ਗੁਰਦੁਆਰਾ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਭਾਰਤੀ ਸ਼ਰਧਾਲੂ ਦੀ ਮੌਤ
Published : Apr 12, 2023, 12:06 pm IST
Updated : Apr 12, 2023, 12:06 pm IST
SHARE ARTICLE
photo
photo

ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕ ਦੀ ਪਾਕਿਸਤਾਨ ਵਾਲੇ ਪਾਸਿਉਂ ਲਾਸ਼ ਲੈ ਕੇ ਜਲੰਧਰ ਘਰ ਤੱਕ ਪਹੁੰਚਾਇਆ ਗਿਆ

 

 ਅੰਮ੍ਰਿਤਸਰ : ਖਾਲਸੇ ਦਾ ਸਾਜਨਾ ਦਿਵਸ ਮਨਾਉਣ ਲਈ ਬੀਤੇ ਦੋ ਦਿਨ ਪਹਿਲਾਂ ਭਾਰਤ ਤੋਂ ਪਾਕਿਸਤਾਨ ਦੇ ਸਿੱਖ ਸ਼ਰਧਾਲੂਆਂ ਦੇ ਜਥੇ ਵਿਚ ਸ਼ਾਮਲ ਇਕ ਭਾਰਤੀ ਸਿੱਖ ਸ਼ਰਧਾਲੂ ਦੀ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਅੱਜ ਸਵੇਰੇ ਤੜਕੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਬਾਰੇ ਜਾਣਕਾਰੀ ਹਾਸਲ ਹੋਈ ਹੈ। 

ਅੱਜ ਸਵੇਰੇ ਤੜਕੇ 03.15 ਵਜੇ ਜੋਗਿੰਦਰ ਸਿੰਘ, ਪੁੱਤਰ ਭਗਵਾਨ ਸਿੰਘ ਵਾਸੀ ਗੁਰੂ ਤੇਗ ਬਹਾਦਰ ਨਗਰ ਜਲੰਧਰ ਪੰਜਾਬ ਪਾਸਪੋਰਟ ਨਵੰਬਰ  PP#N4162995, ਉਮਰ 71 / ਸਾਲ, ਦਾ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।

ਇਥੇ ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਾਕਿਸਤਾਨ ਵਾਲੇ ਪਾਸਿਉਂ ਅਟਾਰੀ ਵਾਹਗਾ ਸਰਹੱਦ ’ਤੇ ਸ਼੍ਰੋਮਣੀ ਕਮੇਟੀ ਦੇ ਸੁਪਰਡੈਂਟ ਰਾਜਿੰਦਰ  ਸਿੰਘ ਰੂਬੀ ਅਟਾਰੀ ਤੇ ਬੇਟੀ ਰਚਨਦੀਪ ਕੌਰ ਦਮਾਦ ਹਰਪ੍ਰੀਤ ਸਿੰਘ ਨਾਲ  ਮ੍ਰਿਤਕ ਜੋਗਿੰਦਰ ਸਿੰਘ ਦੀ ਲਾਸ਼ ਰਸੀਵ ਦੇ ਗ੍ਰਹਿ ਜਲੰਧਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਐਂਬੂਲੈਂਸ ਸੇਵਾ ਰਾਹੀਂ ਭਜੀ ਗਈ।

ਇਥੇ ਦੱਸਣਯੋਗ ਹੈ ਕਿ ਭਾਰਤੀ ਸ਼ਰਧਾਲੂ ਭਾਰਤ ਤੋਂ 09 ਅਪ੍ਰੈਲ ਨੂੰ ਗੁਰਦੁਆਰਾ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਵਿਸਾਖੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਨ ਅਤੇ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੇ  ਕਮਰਾ ਨੰ. 256 (ਬਲਾਕ ਨੰ. 5) ਵਿਖੇ ਉਸ ਨੂੰ ਦਿਲ ਦਾ ਦੌਰਾ ਪੈ ਗਿਆ ਜਿੱਥੇ ਪਾਕਿਸਤਾਨ ਔਕਾਫ ਬੋਰਡ ਦੇ ਕਰਮਚਾਰੀਆਂ ਵੱਲੋਂ ਹਸਪਤਾਲ ਡੀਐਚਕਿਊ ਹਸਪਤਾਲ ਨਨਕਾਣਾ ਸਾਹਿਬ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ਮੌਤ ਦੀ ਪੁਸ਼ਟੀ ਕਰ ਦਿੱਤੀ। ਮ੍ਰਿਤਕ ਜੋਗਿੰਦਰ ਸਿੰਘ ਦੇ ਨਾਲ ਜਥੇ ਵਿਚ ਸ਼ਾਮਲ ਹੋ ਕੇ ਪਾਕਿਸਤਾਨ ਗਏ ਸਾਥੀਆਂ ਦਾ ਕਹਿਣਾ ਹੈ ਕਿ ਉਹ ਸਾਹ ਦੀ ਬਿਮਾਰੀ ਤੋਂ ਪੀੜਤ ਸੀ।

ਇਸ ਮੌਕੇ ਸੁਖਵਿੰਦਰ ਸਿੰਘ ਗੋਲਡੀ, ਹਰਪ੍ਰੀਤ ਸਿੰਘ, ਅਮ੍ਰਿਤਪਾਲ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਜਸਬੀਰ ਕੌਰ ਐਸ ਐਚ ਓ ਘਰਿੰਡਾ ਹਰਪਾਲ ਸਿੰਘ ਹਾਜਰ ਸਨ

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement