ਭਾਰਤ-ਅਮਰੀਕਾ ਦਾ ਸਾਂਝਾ ਬਿਆਨ, ਪਾਕਿ ਅਤਿਵਾਦ ਵਿਰੁਧ ਕਰੇ ‘ਤੁਰਤ, ਸਥਾਈ, ਅਟੱਲ ਕਾਰਵਾਈ’
Published : Apr 12, 2022, 11:39 pm IST
Updated : Apr 12, 2022, 11:39 pm IST
SHARE ARTICLE
image
image

ਭਾਰਤ-ਅਮਰੀਕਾ ਦਾ ਸਾਂਝਾ ਬਿਆਨ, ਪਾਕਿ ਅਤਿਵਾਦ ਵਿਰੁਧ ਕਰੇ ‘ਤੁਰਤ, ਸਥਾਈ, ਅਟੱਲ ਕਾਰਵਾਈ’

 26/11 ਦੇ ਮੁੰਬਈ ਅਤਿਵਾਦੀ ਹਮਲੇ ਅਤੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਨਿਆਂ ਦੇ ਦਾਇਰੇ ਵਿਚ ਲਿਆਉਣ ਲਈ ਵੀ ਕਿਹਾ 

ਵਾਸ਼ਿੰਗਟਨ, 12 ਅਪ੍ਰੈਲ : ਭਾਰਤ ਅਤੇ ਅਮਰੀਕਾ ਨੇ ਪਾਕਿਸਤਾਨ ਨੂੰ ਉਸ ਦੇ ਕੰਟਰੋਲ ਵਾਲੇ ਕਿਸੇ ਵੀ ਖੇਤਰ ਦੀ ਵਰਤੋਂ ਅਤਿਵਾਦੀ ਹਮਲਿਆਂ ਲਈ ਨਾ ਕੀਤੇ ਜਾਣਾ ਯਕੀਨੀ ਬਣਾਉਣ ਲਈ ‘ਤੁਰਤ, ਨਿਰੰਤਰ ਅਤੇ ਅਟੱਲ ਕਾਰਵਾਈ’ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ  26/11 ਦੇ ਮੁੰਬਈ ਅਤਿਵਾਦੀ ਹਮਲੇ ਅਤੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਨਿਆਂ ਦੇ ਦਾਇਰੇ ਵਿਚ ਲਿਆਉਣ ਲਈ ਵੀ ਕਿਹਾ ਹੈ। ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ, ਰਖਿਆ ਮੰਤਰੀ ਰਾਜਨਾਥ ਸਿੰਘ ਅਤੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਅਤੇ ਰਖਿਆ ਮੰਤਰੀ ਲੋਇਡ ਆਸਟਿਨ ਵਿਚਾਲੇ ਟੂ ਪਲੱਸ ਟੂ ਮੰਤਰੀ ਪੱਧਰੀ ਗੱਲਬਾਤ ਤੋਂ ਬਾਅਦ ਇਕ ਸਾਂਝੇ ਬਿਆਨ ’ਚ ਪਾਕਿਸਤਾਨ ਨੂੰ ਇਹ ਕਦਮ ਚੁਕਣ ਦੀ ਮੰਗ ਕੀਤੀ ਗਈ। ਜੋਅ ਬਾਈਡੇਨ ਦੇ ਅਮਰੀਕੀ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਸੋਮਵਾਰ ਨੂੰ ਦੋਵਾਂ ਦੇਸ਼ਾਂ ਦੇ ਮੰਤਰੀਆਂ ਨੇ ਪਹਿਲੀ ਟੂ-ਪਲੱਸ-ਟੂ ਮੰਤਰੀ ਪੱਧਰੀ ਗੱਲਬਾਤ ਕੀਤੀ। ਦੋਵਾਂ ਦੇਸ਼ਾਂ ਦਾ ਇਹ ਸਾਂਝਾ ਬਿਆਨ ਸ਼ਾਹਬਾਜ਼ ਸ਼ਰੀਫ਼ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣਨ ਤੋਂ ਇਕ ਦਿਨ ਬਾਅਦ ਆਇਆ ਹੈ। ਸੰਯੁਕਤ ਬਿਆਨ ਵਿਚ ਕਿਹਾ ਗਿਆ ਹੈ ਕਿ ਮੰਤਰੀਆਂ ਨੇ ਪਾਕਿਸਤਾਨ ਨੂੰ ਇਹ ਯਕੀਨੀ ਬਣਾਉਣ ਲਈ ਤੁਰਤ, ਨਿਰੰਤਰ ਅਤੇ ਅਟੱਲ ਕਾਰਵਾਈ ਕਰਨ ਦੀ ਅਪੀਲ ਕੀਤੀ ਕਿ ਉਸ ਦੇ ਕੰਟਰੋਲ ਅਧੀਨ ਕਿਸੇ ਵੀ ਖੇਤਰ ਦੀ ਵਰਤੋਂ ਅਤਿਵਾਦੀ ਹਮਲਿਆਂ ਲਈ ਨਾ ਕੀਤੀ ਜਾਵੇ। ਬਿਆਨ ਮੁਤਾਬਕ ਮੰਤਰੀਆਂ ਨੇ ਅਤਿਵਾਦੀ ਸੰਗਠਨਾਂ ਅਤੇ ਉਨ੍ਹਾਂ ਨਾਲ ਜੁੜੇ ਲੋਕਾਂ ਵਿਰੁਧ ਪਾਬੰਦੀਆਂ ਲਗਾਉਣ, ਹਿੰਸਕ ਕੱਟੜਪੰਥ ਦਾ ਮੁਕਾਬਲਾ ਕਰਨ, ਅਤਿਵਾਦ, ਅਤਿਵਾਦੀਆਂ ਨੂੰ ਨਾਮਜ਼ਦ ਕਰਨ, ਅਤਿਵਾਦੀ ਕਾਰਵਾਈਆਂ ਲਈ ਇੰਟਰਨੈੱਟ ਦੀ ਵਰਤੋਂ ਕਰਨ ਅਤੇ ਸਰਹੱਦ ਪਾਰ ਅੱਤਵਾਦ ’ਤੇ ਜਾਣਕਾਰੀ ਦੇ ਆਦਾਨ-ਪ੍ਰਦਾਨ ਨੂੰ ਜਾਰੀ ਰੱਖਣ ਲਈ ਵਚਨਬੱਧਤਾ ਪ੍ਰਗਟਾਈ।  ਬਿਆਨ ਵਿਚ ਕਿਹਾ ਗਿਆ ਹੈ ਕਿ ਮੰਤਰੀਆਂ ਨੇ ਵਿੱਤੀ ਐਕਸ਼ਨ ਟਾਸਕ ਫ਼ੋਰਸ (ਐਫ਼ਏਟੀਐਫ਼) ਦੀਆਂ ਸਿਫ਼ਾਰਸ਼ਾਂ ਅਨੁਸਾਰ ਮਨੀ ਲਾਂਡਰਿੰਗ ਵਿਰੋਧੀ ਅਤੇ ਸਾਰੇ ਦੇਸ਼ਾਂ ਤੋਂ ਅਤਿਵਾਦ ਦੇ ਵਿੱਤ ਪੋਸ਼ਣ ਦਾ ਮੁਕਾਬਲਾ ਕਰਨ ਲਈ ਅੰਤਰਰਾਸ਼ਟਰੀ ਮਾਪਦੰਡਾਂ ਨੂੰ ਬਣਾਈ ਰੱਖਣ ਦੀ ਮਹੱਤਤਾ ’ਤੇ ਜ਼ੋਰ ਦਿਤਾ। ਭਾਰਤ ਅਤੇ ਅਮਰੀਕਾ ਨੇ ਹਰ ਤਰ੍ਹਾਂ ਦੇ ਅਤਿਵਾਦ ਅਤੇ ਸਰਹੱਦ ਪਾਰ ਅਤਿਵਾਦ ਦੀ ਵਰਤੋਂ ਦੀ ਸਖ਼ਤ ਨਿੰਦਾ ਕੀਤੀ ਅਤੇ 26/11 ਦੇ ਮੁੰਬਈ ਅੱਤਵਾਦੀ ਹਮਲੇ ਅਤੇ ਪਠਾਨਕੋਟ ਹਮਲੇ ਦੇ ਦੋਸ਼ੀਆਂ ਨੂੰ ਨਿਆਂ ਦੇ ਨਿਆਂ ਦੇ ਦਾਇਰੇ ’ਚ ਲਿਆਉਣ ਦਾ ਸੱਦਾ ਦਿਤਾ। (ਏਜੰਸੀ)

SHARE ARTICLE

ਏਜੰਸੀ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement