Bribe News: 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਬੀਡੀਪੀਓ ਕਾਬੂ
Published : Apr 12, 2024, 5:23 pm IST
Updated : Apr 12, 2024, 5:23 pm IST
SHARE ARTICLE
Gurmukh Singh
Gurmukh Singh

ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Bribe News:  ਚੰਡੀਗੜ੍ਹ - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਪੱਖੋਵਾਲ, ਜ਼ਿਲ੍ਹਾ ਲੁਧਿਆਣਾ ਦੇ ਗੁਰਮੁਖ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਸਵੀਕਾਰ ਕਰਨ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੰਚਾਇਤ ਅਫ਼ਸਰ ਨੂੰ ਬਲਾਕ ਪੱਖੋਵਾਲ, ਲੁਧਿਆਣਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਪਰਮਜੀਤ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੋਸ਼ ਲਾਇਆ ਹੈ ਕਿ ਉਕਤ ਅਧਿਕਾਰੀ ਉਕਤ ਦਫ਼ਤਰ ਵਿਚ ਕੰਮ ਕਰ ਰਹੇ ਤਿੰਨ ਹੋਰ ਪੰਚਾਇਤ ਸਕੱਤਰਾਂ ਨਾਲ ਉਸ ਦੀ ਤਨਖ਼ਾਹ ਜਾਰੀ ਕਰਨ ਬਦਲੇ 3,5000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਹੁਣ ਉਨ੍ਹਾਂ ਨੇ ਯੋਗਦਾਨ ਪਾ ਕੇ 30,000 ਰੁਪਏ ਇਕੱਠੇ ਕੀਤੇ ਹਨ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦੇ ਸਨ। 

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਬਾਰੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਵਿਚ ਦੋਸ਼ੀ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement