MP ਪ੍ਰਨੀਤ ਕੌਰ ਨੇ ਕੇਂਦਰ ਨੂੰ ਕੀਤੀ ਦਿੱਲੀ-ਕਟੜਾ ਐਕਸਪ੍ਰੈਸਵੇਅ ਤੋਂ ਪਾਤੜਾਂ 'ਚ ਰਸਤਾ ਦੇਣ ਦੀ ਮੰਗ 
Published : Apr 12, 2022, 4:51 pm IST
Updated : Apr 12, 2022, 4:51 pm IST
SHARE ARTICLE
MP Preneet Kaur
MP Preneet Kaur

ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਪੰਜਾਬ ਦੇ ਇਸ ਮਸਲੇ ਬਾਰੇ ਲਿਖੀ ਚਿੱਠੀ

ਪਟਿਆਲਾ : ਪਟਿਆਲਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਕਿ ਪਿੰਡ ਦਫਤੜੀਵਾਲਾ, ਘੱਗਾ, ਸਬ ਡਵੀਜ਼ਨ ਪਾਤੜਾਂ, ਜ਼ਿਲ੍ਹਾ ਪਟਿਆਲਾ ਨੂੰ ਦਿੱਲੀ-ਕਟੜਾ ਐਕਸਪ੍ਰੈਸਵੇਅ ਵਿੱਚੋਂ ਰਸਤਾ ਮੁਹੱਈਆ ਕਰਵਾਈ ਜਾਵੇ।

letterletter

ਮੰਤਰੀ ਨੂੰ ਲਿਖੇ ਪੱਤਰ ਵਿੱਚ ਪ੍ਰਨੀਤ ਕੌਰ ਨੇ ਕਿਹਾ ਕਿ "ਪਾਤੜਾਂ ਵਾਸੀਆਂ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪਾਤੜਾਂ ਘੱਗਾ ਰਾਜ ਮਾਰਗ ਨੂੰ ਪਾਰ ਕਰਦੇ ਹੋਏ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਬਣਾਇਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਪਟਿਆਲਾ ਵਿੱਚ ਕੋਈ ਵੀ ਰਸਤਾ ਮੁਹੱਈਆ ਨਹੀਂ ਕਰਵਾਇਆ ਗਿਆ ਹੈ। ਜਿਸ ਲਈ ਉਹ ਇਸ ਐਕਸਪ੍ਰੈਸ ਹਾਈਵੇਅ ਦੀ ਵਰਤੋਂ ਨਹੀਂ ਕਰ ਸਕਣਗੇ।"

Preneet KaurPreneet Kaur

ਉਨ੍ਹਾਂ ਨੇ ਅੱਗੇ ਲਿਖਿਆ ਕਿ, "ਜ਼ਿਲ੍ਹਾ ਸੰਗਰੂਰ ਜੋ ਕਿ ਪਾਤੜਾਂ ਤੋਂ ਲਗਭਗ 40 ਕਿਲੋਮੀਟਰ ਦੀ ਦੂਰੀ 'ਤੇ ਹੈ, ਵਿੱਚ ਇੱਕੋ ਇੱਕ ਪਹੁੰਚ ਪ੍ਰਦਾਨ ਕੀਤੀ ਗਈ ਹੈ, ਇਸ ਲਈ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਐਕਸਪ੍ਰੈਸ ਹਾਈਵੇ 'ਤੇ ਪਿੰਡ ਦਫ਼ਤਰੀਵਾਲਾ, ਘੱਗਾ, ਸਬ ਡਵੀਜ਼ਨ ਪਾਤੜਾਂ, ਜ਼ਿਲ੍ਹਾ ਪਟਿਆਲਾ, ਪੰਜਾਬ ਦੇ ਨੇੜੇ ਰਸਤਾ ਮੁੱਹਈਆ ਕੀਤਾ ਜਾਵੇ।"

Preneet KaurPreneet Kaur

ਪਟਿਆਲਾ ਦੇ ਸੰਸਦ ਮੈਂਬਰ ਨੇ ਅੱਗੇ ਨਿਤਿਨ ਗਡਕਰੀ ਨੂੰ ਇਸ ਬੇਨਤੀ 'ਤੇ ਹਮਦਰਦੀ ਨਾਲ ਵਿਚਾਰ ਕਰਨ ਦੀ ਅਪੀਲ ਕੀਤੀ, ਜਿਸ ਨਾਲ ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਪਾਤੜਾਂ ਦੇ ਲੋਕਾਂ ਨੂੰ ਬਲਕਿ ਪੂਰੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਨੂੰ ਵੀ ਫਾਇਦਾ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement