ਤਿੰਨ ਮਹੀਨਿਆਂ ਦੀ ਚੰਨੀ ਸਰਕਾਰ ਨਾਲੋਂ PRTC ਦੀ ਪ੍ਰਤੀ ਦਿਨ ਆਮਦਨ 'ਚ 44 ਲੱਖ ਰੁਪਏ ਦਾ ਵਾਧਾ ਦਰਜ: ਲਾਲਜੀਤ ਭੁੱਲਰ
Published : Apr 12, 2022, 6:54 pm IST
Updated : Apr 12, 2022, 6:54 pm IST
SHARE ARTICLE
 PRTC income increases to Rs. 62.43-cr durning March against Rs.37.23-cr of congress govt: Laljit Singh Bhullar
PRTC income increases to Rs. 62.43-cr durning March against Rs.37.23-cr of congress govt: Laljit Singh Bhullar

ਕਾਂਗਰਸ ਸਰਕਾਰ ਦੇ 37.23 ਕਰੋੜ ਦੇ ਮੁਕਾਬਲੇ ਮਾਰਚ 2022 ਦੌਰਾਨ ਪੀ.ਆਰ.ਟੀ.ਸੀ. ਦੀ ਆਮਦਨ ਵੱਧ ਕੇ 62.34 ਕਰੋੜ ਰੁਪਏ ਹੋਈ: ਲਾਲਜੀਤ ਸਿੰਘ ਭੁੱਲਰ

 

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦਾਅਵਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਪਾਰਦਰਸ਼ੀ ਨੀਤੀਆਂ ਸਦਕਾ ਸਰਕਾਰੀ ਬੱਸ ਸੇਵਾ ਦੀ ਆਮਦਨ ਵਿੱਚ ਨਿਰੰਤਰ ਵੱਡਾ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2021 'ਚ ਪੀ.ਆਰ.ਟੀ.ਸੀ. ਦੀ ਆਮਦਨ 37.23 ਕਰੋੜ ਰੁਪਏ ਸੀ, ਜੋ ਮਾਰਚ 2022 ਦੌਰਾਨ ਵੱਧ ਕੇ 62.34 ਕਰੋੜ ਰੁਪਏ ਹੋ ਗਈ ਹੈ।

ਚੰਡੀਗੜ੍ਹ ਡਿਪੂ ਵਿਖੇ ਸੰਖੇਪ ਸਮਾਗਮ ਦੌਰਾਨ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 29 ਨਵੀਆਂ ਬੱਸਾਂ ਦੀ ਆਖ਼ਰੀ ਖੇਪ ਨੂੰ ਹਰੀ ਝੰਡੀ ਵਿਖਾ ਕੇ ਸ਼ਾਮਲ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਭੁੱਲਰ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਲੰਘੇ ਦਸੰਬਰ, ਜਨਵਰੀ ਅਤੇ ਫ਼ਰਵਰੀ ਮਹੀਨਿਆਂ ਦੌਰਾਨ ਪੀ.ਆਰ.ਟੀ.ਸੀ. ਦੀ ਰੋਜ਼ਾਨਾ ਆਮਦਨ 1 ਕਰੋੜ 76 ਲੱਖ ਰੁਪਏ ਪ੍ਰਤੀ ਦਿਨ ਦਰਜ ਕੀਤੀ ਗਈ ਜਦ ਕਿ 10 ਮਾਰਚ ਨੂੰ ਆਏ ਨਤੀਜਿਆਂ ਤੋਂ ਬਾਅਦ ਹੀ ਸਾਡੀ ਸਰਕਾਰ ਦੀ ਪਾਰਦਰਸ਼ੀ ਨੀਤੀ ਮੁਤਾਬਕ ਸਰਕਾਰੀ ਬੱਸ ਸੇਵਾ ਦੀ ਆਮਦਨ `ਚ ਵਾਧਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਦੌਰਾਨ ਇਕੱਲੀ ਪੀ.ਆਰ.ਟੀ.ਸੀ. ਦੀ ਆਮਦਨ ਵੱਧ ਕੇ 2 ਕਰੋੜ 1 ਲੱਖ ਰੁਪਏ ਪ੍ਰਤੀ ਦਿਨ ਰਹੀ, ਜੋ ਅਪ੍ਰੈਲ ਮਹੀਨੇ ਦੇ 10 ਦਿਨਾਂ ਦੌਰਾਨ ਹੋਰ ਵੱਧ ਕੇ 2 ਕਰੋੜ 20 ਲੱਖ ਰੁਪਏ ਪ੍ਰਤੀ ਦਿਨ ਹੋ ਗਈ ਹੈ।

 PRTC income increases to Rs. 62.43-cr durning March against Rs.37.23-cr of congress govt: Laljit Singh Bhullar

ਪੀ.ਆਰ.ਟੀ.ਸੀ. ਦੇ ਬੇੜੇ ਵਿੱਚ 29 ਨਵੀਆਂ ਬੱਸਾਂ ਦੀ ਆਖ਼ਰੀ ਖੇਪ ਨੂੰ ਸ਼ਾਮਲ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਭਰੋਸਾ ਜਤਾਇਆ ਕਿ ਜਨਤਕ ਆਵਾਜਾਈ ਦੀ ਮਜ਼ਬੂਤੀ ਸਪੱਸ਼ਟ ਤੌਰ `ਤੇ ਪ੍ਰਾਈਵੇਟ ਬੱਸ ਮਾਫ਼ੀਆ ਨੂੰ ਠੱਲ੍ਹ ਪਾਉਣ ਵਿੱਚ ਸਹਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਪੀ.ਆਰ.ਟੀ.ਸੀ. ਨੂੰ ਦਿੱਤੀਆਂ ਗਈਆਂ 255 ਨਵੀਆਂ ਬੱਸਾਂ ਦੀ ਆਖ਼ਰੀ ਖੇਪ ਦੀਆਂ 29 ਬੱਸਾਂ ਤੋਂ ਬਾਅਦ ਪੀ.ਆਰ.ਟੀ.ਸੀ. ਵਿੱਚ ਹੁਣ ਕੁੱਲ 1308 ਬੱਸਾਂ ਹੋ ਗਈਆਂ ਹਨ ਜਿਸ ਨਾਲ ਪੀ.ਆਰ.ਟੀ.ਸੀ. ਦੇ ਮੁੱਖ ਆਪ੍ਰੇਸ਼ਨਲ ਕੇਂਦਰ ਮਾਲਵਾ ਖ਼ਿੱਤੇ ਵਿੱਚ ਜਿਥੇ ਸਰਕਾਰੀ ਬੱਸ ਸੇਵਾ ਤੰਤਰ ਮਜ਼ਬੂਤ ਕੀਤਾ ਜਾ ਸਕੇਗਾ

ਉਥੇ ਬੰਦ ਪਏ ਰੂਟਾਂ `ਤੇ ਵੀ ਬੱਸਾਂ ਚਲਾਈਆਂ ਜਾ ਸਕਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਵੀਆਂ ਬੱਸਾਂ ਵਿੱਚੋਂ ਪਟਿਆਲਾ, ਸੰਗਰੂਰ ਅਤੇ ਬਠਿੰਡਾ ਡਿਪੂਆਂ ਨੂੰ 6-6, ਬੁਢਲਾਡਾ ਡਿਪੂ ਨੂੰ 5, ਚੰਡੀਗੜ੍ਹ ਡਿਪੂ ਨੂੰ 4 ਅਤੇ ਬਰਨਾਲਾ ਬੱਸ ਡਿਪੂ ਨੂੰ 2 ਬੱਸਾਂ ਮੁਹੱਈਆ ਕਰਵਾਈਆਂ ਗਈਆਂ ਹਨ। ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਕਿਫ਼ਾਇਤੀ, ਸੁਰੱਖਿਆਤਮਕ ਅਤੇ ਵਧੀਆ ਸਫ਼ਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

 PRTC income increases to Rs. 62.43-cr durning March against Rs.37.23-cr of congress govt: Laljit Singh Bhullar

ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਭਰ ਵਿੱਚ ਨਿੱਜੀ ਟਰਾਂਸਪੋਰਟ ਮਾਫ਼ੀਆ ਉਤੇ ਲਗਾਮ ਕੱਸਣ ਵਾਸਤੇ ਤਿਆਰ ਕੀਤੀ ਜਾ ਰਹੀ ਯੋਜਨਾ ਦੇ ਹਿੱਸੇ ਵਜੋਂ ਸਰਕਾਰੀ ਬੱਸ ਸੇਵਾ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਛੇਤੀ ਹੀ ਸਰਕਾਰੀ ਖਜ਼ਾਨੇ ਨੂੰ ਢਾਹ ਲਾਉਣ ਵਾਲੇ ਪ੍ਰਾਈਵੇਟ ਟਰਾਂਸਪੋਰਟ ਮਾਫ਼ੀਆ ਉੱਤੇ ਨਕੇਲ ਕੱਸ ਲਈ ਜਾਵੇਗੀ।

ਸ. ਭੁੱਲਰ ਨੇ ਕਿਹਾ ਕਿ ਦੂਜੇ ਰਾਜਾਂ ਤੋਂ ਪੰਜਾਬ ਵਿੱਚ ਆ ਕੇ ਟੈਕਸ ਚੋਰੀ ਕਰਨ ਵਾਲੀਆਂ ਪ੍ਰਾਈਵੇਟ ਬੱਸਾਂ ਨੂੰ ਪਹਿਲੀ ਵਾਰ 54 ਹਜ਼ਾਰ, ਦੂਜੀ ਵਾਰ 1 ਲੱਖ 8 ਹਜ਼ਾਰ ਅਤੇ ਤੀਜੀ ਵਾਰ 2 ਲੱਖ 16 ਹਜ਼ਾਰ ਜੁਰਮਾਨੇ ਦੀ ਵਿਵਸਥਾ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਅਜਿਹੀਆਂ ਡਿਫ਼ਲਾਟਰ ਬੱਸਾਂ ਦੇ ਵੇਰਵੇ ਆਨਲਾਈਨ ਕਰਨ ਬਾਰੇ ਉਹ ਛੇਤੀ ਹੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨਾਲ ਗੱਲਬਾਤ ਕਰਨਗੇ ਤਾਂ ਜੋ ਇੱਕ ਵਾਰ ਫੜੀ ਗਈ ਬੱਸ ਨੂੰ ਅਗਲੀ ਵਾਰ ਦੁੱਗਣਾ ਜੁਰਮਾਨਾ ਦੇਣਾ ਯਕੀਨੀ ਬਣਾਇਆ ਜਾ ਸਕੇ।

PRTC PRTC

ਸਮਾਗਮ ਦੌਰਾਨ ਐਮ.ਡੀ. ਪੀ.ਆਰ.ਟੀ.ਸੀ. ਸ੍ਰੀਮਤੀ ਪਰਨੀਤ ਸ਼ੇਰਗਿੱਲ, ਜਨਰਲ ਮੈਨੇਜਰ (ਪ੍ਰਸ਼ਾਸਨ) ਸ੍ਰੀ ਸੁਰਿੰਦਰ ਸਿੰਘ, ਜਨਰਲ ਮੈਨੇਜਰ ਚੰਡੀਗੜ੍ਹ ਡਿਪੂ ਸ੍ਰੀ ਮਨਿੰਦਰਪਾਲ ਸਿੰਘ ਸਿੱਧੂ, ਜਨਰਲ ਮੈਨੇਜਰ ਪਟਿਆਲਾ ਡਿਪੂ ਸ੍ਰੀ ਜਤਿੰਦਰਪਾਲ ਸਿੰਘ ਗਰਵੇਾਲ ਅਤ ਜਨਰਲ ਮੈਨਜਰ ਬਰਨਾਲਾ ਡਿਪੂ ਸ੍ਰੀ ਐਮ.ਪੀ. ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement