ਡਾ. ਬਲਜੀਤ ਕੌਰ ਨੇ 35 ਕਲਰਕਾਂ ਨੂੰ ਸੌਂਪੇ ਨਿਯੁਕਤੀ-ਪੱਤਰ
Published : Apr 12, 2023, 5:20 pm IST
Updated : Apr 12, 2023, 5:20 pm IST
SHARE ARTICLE
photo
photo

ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਆ

 

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ 35 ਕਲਰਕਾਂ  ਨੂੰ ਨਿਯੁਕਤੀ-ਪੱਤਰ ਸੌਂਪੇ।

ਅੱਜ ਇੱਥੇ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਡਾ. ਬਲਜੀਤ ਕੌਰ ਨੇ ਕਿਹਾ ਕਿ  ਮੁੱਖ ਮੰਤਰੀ ਭਗਵੰਤ ਮਾਨ ਆਪਣੇ ਵਾਅਦੇ ਅਨੁਸਾਰ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੇ ਹਨ ਤਾਂ ਜੋ ਨਵੀਂ ਪੀੜ੍ਹੀ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਿਦੇਸ਼ਾਂ ਵੱਲ ਨਾ ਜਾਵੇ।

ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ 34 ਕਲਰਕਾਂ ਅਤੇ ਸਮਾਜਿਕ ਨਿਆਂ, ਅਧਿਕਾਰਤਾਂ ਅਤੇ ਘੱਟ ਗਿਣਤੀ ਵਿਭਾਗ ਦੇ ਇੱਕ ਕਲਰਕ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਨਵ-ਨਿਯੁਕਤ ਮੁਲਾਜ਼ਮਾਂ ਨੂੰ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਸਿਫਰ ਸਹਿਣਸ਼ੀਲਤਾ ਦੀ ਨੀਤੀ ਅਪਣਾਉਂਦਿਆਂ ਕੰਮ ਕਰਨ।

ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਜੀ.ਰਾਮੇਸ਼ ਕੁਮਾਰ,  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਮਾਧਵੀ ਕਟਾਰੀਆ, ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਡਾਇਰੈਕਟਰ-ਕਮ-ਸੰਯੁਕਤ ਸਕੱਤਰ ਰਾਜ ਬਹਾਦਰ ਸਿੰਘ, ਸਮਾਜਿਕ ਸੁਰੱਖਿਆ ਵਿਭਾਗ ਦੇ ਜਾਇੰਟ ਡਾਇਰੈਕਟਰ ਚਰਨਜੀਤ ਸਿੰਘ ਅਤੇ ਅਮਰਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

SHARE ARTICLE

ਏਜੰਸੀ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement