪੱਧਰ ’ਤੇ ਲੋਕਤੰਤਰ ਹੈ। ਨਾਇਡੂ ਨੇ ਪੇਂਡੂ ਖੇਤਰਾਂ ’ਚ 2.78 ਲੱਖ ਸਥਾਨਕ ਬਾਡੀਜ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੁਨੀਆਂ ਦੇ ਕਿਸੇ ਦੂਜੇ ਦੇਸ਼ ’ਚ ਵੱਖ-ਵੱਖ ਪੱਧਰਾਂ ’ਤੇ ਇੰਨੀ ਵੱਡੀ ਗਿਣਤੀ ’ਚ ਲੋਕਤੰਤਰੀ ਸੰਸਥਾਵਾਂ ਨਹੀਂ ਹਨ। ਵੈਂਕਈਆ ਨਾਇਡੂ ਨੇ ਕਿਹਾ, ‘‘ਆਜ਼ਾਦੀ ਦਾ ਅੰਮ੍ਰਿਤ ਮਹਾ ਉਤਸਵ ਅਪਣੇ ਆਪ ’ਚ ਇਕ ਮਜ਼ਬੂਤ, ਸਮਰਥ ਭਾਰਤ ਦੇ ਨਿਰਮਾਣ ਦਾ ਸੰਕਲਪ ਲੈਣ ਦਾ ਤਿਉਹਾਰ ਹੈ। ਮੈਨੂੰ ਖੁਸ਼ੀ ਹੈ ਕਿ ਪੰਚਾਇਤੀ ਰਾਜ ਮੰਤਰਾਲਾ ਵਿਕਾਸ ਟੀਚਿਆਂ ਨੂੰ ਸਥਾਨਕ ਪੱਧਰ ’ਤੇ ਹਾਸਲ ਕਰਨ ਲਈ ਗੰਭੀਰ ਕੋਸ਼ਿਸ਼ਾਂ ਕਰ ਰਿਹਾ ਹੈ। (ਏਜੰਸੀ)
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement