ਵਿਜੀਲੈਂਸ ਬਿਊਰੋ ਵੱਲੋਂ ਘੱਟ ਗਿਣਤੀ ਕਮਿਸ਼ਨ ਦਾ ਸਾਬਕਾ ਮੈਂਬਰ ਤੇ ਉਸ ਦਾ ਪੀਏ 10 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ
Published : Apr 12, 2023, 6:21 pm IST
Updated : Apr 12, 2023, 6:21 pm IST
SHARE ARTICLE
photo
photo

ਡੀਜੀਪੀ ਪੰਜਾਬ ਦੇ ਸਿੱਧੇ ਕੋਟੇ ਤਹਿਤ ਸਿਪਾਹੀ ਵਜੋਂ ਨੌਕਰੀ ਦਿਵਾਉਣ ਬਦਲੇ ਪ੍ਰਤੀ ਵਿਅਕਤੀ 07 ਲੱਖ ਰੁਪਏ ਦੀ ਮੰਗ ਕੀਤੀ ਹੈ

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਮੈਂਬਰ ਲਾਲ ਹੁਸੈਨ ਅਤੇ ਉਸ ਦੇ ਨਿੱਜੀ ਸਹਾਇਕ ਮੁਹੱਬਤ ਮੇਹਰਬਾਨ ਨੂੰ 10,49,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਫਰਵਰੀ 2020 ਤੋਂ ਫਰਵਰੀ 2023 ਤੱਕ ਲਾਲ ਹੁਸੈਨ ਇਸ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਰਹੇ ਹਨ। 

ਅੱਜ ਇੱਥੇ ਇਸ ਦਾ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਵਿਰੁੱਧ ਇਹ ਕੇਸ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉਪਰ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੇ ਅਧਾਰ ਉਪਰ ਦਰਜ ਕੀਤਾ ਗਿਆ ਹੈ। 

ਹੋਰ ਵੇਰਵੇ ਦਿੰਦੇ ਹੋਏ ਉਨਾਂ ਕਿਹਾ ਕਿ ਸ਼ਿਕਾਇਤਕਰਤਾ ਸੰਦੀਪ ਕੁਮਾਰ, ਵਾਸੀ ਪਿੰਡ ਚਾਨਨ ਵਾਲਾ, ਜ਼ਿਲਾ ਫਜ਼ਿਲਕਾ ਨੇ ਦੋਸ਼ ਲਾਇਆ ਹੈ ਕਿ ਉਪਰੋਕਤ ਮੁਲਜ਼ਮਾਂ ਨੇ ਉਸਦੇ ਭਰਾ, ਭੈਣ, ਸਾਲੇ ਅਤੇ ਦੋਸਤ ਨੂੰ ਵਕਫ਼ ਬੋਰਡ ਵਿੱਚ ਜਾਂ ਡੀਜੀਪੀ ਪੰਜਾਬ ਦੇ ਸਿੱਧੇ ਕੋਟੇ ਤਹਿਤ ਸਿਪਾਹੀ ਵਜੋਂ ਨੌਕਰੀ ਦਿਵਾਉਣ ਬਦਲੇ ਪ੍ਰਤੀ ਵਿਅਕਤੀ 07 ਲੱਖ ਰੁਪਏ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਮੁਲਜ਼ਮ ਉਸ ਕੋਲੋਂ ਪਹਿਲਾਂ ਹੀ ਤਿੰਨ ਕਿਸ਼ਤਾਂ ਵਿੱਚ 10,49,500 ਰੁਪਏ ਲੈ ਚੁੱਕੇ ਹਨ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਮੁਲਜ਼ਮ ਮੇਹਰਬਾਨ ਨਾਲ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਅਤੇ ਸਬੂਤ ਵਜੋਂ ਸ਼ਿਕਾਇਤ ਦੇ ਨਾਲ ਬਿਊਰੋ ਨੂੰ ਦੇ ਦਿੱਤਾ ਸੀ। 

ਬੁਲਾਰੇ ਨੇ ਅੱਗੇ ਕਿਹਾ ਕਿ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਅਤੇ ਇਸ ਰਿਸ਼ਵਤ ਦੀ ਰਕਮ ਦੀ ਮੰਗ ਕਰਨ ਅਤੇ ਸਵੀਕਾਰ ਕਰਨ ਲਈ ਦੋਸ਼ੀ ਪਾਏ ਜਾਣ ਤੋਂ ਬਾਅਦ ਉਪਰੋਕਤ ਦੋਵਾਂ ਮੁਲਜ਼ਮਾਂ  ਖਿਲਾਫ ਮੋਹਾਲੀ ਵਿਖੇ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਉਡਣ ਦਸਤਾ-1, ਪੰਜਾਬ, ਮੁਹਾਲੀ ਵਿੱਚ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਹੈ। ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਮੋਹਾਲੀ ਦੀ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement