Amritsar News: ਪੰਜਾਬ ਦੇ 72 ਗੁਰਦੁਆਰਿਆਂ 'ਚੋਂ ਮਿਲਣਗੇ ਖਾਲਸਾਈ ਨਿਸ਼ਾਨ, SGPC ਨੇ ਜਾਰੀ ਕੀਤੀ ਸੂਚੀ
Published : Apr 12, 2024, 4:17 pm IST
Updated : Apr 12, 2024, 4:17 pm IST
SHARE ARTICLE
Nishan Sahib
Nishan Sahib

 ਖਾਲਸਾ ਸਾਜਨਾ ਦਿਵਸ ਮੌਕੇ ਸਿੱਖਾਂ ਨੂੰ ਨਿਸ਼ਾਨ ਘਰਾਂ 'ਤੇ ਲਗਾਉਣ ਲਈ ਕਿਹਾ, ਗੁਰੂ ਮੰਤਰ ਦਾ ਜਾਪ ਕਰਨ ਦੀ ਸਲਾਹ 

Amritsar News: ਅੰਮ੍ਰਿਤਸਰ - ਵਿਸਾਖੀ ਮੌਕੇ ਲਹਿਰਾਏ ਜਾਣ ਵਾਲੇ ਖਾਲਸਾਈ ਨਿਸ਼ਾਨ ਸਾਹਿਬ ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ਤੋਂ ਮਿਲਣਗੇ। ਇਸ ਦੇ ਲਈ ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬਾਨ ਦੀ ਸੂਚੀ ਜਾਰੀ ਕਰ ਦਿੱਤੀ ਹੈ। 9 ਅਪ੍ਰੈਲ ਨੂੰ ਹੋਈ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਤੋਂ ਇਲਾਵਾ ਸ. ਜੀ ਪਟਨਾ ਸਾਹਿਬ ਤੋਂ ਮੁੱਖ ਗ੍ਰੰਥੀ ਸਿੰਘ ਸੱਚਖੰਡ ਸਾਹਿਬ ਗਿਆਨੀ ਗੁਰਦਿਆਲ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਕੁਝ ਅਹਿਮ ਫੈਸਲੇ ਲਏ।  

ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਹੈ ਕਿ 13 ਅਪ੍ਰੈਲ 2024 ਨੂੰ ਖਾਲਸਾ ਸਾਜਨਾ ਦਿਵਸ ਦੇ 325 ਸਾਲ ਪੂਰੇ ਹੋਣ 'ਤੇ ਸਾਰੇ ਸਿੱਖ ਆਪਣੇ-ਆਪਣੇ ਘਰਾਂ 'ਤੇ ਖਾਲਸਾਈ ਨਿਸ਼ਾਨ ਸਾਹਿਬ ਲਗਾਉਣ ਤਾਂ ਜੋ ਸਿੱਖ ਹੋਣ 'ਤੇ ਮਾਣ ਮਹਿਸੂਸ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਫੈਸਲਾ ਕੀਤਾ ਕਿ ਉਸ ਦਿਨ ਸਾਰੇ ਸਿੱਖ ਪੰਜ ਮਿੰਟ ਗੁਰੂ ਮੰਤਰ ਅਤੇ ਮੂਲਮੰਤਰ ਦਾ ਜਾਪ ਕਰਕੇ ਸਿੱਖ ਕੈਦੀਆਂ ਦੀ ਰਿਹਾਈ ਅਤੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ। 

ਨਾਲ ਹੀ 6 ਜੂਨ 2024 ਨੂੰ 1984 ਵਿਚ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਹਮਲੇ ਨੂੰ ਦੇਸ਼ ਯਾਦ ਰੱਖੇਗਾ। ਸਿੱਖਾਂ ਦੀਆਂ ਕੁਰਬਾਨੀਆਂ ਬਾਰੇ ਨੌਜਵਾਨ ਪੀੜ੍ਹੀ ਨੂੰ ਯਾਦ ਕਰਨਾ ਅਤੇ ਜਾਗਰੂਕ ਕਰਨਾ ਜ਼ਰੂਰੀ ਹੈ। ਹਰ ਸਿੱਖ ਲਈ ਆਪਣੇ ਘਰ ਖਾਲਸਾ ਨਿਸ਼ਾਨ ਸਾਹਿਬ ਲਗਾਉਣ ਦੇ ਹੁਕਮਾਂ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਦੇ 72 ਗੁਰਦੁਆਰਾ ਸਾਹਿਬਾਨ ਦੀ ਸੂਚੀ ਜਾਰੀ ਕੀਤੀ ਹੈ। ਜਿੱਥੋਂ ਸੰਗਤਾਂ ਖਾਲਸਾਈ ਨਿਸ਼ਾਨ ਪ੍ਰਾਪਤ ਕਰਕੇ ਵਿਸਾਖੀ 'ਤੇ ਆਪਣੇ ਘਰਾਂ 'ਚ ਪਾਉਣਗੀਆਂ। 

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement