ਮਿਸ PTC ਪੰਜਾਬੀ ਮਾਮਲਾ : PTC ਨੈੱਟਵਰਕ ਦੇ MD ਰਬਿੰਦਰ ਨਾਰਾਇਣ ਨੂੰ ਭੇਜਿਆ ਜੇਲ੍ਹ
Published : Apr 12, 2022, 10:10 am IST
Updated : Apr 12, 2022, 5:11 pm IST
SHARE ARTICLE
Miss PTC Punjabi case: PTC Network MD Rabindra Narayan sent to jail
Miss PTC Punjabi case: PTC Network MD Rabindra Narayan sent to jail

ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਦਾ ਦਿਤਾ ਹੁਕਮ

ਨੈਨਸੀ ਘੁੰਮਣ ਤੇ ਉਸ ਦਾ ਪਤੀ ਪੁਲਿਸ ਦੀ ਪਕੜ ਤੋਂ ਬਾਹਰ, ਭਾਲ ਲਈ ਛਾਪੇਮਾਰੀ ਜਾਰੀ 

ਚੰਡੀਗੜ੍ਹ :  ਮਿਸ ਪੀਟੀਸੀ ਪੰਜਾਬੀ ਮਾਮਲੇ ਵਿਚ ਪੀਟੀਸੀ ਨੈਟਵਰਕ ਦੇ ਮੈਨੇਜਿੰਗ ਡਾਇਰੈਕਟਰ ਰਬਿੰਦਰ ਨਾਰਾਇਣ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਅਦਾਲਤ ਨੇ 14 ਦਿਨਾਂ ਦੀ ਨਿਆਂਇਕ ਹਿਰਾਸਤ ਦਾ ਹੁਕਮ ਦਿਤਾ ਹੈ। ਤਿੰਨ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ’ਤੇ ਰਬਿੰਦਰ ਨਾਰਾਇਣ ਨੂੰ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ।

PTC PTC

ਜ਼ਿਕਰਯੋਗ ਹੈ ਕਿ ਪੀਟੀਸੀ ਚੈਨਲ ਦੇ ਮਿਸ ਪੀਟੀਸੀ ਪੰਜਾਬੀ ਮੁਕਾਬਲੇ ਵਿੱਚ ਹਿੱਸਾ ਲੈ ਰਹੀ ਮੁਟਿਆਰ ਨੂੰ ਕਥਿਤ ਤੌਰ ’ਤੇ ਬੰਦੀ ਬਣਾ ਕੇ ਰੱਖਣ ਤੇ ਜਿਨਸੀ ਸ਼ੋਸ਼ਣ ਕਰਨ ਦੇ ਮਾਮਲੇ ਵਿਚ ਰਬਿੰਦਰ ਨਾਰਾਇਣ ਨੂੰ ਮੁਹਾਲੀ ਪੁਲਿਸ ਵੱਲੋਂ ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ।

PTC Channel Managing Director Rabindra NarainPTC Network Managing Director Rabindra Narain

ਇਸ ਤੋਂ ਇਲਾਵਾ ਨੈਨਸੀ ਘੁੰਮਣ ਤੇ ਉਸ ਦਾ ਪਤੀ ਪੁਲਿਸ ਦੀ ਪਕੜ ਤੋਂ ਬਾਹਰ ਹਨ ਜਿਨ੍ਹਾਂ ਦੀ ਭਾਲ ਲਈ ਛਾਪੇਕਮਾਰੀ ਕੀਤੀ ਜਾ ਰਹੀ ਹੈ। ਦੱਸ ਦੇਈਏ ਕਿ ਉਕਤ ਮੁਲਜ਼ਮਾਂ ਨੂੰ ਭਗੋੜਾ ਕਰਾਰ ਦੇਣ ਲਈ ਅਰਜ਼ੀ ਦਿਤੀ ਗਈ ਸੀ ਜਿਸ ਨੂੰ ਅਦਾਲਤ ਨੇ ਖ਼ਾਰਜ ਕਰ ਦਿਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement