ਖ਼ਬਰਾਂ |

ਤਾਜ਼ਾ |

Firozpur News: ਫਿਰੋਜ਼ਪੁਰ 'ਚ NIA ਦੀ ਵੱਡੀ ਕਾਰਵਾਈ, ਅਤਿਵਾਦੀ ਗਗਨਦੀਪ ਸਿੰਘ ਦੇ ਛੋਟੇ ਭਰਾ ਦੀ ਜਾਇਦਾਦ ਜ਼ਬਤ
Published : Apr 12, 2024, 7:25 pm IST
Updated : Apr 12, 2024, 7:28 pm IST
SHARE ARTICLE
NIA seized property of terrorist Ramandeep Singh Firozpur News
NIA seized property of terrorist Ramandeep Singh Firozpur News

Firozpur News: ਅਰਸ਼ ਡੱਲਾ ਦਾ ਸਾਥੀ ਹੈ ਗੈਂਗਸਟਰ ਗਗਨਦੀਪ ਸਿੰਘ

NIA seized property of terrorist Ramandeep Singh Firozpur News:  ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਖਾਲਿਸਤਾਨ ਦੀ ਹਮਾਇਤ ਕਰਨ ਵਾਲੇ ਗੈਂਗਸਟਰ-ਅਤਿਵਾਦੀ ਗਠਜੋੜ ਦੇ ਮਾਮਲੇ ਵਿਚ ਆਪਣਾ ਸ਼ਿਕੰਜਾ ਕੱਸਿਆ ਹੈ। ਐਨਆਈਏ ਨੇ ਸ਼ੁੱਕਰਵਾਰ ਨੂੰ ਪੰਜਾਬ 'ਚ ਨਾਮਜ਼ਦ ਅਤਿਵਾਦੀ ਰਮਨਦੀਪ ਸਿੰਘ ਉਰਫ ਰਮਨ ਦੀ ਅਚੱਲ ਜਾਇਦਾਦ ਜ਼ਬਤ ਕਰ ਲਈ ਹੈ। ਰਮਨਦੀਪ ਸਿੰਘ ਨੂੰ 27 ਜੁਲਾਈ 2023 ਨੂੰ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਭਗੌੜਾ ਅਪਰਾਧੀ ਘੋਸ਼ਿਤ ਕੀਤਾ ਸੀ।

ਇਹ ਵੀ ਪੜ੍ਹੋ: Lok Sabha Election 2024 : ਕਿਸਾਨਾਂ ਨੂੰ ਵਿਚੋਲਿਆਂ ਦੇ ਚੁੰਗਲ ਤੋਂ ਮੁਕਤ ਕਰਵਾਉਣਾ ਸਭ ਤੋਂ ਵੱਡੀ ਤਰਜੀਹ: ਉਪੇਂਦਰ ਕੁਸ਼ਵਾਹਾ

ਐਨਆਈਏ ਨੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਟਿੱਬੀ ਕਲਾਂ ਦੇ ਪਿੰਡ ਝੋਕ ਨੋਧ ਸਿੰਘ ਦੀ 31 ਕਨਾਲ, 9 ਮਰਲੇ ਅਤੇ 4 ਸਰਸਾਹੀ ਜ਼ਮੀਨ ਜ਼ਬਤ ਕੀਤੀ ਹੈ। ਇਹ ਜ਼ਬਤ ਖਾਲਿਸਤਾਨ ਲਿਬਰੇਸ਼ਨ ਫੋਰਸ (KLF), ਬੱਬਰ ਖਾਲਸਾ ਇੰਟਰਨੈਸ਼ਨਲ (BKI), ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ (ISYF) ਆਦਿ ਸਮੇਤ ਕਈ ਪਾਬੰਦੀਸ਼ੁਦਾ ਅਤਿਵਾਦੀ ਸੰਗਠਨਾਂ ਦੇ ਨੇਤਾਵਾਂ ਜਾਂ ਮੈਂਬਰਾਂ ਦੁਆਰਾ ਕੀਤੀਆਂ ਗਈਆਂ ਅਤਿਵਾਦੀ ਗਤੀਵਿਧੀਆਂ ਦੇ ਖਿਲਾਫ NIA ਦੀ ਕਾਰਵਾਈ ਦਾ ਹਿੱਸਾ ਹੈ। ਇਸ ਜਾਂਚ ਦੌਰਾਨ ਅਤਿਵਾਦ ਵਿਰੋਧੀ ਏਜੰਸੀ ਨੇ ਇਸ ਦੀ ਜਾਇਦਾਦ ਜ਼ਬਤ ਕਰ ਲਈ ਹੈ।

ਇਹ ਵੀ ਪੜ੍ਹੋ: Ludhiana Fire News : ਲੁਧਿਆਣਾ ਦੀ ਧਾਗਾ ਫੈਕਟਰੀ ’ਚ ਲੱਗੀ ਭਿਆਨਕ ਅੱਗ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ

NIA ਨੇ ਕਿਹਾ ਕਿ ਜਾਂਚ 'ਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਅਤਿਵਾਦੀ ਸੰਗਠਨਾਂ ਦੇ ਨੇਤਾ ਅਤੇ ਮੈਂਬਰ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਅਸ਼ਾਂਤੀ ਫੈਲਾਉਣ 'ਚ ਸ਼ਾਮਲ ਰਹੇ ਹਨ। ਇਹ, ਸਰਗਰਮ ਅਤੇ ਸੰਗਠਿਤ ਅਪਰਾਧੀ ਗਿਰੋਹ ਦੇ ਨਾਲ, ਦੇਸ਼ ਵਿੱਚ ਦਹਿਸ਼ਤ ਫੈਲਾਉਣ ਲਈ ਸਰਹੱਦ ਪਾਰ ਤੋਂ ਅਤਿਵਾਦੀ ਹਾਰਡਵੇਅਰ ਜਿਵੇਂ ਹਥਿਆਰ, ਗੋਲਾ ਬਾਰੂਦ, ਵਿਸਫੋਟਕ, ਆਈਈਡੀਜ਼ ਆਦਿ ਦੀ ਤਸਕਰੀ ਵਿਚ ਲੱਗੇ ਹੋਏ ਸਨ। ਐਨਆਈਏ ਨੇ 20 ਅਗਸਤ, 2022 ਨੂੰ ਸੂਓ ਮੋਟੂ ਕੇਸ ਦਰਜ ਕੀਤਾ ਸੀ ਅਤੇ ਜਾਂਚ ਕਰ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from NIA seized property of terrorist Ramandeep Singh Firozpur News, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement