
ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਾਲ ਕਣਕ ਦਾ ਔਸਤ ਝਾੜ 14-17 ਕੁਇੰਟਲ ਪ੍ਰਤੀ ਏਕੜ ਹੀ ਨਿਕਲ ਰਿਹਾ ਹੈ
ਚੰਡੀਗੜ੍ਹ - ਇਸ ਵਾਰ ਗਰਮੀ ਸਮੇਂ ਤੋਂ ਪਹਿਲਾਂ ਹੀ ਸ਼ੁਰੂ ਹੋ ਗਈ ਹੈ ਤੇ ਇਸ ਦੇ ਮੱਦੇਨਜ਼ਰ ਕਿਸਾਨਾਂ ਦਾ ਕਹਿਣਾ ਹੈ ਕਿ ਇਸ ਸਾਲ ਕਣਕ ਦਾ ਔਸਤ ਝਾੜ 14-17 ਕੁਇੰਟਲ ਪ੍ਰਤੀ ਏਕੜ ਹੀ ਨਿਕਲ ਰਿਹਾ ਹੈ। ਕਣਕ ਦੇ ਘੱਟ ਝਾੜ ਨੂੰ ਲੈ ਕੇ ਜਿੱਥੇ ਕਿਸਾਨ ਨਿਰਾਸ਼ ਹਨ ਉੱਤੇ ਹੀ ਲੀਡਰ ਵੀ ਪੰਜਾਬ ਸਰਕਾਰ ਨੂੰ ਕਿਸਾਨਾਂ ਦੀ ਮਦਦ ਕਰਨ ਦੀ ਅਪੀਲ ਕਰ ਰਹੇ ਹਨ।
ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਰਾਜਾ ਵੜਿੰਗ ਦੀ CM ਮਾਨ ਨੂੰ ਅਪੀਲ
''ਮੌਸਮੀ ਹਾਲਾਤ ਦੇ ਚਲਦੇ ਖੇਤੀ ਉਪਜ 'ਚ ਆਈ ਭਾਰੀ ਗਿਰਾਵਟ ਕਾਰਨ ਕਿਸਾਨਾਂ ਦੀ ਆਮਦਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿਤਾ ਜਾਣਾ ਚਾਹੀਦਾ ਹੈ। ਇਹ ਕਿਸਾਨਾਂ ਨੂੰ ਉਨ੍ਹਾਂ ਦਾ ਵਿੱਤੀ ਸੰਕਟ ਦੂਰ ਕਰਨ ਵਿੱਚ ਮਦਦ ਕਰੇਗਾ।''
ਇਸ ਦੇ ਨਾਲ ਹੀ ਦੱਸ ਦਈਏ ਕਿ ਪ੍ਰਤਾਪ ਸਿੰਘ ਬਾਜਵਾ ਨੇ ਵੀ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਤੇ ਟਵੀਟ ਕਰ ਕੇ ਲਿਖਿਆ ਹੈ ਕਿ ''ਭਗਵੰਤ ਮਾਨ ਜੀ, ਗਰਮੀਆਂ ਦੀ ਜਲਦੀ ਸ਼ੁਰੂਆਤ ਅਤੇ ਮਾੜੇ ਮੌਸਮ ਕਾਰਨ ਇਸ ਸਾਲ ਕਣਕ ਦਾ ਝਾੜ ਪਿਛਲੇ ਸਾਲਾਂ ਨਾਲੋਂ ਕਾਫ਼ੀ ਘਟਣ ਦੀਆਂ ਖ਼ਬਰਾਂ ਆ ਰਹੀਆਂ ਹਨ। ਮੈਂ ਆਪ ਜੀ ਨੂੰ ਆਪਣੇ ਕਿਸਾਨਾਂ ਲਈ ਤੁਰੰਤ ਢੁਕਵੇਂ ਮੁਆਵਜ਼ੇ ਦਾ ਐਲਾਨ ਕਰਨ ਲਈ ਬੇਨਤੀ ਕਰਦਾ ਹਾਂ।''