ਪੰਜਾਬ ਸਰਕਾਰ ਨੇ ਮ੍ਰਿਤਕ ਲਾਭਪਾਤਰੀਆਂ ਦੇ ਖਾਤਿਆਂ ਵਿਚੋਂ 28.97 ਕਰੋੜ ਰੁਪਏ ਦੀ ਕੀਤੀ ਰਿਕਵਰੀ
Published : Apr 12, 2022, 6:14 pm IST
Updated : Apr 12, 2022, 6:14 pm IST
SHARE ARTICLE
Dr Baljeet Kaur
Dr Baljeet Kaur

ਕੈਬਨਿਟ ਮੰਤਰੀ ਨੇ ਦੱਸਿਆ ਕਿ 1,27,643 ਮ੍ਰਿਤਕ ਲਾਭਪਾਤਰੀਆਂ ਦੇ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਵਸੂਲੀ ਕਰਕੇ ਰਕਮ ਸਰਕਾਰੀ ਖਜ਼ਾਨੇ ਵਿਚ ਜਮ੍ਹਾ ਕਰਵਾ ਦਿੱਤੀ


ਚੰਡੀਗੜ੍ਹ: ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਫੰਡਾਂ ਦੀ ਤਰਕਸੰਗਤ ਵੰਡ ਨੂੰ ਯਕੀਨੀ ਬਣਾਉਂਦਿਆਂ, ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਸਮਾਜਿਕ ਸੁਰੱਖਿਆ ਸਕੀਮਾਂ ਦੇ ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਸਰਕਾਰੀ ਖਜ਼ਾਨੇ ਦੀ ਬੱਚਤ ਦੇ ਨਾਲ-ਨਾਲ ਲੋੜਵੰਦਾਂ ਅਤੇ ਅਸਲ ਲਾਭਪਾਤਰੀਆਂ ਲਈ ਇਨ੍ਹਾਂ ਸਕੀਮਾਂ ਤਹਿਤ ਨਿਰਪੱਖ ਢੰਗ ਨਾਲ ਵਿੱਤੀ ਸਹਾਇਤਾ ਯਕੀਨੀ ਬਣਾਉਣ ਲਈ ਸਾਰੀਆਂ ਸਕੀਮਾਂ ਦੀ ਬਾਰੀਕੀ ਨਾਲ ਸਮੀਖਿਆ ਕਰਨ ਦੇ ਨਿਰਦੇਸ਼ ਦਿੱਤੇ ਸਨ।

dr baljit kaur Dr. Baljit Kaur

ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਨੇ 1,27,643 ਮ੍ਰਿਤਕ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚੋਂ 28.97 ਕਰੋੜ ਰੁਪਏ ਦੀ ਵਸੂਲੀ ਕਰਕੇ ਇਹ ਰਕਮ ਸਰਕਾਰੀ ਖਜ਼ਾਨੇ ਵਿੱਚ ਜਮ੍ਹਾ ਕਰਵਾ ਦਿੱਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਨੂੰ 1500 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।

Dr Baljeet Kaur
Dr. Baljit Kaur

ਉਨ੍ਹਾਂ ਦੱਸਿਆ ਕਿ 28.85 ਲੱਖ ਲਾਭਪਾਤਰੀਆਂ ਨੂੰ ਹਰ ਮਹੀਨੇ 432.75 ਕਰੋੜ ਰੁਪਏ ਦੀ ਪੈਨਸ਼ਨ ਦਿੱਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 19,47,427 ਬੁਢਾਪਾ ਪੈਨਸ਼ਨਰ, 5,38,010 ਵਿਧਵਾਵਾਂ ਜਾਂ ਬੇਸਹਾਰਾ ਮਹਿਲਾਵਾਂ, 1,75,135 ਬੇਸਹਾਰਾ ਬੱਚੇ ਅਤੇ 2,24,513 ਦਿਵਿਆਂਗ ਵਿਅਕਤੀ ਆਪਣੀ ਮਹੀਨਾਵਾਰ ਪੈਨਸ਼ਨ ਦਾ ਲਾਭ ਲੈ ਰਹੇ ਹਨ। ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਨੂੰ ਇਨ੍ਹਾਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਬਜਟ ਵਜੋਂ 4420.70 ਕਰੋੜ ਰੁਪਏ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚੋਂ 4353.64 ਕਰੋੜ ਰੁਪਏ ਕੁੱਲ 28,85,085 ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement