ਬਠਿੰਡਾ ਮਿਲਟਰੀ ਸਟੇਸ਼ਨ 'ਤੇ ਹੋਈ ਗੋਲੀਬਾਰੀ ਦਾ ਮਾਮਲਾ, ਪੁਲਿਸ ਨੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਕੀਤਾ ਦਰਜ

By : KOMALJEET

Published : Apr 12, 2023, 8:34 pm IST
Updated : Apr 12, 2023, 8:34 pm IST
SHARE ARTICLE
representational
representational

IPC ਦੀ ਧਾਰਾ 302 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਹੋਇਆ ਕੇਸ


ਬਠਿੰਡਾ : ਬਠਿੰਡਾ ਮਿਲਟਰੀ ਸਟੇਸ਼ਨ ਵਿਖੇ ਹੋਈ ਗੋਲੀਬਾਰੀ ਮਾਮਲੇ ਵਿਚ ਹਰ ਫੌਜੀ ਜਵਾਨਾਂ ਦੀ ਮੌਤ ਹੋ ਗਈ ਹੈ। ਇਸ ਮਾਮਲੇ ਵਿਚ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿਚ ਐਫ.ਆਈ.ਆਰ ਵੀ ਦਰਜ ਕਰ ਲਈ ਗਈ ਹੈ। ਇਸ ਵਿਚ ਦੱਸਿਆ ਗਿਆ ਹੈ ਕਿ ਦੋ ਹਮਲਾਵਰ ਆਏ ਸਨ ਜਿਨ੍ਹਾਂ ਨੇ ਚਿੱਟੇ ਕੁੜਤੇ ਪਜਾਮੇ ਪਾਏ ਸਨ ਅਤੇ ਆਪਣੇ ਮੂੰਹ ਬੰਨ੍ਹੇ ਹੋਏ ਸਨ। ਪੁਲਿਸ ਨੇ ਇਨ੍ਹਾਂ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਆਈਪੀਸੀ ਦੀ ਧਾਰਾ 302 ਅਤੇ ਅਸਲ ਐਕਟ ਦੀ ਧਾਰਾ 25 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਜਾਣਕਾਰੀ ਅਨੁਸਾਰ ਮੈੱਸ 'ਚ ਕਰੀਬ ਸਾਢੇ ਚਾਰ ਵਜੇ ਇਹ ਵਾਰਦਾਤ ਹੋਈ ਹੈ। ਉਸ ਸਮੇਂ ਫੌਜੀ ਸੁੱਤੇ ਹੋਏ ਸਨ ਜਦੋਂ ਇਹ ਹਮਲਾ ਹੋਇਆ। ਐਫ ਆਈ ਆਰ ਵਿਚ ਦੱਸਿਆ ਗਿਆ ਹੈ ਕਿ ਦੋ ਹਮਲਾਵਰ ਆਏ ਜਿਨ੍ਹਾਂ ਵਿਚੋਂ ਇੱਕ ਦੇ ਹੱਥ ਵਿਚ ਇੰਨਸਾਸ ਰਾਈਫਲ ਅਤੇ ਦੂਜੇ ਦੇ ਹੱਥ ਵਿਚ ਕੁਹਾੜੀ ਫੜੀ ਹੋਈ ਸੀ।

ਘਟਨਾ ਦੀ ਜਾਣਕਾਰੀ ਮਿਲਣ 'ਤੇ ਜਦੋਂ ਅਧਿਕਾਰੀ ਪਹੁੰਚੇ ਤਾਂ ਚਾਰ ਫੌਜੀਆਂ ਦੀਆਂ ਲਾਸ਼ਾਂ ਖੂਨ ਨਾਲ ਲਥਪਥ ਪੈਣ ਸਨ। ਇਸ ਵਾਰਦਾਤ ਵਿਚ ਮਾਰੇ ਜਾਣ ਵਾਲੇ ਫੌਜੀਆਂ ਦੀ ਪਛਾਣ Gnr (DMT) ਸਾਗਰ ਬਾਨੇ (25), Gnr (DMT) ਕਮਲੇਸ਼ ਆਰ (24), Gnr (Gnr) ਯੋਗੇਸ਼ ਕੁਮਾਰ (24) ਅਤੇ Gnr (DMT) ਸੰਤੋਸ਼ ਐਮ. ਨਾਗਾਰਲ (25)ਵਜੋਂ ਹੋਈ ਹੈ।

ਉਧਰ ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਭਾਰਤੀ ਫ਼ੌਜ ਨੇ ਦੱਸਿਆ ਕਿ ਇਕ ਖੋਜ ਟੀਮ ਨੇ ਮੈਗਜ਼ੀਨ ਦੇ ਨਾਲ ਇੰਨਸਾਸ ਰਾਈਫ਼ਲ ਨੂੰ ਲੱਭ ਲਿਆ ਹੈ। ਫ਼ੌਜ ਅਤੇ ਪੁਲਿਸ ਦੀਆਂ ਸਾਂਝੀਆਂ ਟੀਮਾਂ ਹੁਣ ਹੋਰ ਵੇਰਵਿਆਂ ਦਾ ਪਤਾ ਲਗਾਉਣ ਲਈ ਇਸ ਨੂੰ ਫ਼ੋਰੈਂਸਿਕ ਜਾਂਚ ਲਈ ਭੇਜਣਗੀਆਂ। ਫ਼ੋਰੈਂਸਿਕ ਵਿਸ਼ਲੇਸ਼ਣ ਤੋਂ ਬਾਅਦ ਹੀ ਹਥਿਆਰਾਂ ਦੇ ਬਾਕੀ ਰਾਉਂਡਾਂ ਦੀ ਗਿਣਤੀ ਉਪਲਬਧ ਹੋਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਿਚ ਅਜੇ ਤੱਕ ਕਿਸੇ ਨੂੰ ਗਿ੍ਰਫ਼ਤਾਰ ਨਹੀਂ ਕੀਤਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anmol Bishnoi Brother: ਹੁਣ ਗੈਂਗਸਟਰਾ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM
Advertisement