Lok Sabha Election 2024: ਡਿਊਟੀ 'ਤੇ ਤਾਇਨਾਤ CRPF ਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
Published : Apr 12, 2024, 1:14 pm IST
Updated : Apr 12, 2024, 1:15 pm IST
SHARE ARTICLE
CRPF jawan on duty died due to heart attack in Dera Baba Nanak
CRPF jawan on duty died due to heart attack in Dera Baba Nanak

Lok Sabha Election 2024: ਰਾਜਸਥਾਨ 'ਚ ਡਿਊਟੀ 'ਤੇ ਤਾਇਨਾਤ ਸੀ ਮ੍ਰਿਤਕ

CRPF jawan on duty died due to heart attack in Dera Baba Nanak: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਡਿਊਟੀ 'ਤੇ ਤਾਇਨਾਤ ਸੀ.ਆਰ.ਪੀ.ਐੱਫ਼ ਦੇ ਥਾਣੇਦਾਰ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਕਰਮਜੀਤ ਸਿੰਘ (52) ਵਜੋਂ ਹੋਈ ਹੈ। ਮ੍ਰਿਤਕ ਡੇਰਾ ਬਾਬਾ ਨਾਨਕ ਦੇ ਪਿੰਡ ਮਛਰਾਲਾ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ: Lok Sabha Elections 2024: ਕਿਸਾਨਾਂ ਵਲੋਂ ਮੁੜ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ! ਮੀਟਿੰਗ ਵਾਲੇ ਹੋਟਲ ਨੂੰ ਪਾਇਆ ਘੇਰਾ

ਮ੍ਰਿਤਕ ਦੀ ਰਾਜਸਥਾਨ ਵਿਚ ਦਿਲ ਦਾ ਦੌਰਾ ਪੈਣ ਤੋਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ ਸੀ। ਉਸ ਦੀ ਮ੍ਰਿਤਕ ਦੇਹ ਡੇਰਾ ਬਾਬਾ ਨਾਨਕ ਦੇ ਪਿੰਡ ਮਛਰਾਲਾ ਪਹੁੰਚਣ 'ਤੇ ਜਿੱਥੇ ਪਿੰਡ ਵਿੱਚ ਗਮਗੀਨ ਮਾਹੌਲ ਸੀ ਉੱਥੇ ਹੀ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। 

ਇਹ ਵੀ ਪੜ੍ਹੋ: Delhi News : ਮੈਂ ਜੇਲ੍ਹ ਤੋਂ ਬਾਹਰ ਜਾ ਕੇ ਪ੍ਰਚਾਰ ਕਰਨਾ ਚਾਹੁੰਦਾ ਹਾਂ; ਮਨੀਸ਼ ਸਿਸੋਦੀਆ ਨੇ ਅਦਾਲਤ ਤੋਂ ਮੰਗੀ ਰਾਹਤ

ਇਸ ਮੌਕੇ ਸੀ.ਆਰ.ਪੀ.ਐੱਫ. ਦੇ ਸਬ ਇੰਸਪੈਕਟਰ ਤਿਲਕ ਰਾਜ ਨੇ ਦੱਸਿਆ ਕਿ 13 ਬਟਾਲੀਅਨ ਸੀ.ਆਰ.ਪੀ.ਐੱਫ. ਯੂਨਿਟ ਚੰਡੀਗੜ੍ਹ ਦੀ ਰਾਜਸਥਾਨ ਦੇ ਵਿੱਚ ਲੋਕ ਸਭਾ ਚੋਣਾਂ ਕਰਾਉਣ ਲਈ ਡਿਊਟੀ ਲੱਗੀ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ ਕਰਮਜੀਤ ਸਿੰਘ ਨੂੰ ਬੀਤੇ ਦਿਨ ਦਿਲ ਦਾ ਦੌਰਾ ਪੈ ਗਿਆ, ਜਿਸ ਨੂੰ ਤੁਰੰਤ ਰਾਜਸਥਾਨ ਦੇ ਜੈਪੁਰ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਤੇ ਉਸ ਦੀ ਮ੍ਰਿਤਕ ਦੇਹ ਉਸ ਦੇ ਜੱਦੀ ਪਿੰਡ ਮਛਰਾਲਾ ਪਹੁੰਚਾ ਕੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕਰ ਦਿਤਾ ਗਿਆ।

(For more Punjabi news apart from CRPF jawan on duty died due to heart attack in Dera Baba Nanak, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement