Chamkila Movie News: ਲੁਧਿਆਣਾ ਅਦਾਲਤ ਨੇ ਦਿਲਜੀਤ ਦੋਸਾਂਝ ਦੀ ਫਿਲਮ 'ਚਮਕੀਲਾ' ਦੀ ਨੈੱਟਫਲਿਕਸ ਰਿਲੀਜ਼ 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
Published : Apr 12, 2024, 9:26 am IST
Updated : Apr 12, 2024, 9:26 am IST
SHARE ARTICLE
Ludhiana court refuses to stay release of Diljit Dosanjh starrer ‘Chamkila’ on Netflix
Ludhiana court refuses to stay release of Diljit Dosanjh starrer ‘Chamkila’ on Netflix

ਇਹ ਫਿਲਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਉਸ ਦੀ ਦੂਜੀ ਪਤਨੀ ਅਮਰਜੋਤ ਕੌਰ ਦੀ ਬਾਇਓਪਿਕ ਹੈ।

Chamkila Movie News: ਲੁਧਿਆਣਾ ਦੇ ਵਧੀਕ ਜ਼ਿਲ੍ਹਾ ਜੱਜ ਸ਼ਤਿਨ ਗੋਇਲ ਦੀ ਅਦਾਲਤ ਨੇ ਅੱਜ ਨੈੱਟਫਲਿਕਸ 'ਤੇ ਰਿਲੀਜ਼ ਹੋ ਰਹੀ ਫ਼ਿਲਮ ਅਮਰ ਸਿੰਘ ਚਮਕੀਲਾ ਦੇ ਪ੍ਰਸਾਰਣ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿਤਾ ਹੈ। ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਤ ਅਤੇ ਦਿਲਜੀਤ ਦੋਸਾਂਝ ਅਤੇ ਪਰਿਣੀਤੀ ਚੋਪੜਾ ਦੀ ਇਹ ਫਿਲਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਉਸ ਦੀ ਦੂਜੀ ਪਤਨੀ ਅਮਰਜੋਤ ਕੌਰ ਦੀ ਬਾਇਓਪਿਕ ਹੈ।

ਪਟਿਆਲਾ ਨਾਲ ਸਬੰਧਤ ਇਸ਼ਦੀਪ ਸਿੰਘ ਰੰਧਾਵਾ ਨੇ 8 ਅਪ੍ਰੈਲ ਨੂੰ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ 'ਸਦੀਵੀ ਹੁਕਮ' ਅਤੇ 'ਫਿਲਮ ਦੀ ਰਿਲੀਜ਼ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਸੀ। ਰੰਧਾਵਾ ਨੇ ਦਾਅਵਾ ਕੀਤਾ ਕਿ ਚਮਕੀਲਾ ਦੀ ਪਹਿਲੀ ਪਤਨੀ ਗੁਰਮੇਲ ਕੌਰ ਨੇ ਬਾਇਓਪਿਕ ਦੇ ਵਿਸ਼ੇਸ਼ ਅਧਿਕਾਰ ਉਸ ਦੇ ਮਰਹੂਮ ਪਿਤਾ ਗੁਰਦੇਵ ਸਿੰਘ ਨੂੰ ਵੇਚ ਦਿਤੇ ਸਨ, ਜੋ ਪੰਜਾਬੀ ਫ਼ਿਲਮ ਇੰਡਸਟਰੀ ਵਿਚ ਇਕ ਨਿਰਦੇਸ਼ਕ/ਨਿਰਮਾਤਾ ਸਨ।

ਰੰਧਾਵਾ ਨੇ ਇਹ ਵੀ ਦਾਅਵਾ ਕੀਤਾ ਕਿ ਗੁਰਮੇਲ ਕੌਰ ਨੇ ਅਧਿਕਾਰ ਦੇਣ ਲਈ ਉਸ ਦੇ ਪਿਤਾ ਤੋਂ 5 ਲੱਖ ਰੁਪਏ ਲਏ ਸਨ ਅਤੇ 12 ਅਕਤੂਬਰ 2012 ਨੂੰ ਲਿਖਤੀ ਸਮਝੌਤੇ 'ਤੇ ਦਸਤਖਤ ਕੀਤੇ ਸਨ। ਰੰਧਾਵਾ ਦੇ ਪਿਤਾ ਦਾ ਨਵੰਬਰ 2022 'ਚ ਦਿਹਾਂਤ ਹੋ ਗਿਆ ਸੀ। ਇਸ ਤੋਂ ਪਹਿਲਾਂ, ਰੰਧਾਵਾ ਦੁਆਰਾ ਲੁਧਿਆਣਾ ਦੀ ਅਦਾਲਤ ਵਿਚ ਦਾਇਰ ਇਸੇ ਤਰ੍ਹਾਂ ਦਾ ਮੁਕੱਦਮਾ ਪਿਛਲੇ ਸਾਲ ਖਾਰਜ ਕਰ ਦਿਤਾ ਗਿਆ ਸੀ।

ਐਡਵੋਕੇਟ ਸਿਧਾਰਥ ਸ਼ਰਮਾ ਤੇਜਸ ਨੇ ਕਿਹਾ, "ਫਿਲਮ ਦੀ ਰਿਲੀਜ਼ 'ਤੇ ਕਿਸੇ ਵੀ ਹੁਕਮ ਨੂੰ ਪਾਸ ਕਰਨ ਤੋਂ ਇਨਕਾਰ ਕਰਦੇ ਹੋਏ, ਅਦਾਲਤ ਨੇ ਅਰਜ਼ੀ ਨੂੰ ਮੁਲਤਵੀ ਕਰ ਦਿਤਾ ਹੈ ਅਤੇ ਫਿਲਮ ਨਿਰਮਾਤਾਵਾਂ ਨੂੰ ਅਪਣਾ ਲਿਖਤੀ ਜਵਾਬ ਦਾਇਰ ਕਰਨ ਲਈ ਸਮਾਂ ਦਿਤਾ ਹੈ।" ਤੇਜਸ ਮੁਤਾਬਕ ਸੁਣਵਾਈ ਦੀ ਅਗਲੀ ਤਰੀਕ 6 ਮਈ ਹੈ।

ਚਮਕੀਲਾ ਅਤੇ ਉਸ ਦੀ ਦੂਜੀ ਪਤਨੀ ਅਮਰਜੋਤ ਕੌਰ ਨੂੰ 8 ਮਾਰਚ 1988 ਨੂੰ ਪੰਜਾਬ ਵਿਚ ਕਾਲੇ ਦੌਰ ਦੌਰਾਨ ਜਲੰਧਰ ਦੇ ਮਹਿਸਮਪੁਰ ਪਿੰਡ ਵਿਚ ਗੋਲੀ ਮਾਰ ਦਿਤੀ ਗਈ ਸੀ। ਲੁਧਿਆਣੇ ਦੇ ਦੁੱਗਰੀ ਵਿਚ ਜੰਮੇ ਅਤੇ ਵੱਡੇ ਹੋਏ, ਚਮਕੀਲਾ ਨੇ ਜਲਦੀ ਹੀ ਪ੍ਰਸਿੱਧੀ ਪ੍ਰਾਪਤ ਕਰ ਲਈ ਸੀ ਅਤੇ ਉਨ੍ਹਾਂ ਨੂੰ ਪੰਜਾਬੀ ਸੰਗੀਤ ਉਦਯੋਗ ਵਿਚ ਸੱਭ ਤੋਂ ਮਸ਼ਹੂਰ ਲਾਈਵ ਕਲਾਕਾਰਾਂ ਵਿਚੋ ਇਕ ਵਜੋਂ ਸਤਿਕਾਰਿਆ ਗਿਆ।

(For more Punjabi news apart from Ludhiana court refuses to stay release of Diljit Dosanjh starrer ‘Chamkila’ on Netflix, stay tuned to Rozana Spokesman)

Location: India, Punjab, Ludhiana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement