ਚੋਣ ਕਮਿਸ਼ਨ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਪ੍ਰੋਗਰਾਮ ਜਾਰੀ, ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ
Published : Apr 12, 2023, 4:46 pm IST
Updated : Apr 12, 2023, 4:46 pm IST
SHARE ARTICLE
Chief Electoral Officer, Punjab (CEO) Sibin C
Chief Electoral Officer, Punjab (CEO) Sibin C

ਵੋਟਾਂ 10 ਮਈ, 2023 (ਬੁੱਧਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ, 2023 (ਸ਼ਨੀਵਾਰ) ਨੂੰ ਕੀਤੀ ਜਾਵੇਗੀ

 

ਚੰਡੀਗੜ੍ਹ:  ਭਾਰਤੀ ਚੋਣ ਕਮਿਸ਼ਨ ਨੇ ਲੋਕ ਸਭਾ ਹਲਕਾ ਜਲੰਧਰ ਵਿੱਚ ਜ਼ਿਮਨੀ ਚੋਣ ਕਰਵਾਉਣ ਲਈ ਵਿਸਤ੍ਰਿਤ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ, ਪੰਜਾਬ (ਸੀ.ਈ.ਓ.) ਸਿਬਿਨ ਸੀ ਨੇ ਦੱਸਿਆ ਕਿ ਇਸ ਬਾਰੇ ਨੋਟੀਫਿਕੇਸ਼ਨ 13 ਅਪ੍ਰੈਲ, 2023 (ਵੀਰਵਾਰ) ਨੂੰ ਜਾਰੀ ਕੀਤਾ ਜਾਵੇਗਾ, ਜਦਕਿ ਨਾਮਜ਼ਦਗੀਆਂ ਪੇਸ਼ ਕਰਨ ਦੀ ਆਖਰੀ ਮਿਤੀ 20 ਅਪ੍ਰੈਲ, 2023 (ਵੀਰਵਾਰ) ਹੈ। ਉਨ੍ਹਾਂ ਦੱਸਿਆ ਕਿ 21 ਅਪ੍ਰੈਲ, 2023 (ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਜਾਂਚ ਕੀਤੀ ਜਾਵੇਗੀ ਅਤੇ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 24 ਅਪ੍ਰੈਲ, 2023 (ਸੋਮਵਾਰ) ਹੈ। ਉਹਨਾਂ ਅੱਗੇ ਦੱਸਿਆ ਕਿ ਵੋਟਾਂ 10 ਮਈ, 2023 (ਬੁੱਧਵਾਰ) ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ, 2023 (ਸ਼ਨੀਵਾਰ) ਨੂੰ ਕੀਤੀ ਜਾਵੇਗੀ। ਸੀ.ਈ.ਓ. ਨੇ ਦੱਸਿਆ ਕਿ ਚੋਣ ਪ੍ਰਕਿਿਰਆ 15 ਮਈ, 2023 (ਸੋਮਵਾਰ) ਨੂੰ ਮੁਕੰਮਲ ਹੋਵੇਗੀ।

ਇਹ ਵੀ ਪੜ੍ਹੋ: ਰੱਖਿਆ ਵਿੱਤ ਪ੍ਰਣਾਲੀ ਮਜ਼ਬੂਤ ​​ਫ਼ੌਜ ਦੀ ਰੀੜ੍ਹ ਦੀ ਹੱਡੀ ਹੈ : ਰਾਜਨਾਥ ਸਿੰਘ  

ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 13 ਅਪ੍ਰੈਲ, 2023 ਤੋਂ 20 ਅਪ੍ਰੈਲ, 2023 ਤੱਕ ਜਨਤਕ ਛੁੱਟੀ ਤੋਂ ਇਲਾਵਾ ਕਿਸੇ ਵੀ ਦਿਨ ਸਵੇਰੇ 11.00 ਵਜੇ ਤੋਂ ਬਾਅਦ ਦੁਪਹਿਰ 3.00 ਵਜੇ ਤੱਕ ਰਿਟਰਨਿੰਗ ਅਫ਼ਸਰ ਕੋਲ ਪੇਸ਼ ਕੀਤੇ ਜਾ ਸਕਦੇ ਹਨ। ਉਹਨਾਂ ਅੱਗੇ ਦੱਸਿਆ ਕਿ 04-ਜਲੰਧਰ (ਐਸ.ਸੀ.) ਲੋਕ ਸਭਾ ਹਲਕੇ ਲਈ ਡਿਪਟੀ ਕਮਿਸ਼ਨਰ ਜਲੰਧਰ ਰਿਟਰਨਿੰਗ ਅਫ਼ਸਰ ਹਨ। ਉਨ੍ਹਾਂ ਅੱਗੇ ਦੱਸਿਆ ਕਿ 04-ਜਲੰਧਰ (ਐਸ.ਸੀ.) ਲੋਕ ਸਭਾ ਹਲਕੇ ਵਿੱਚ ਜ਼ਿਮਨੀ ਚੋਣ ਲਈ ਨਾਮਜ਼ਦਗੀ ਪੱਤਰ ਫਾਰਮ 2ਏ ਵਿੱਚ ਭਰੇ ਜਾਣੇ ਹਨ। ਇਹ ਫਾਰਮ ਰਿਟਰਨਿੰਗ ਅਫ਼ਸਰ ਕੋਲ ਉਪਲੱਬਧ ਹਨ। ਟਾਈਪ ਕੀਤੇ ਨਾਮਜ਼ਦਗੀ ਪੱਤਰ ਵੀ ਸਵੀਕਾਰ ਕੀਤੇ ਜਾਣਗੇ ਬਸ਼ਰਤੇ ਉਹ ਨਿਰਧਾਰਤ ਫਾਰਮ ਵਿੱਚ ਹੋਣ।

ਇਹ ਵੀ ਪੜ੍ਹੋ: 2.2 ਮਿਲੀਅਨ ਡਾਲਰ ’ਚ ਨਿਲਾਮ ਹੋਏ Michael Jordan ਦੇ Sneakers, ਹੁਣ ਤੱਕ ਨਿਲਾਮ ਹੋਣ ਵਾਲੇ ਸਭ ਤੋਂ ਮਹਿੰਗੇ ਜੁੱਤੇ ਬਣੇ 

ਲੋਕ ਸਭਾ ਚੋਣ ਖੇਤਰ ਹਲਕੇ ਦੀ ਸੀਟ ਹਾਸਲ ਕਰਨ ਲਈ ਉਮੀਦਵਾਰ ਕਿਸੇ ਵੀ ਲੋਕ ਸਭਾ ਹਲਕੇ ਵਿੱਚ ਵੋਟਰ ਵਜੋਂ ਰਜਿਸਟਰ ਹੋਣਾ ਚਾਹੀਦਾ ਹੈ। ਇਸ ਸਬੰਧੀ ਰਿਟਰਨਿੰਗ ਅਫਸਰ ਦੀ ਸੰਤੁਸ਼ਟੀ ਲਈ, ਉਮੀਦਵਾਰਾਂ ਨੂੰ ਲਾਗੂ ਵੋਟਰ ਸੂਚੀ ਦੀ ਸੰਬੰਧਿਤ ਐਂਟਰੀ ਦੀ ਪ੍ਰਮਾਣਿਤ ਕਾਪੀ ਪੇਸ਼ ਕਰਨੀ ਹੋਵੇਗੀ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਭਰੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਸਬੰਧੀ ਸਰਟੀਫਿਕੇਟ ਪੇਸ਼ ਕੀਤਾ ਜਾਣਾ ਹੈ। ਸੀ.ਈ.ਓ ਨੇ ਦੱਸਿਆ ਕਿ 14.04.2023 (ਸ਼ੁੱਕਰਵਾਰ) ਨੂੰ ਵਿਸਾਖੀ ਅਤੇ ਡਾ. ਬੀ.ਆਰ. ਅੰਬੇਡਕਰ ਦਾ ਜਨਮ ਦਿਨ ਹੈ। ਇਸ ਦਿਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਛੁੱਟੀ ਹੈ। ਇਸ ਲਈ ਇਸ ਦਿਨ ਉਮੀਦਵਾਰ ਨਾਮਜ਼ਦਗੀ ਪੱਤਰ ਪੇਸ਼ ਨਹੀਂ ਕਰ ਸਕਣਗੇ।

ਇਹ ਵੀ ਪੜ੍ਹੋ: ਟਵਿੱਟਰ ਬਲੂ ਟਿੱਕ ਬਾਰੇ Elon Musk ਦਾ ਐਲਾਨ : ਭੁਗਤਾਨ ਨਾ ਹੋਣ 'ਤੇ ਇਸ ਤਰੀਕ ਤੋਂ ਹਟਾ ਦਿੱਤੇ ਜਾਣਗੇ ‘ਬਲੂ ਟਿੱਕ’

ਉਹਨਾਂ ਦੱਸਿਆ ਕਿ 15.04.2023 ਨੂੰ ਤੀਸਰਾ ਸ਼ਨੀਵਾਰ ਹੋਣ ਕਰਕੇ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ ਛੁੱਟੀ ਨਹੀਂ ਹੈ, ਇਸ ਲਈ ਉਮੀਦਵਾਰਾਂ ਵੱਲੋਂ ਉਸ ਦਿਨ ਨਾਮਜ਼ਦਗੀ ਪੱਤਰ ਪੇਸ਼ ਕੀਤੇ ਜਾ ਸਕਦੇ ਹਨ। 16.04.2023 ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਉਮੀਦਵਾਰ ਵੱਲੋਂ ਉਸ ਦਿਨ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤੇ ਜਾ ਸਕਣਗੇ। ਇਸੇ ਤਰ੍ਹਾਂ 22.04.2023 ਨੂੰ ਚੌਥੇ ਸ਼ਨੀਵਾਰ ਦੀ ਛੁੱਟੀ ਹੈ, ਇਸ ਲਈ ਉਸ ਦਿਨ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਜਾ ਸਕਦੇ। ਸੀ.ਈ.ਓ. ਨੇ ਦੱਸਿਆ ਕਿ 23.04.2023 ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਉਸ ਦਿਨ ਵੀ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ ਜਾ ਸਕਦੇ। ਉਹਨਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਦੇ ਐਲਾਨ ਦੀ ਮਿਤੀ 29 ਮਾਰਚ, 2023 ਤੋਂ ਜ਼ਿਲ੍ਹਾ ਜਲੰਧਰ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ ਅਤੇ ਇਹ ਚੋਣ ਪ੍ਰਕਿਿਰਆ ਦੇ ਮੁਕੰਮਲ ਹੋਣ ਤੱਕ ਲਾਗੂ ਰਹੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement