
Lok Sabha Election 2024 : - ਚੋਣਾਂ ਸਬੰਧੀ ਵੱਖ-ਵੱਖ ਪਹਿਲੂਆਂ ਨੂੰ ਲੋਕਾਂ ਤੱਕ ਆਸਾਨ ਭਾਸ਼ਾ ਵਿੱਚ ਪੁੱਜਦਾ ਕਰਨ ਲਈ ਪੋਡਕਾਸਟ ਦੀ ਵੀ ਸ਼ੁਰੂਆਤ
OFFICE OF PUNJAB CEO RANKS 2ND NATIONALLY Lok Sabha Election 2024 News: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਭੂਮਿਕਾ ਨਿਭਾਉਣ ਅਤੇ ਵੋਟਰਾਂ ਨੂੰ ਮਹੱਤਵਪੂਰਨ ਜਾਣਕਾਰੀਆਂ ਦੇ ਪ੍ਰਭਾਵਸ਼ਾਲੀ ਪ੍ਰਸਾਰ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
ਇਹ ਵੀ ਪੜ੍ਹੋ: Dasuya News: 36 ਦਿਨਾਂ ਬਾਅਦ ਪੰਜਾਬ ਪਹੁੰਚੀਆਂ ਨੌਜਵਾਨਾਂ ਦੀਆਂ ਲਾਸ਼ਾਂ, ਅਮਰੀਕਾ 'ਚ ਹਾਦਸੇ ਦੌਰਾਨ ਦੋ ਨੌਜਵਾਨਾਂ ਦੀ ਮੌਤ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਇੰਡੈਕਸ ਮਾਪਦੰਡਾਂ ਦੇ ਆਧਾਰ 'ਤੇ ਪੰਜਾਬ ਦੂਜੇ ਸਥਾਨ 'ਤੇ ਹੈ, ਜਦਕਿ ਮਹਾਰਾਸ਼ਟਰ ਪਹਿਲੇ, ਕਰਨਾਟਕ ਤੀਜੇ, ਉੱਤਰਾਖੰਡ ਚੌਥੇ ਅਤੇ ਉੱਤਰ ਪ੍ਰਦੇਸ਼ ਪੰਜਵੇਂ ਸਥਾਨ 'ਤੇ ਹੈ।
ਇਹ ਵੀ ਪੜ੍ਹੋ: UK Visa News: ਯੂ.ਕੇ. ਦਾ ਫ਼ੈਮਿਲੀ ਵੀਜ਼ਾ ਪ੍ਰਾਪਤ ਕਰਨਾ ਹੋਇਆ ਹੋਰ ਮੁਸ਼ਕਲ, ਘੱਟੋ-ਘੱਟ ਤਨਖ਼ਾਹ ਦੀ ਸ਼ਰਤ ’ਚ 55 ਫ਼ੀ ਸਦੀ ਦਾ ਵੱਡਾ ਵਾਧਾ
ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ ਦੇ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024, ਚੋਣਾਂ ਨਾਲ ਸਬੰਧਤ ਵੇਰਵਿਆਂ, ਰਾਜਨੀਤਿਕ ਪਾਰਟੀਆਂ ਨਾਲ ਸਬੰਧਿਤ ਦਿਸ਼ਾ-ਨਿਰਦੇਸ਼ਾਂ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਮੁੱਖ ਹਦਾਇਤਾਂ ਸਬੰਧੀ ਮਹੱਤਵਪੂਰਨ ਜਾਣਕਾਰੀਆਂ ਨੂੰ ਲਗਾਤਾਰ ਅਪਡੇਟ ਕੀਤਾ ਜਾਂਦਾ ਹੈ ਅਤੇ ਲੱਖਾਂ ਸੋਸ਼ਲ ਮੀਡੀਆ ਵਰਤੋਂਕਾਰ ਇਸ ਤੋਂ ਲਾਭ ਉਠਾਉਂਦੇ ਹਨ। ਇਸ ਤੋਂ ਇਲਾਵਾ, ਸੀ-ਵਿਜਿਲ ਐਪਲੀਕੇਸ਼ਨ ਦੁਆਰਾ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਬਾਰੇ ਸਮੇਂ-ਸਮੇਂ ਉੱਤੇ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਉੱਤੇ ਅੱਪਡੇਟ ਸਾਂਝੇ ਕੀਤੇ ਜਾਂਦੇ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਦਫ਼ਤਰ ਨੇ ਇਕ ਨਿਵੇਕਲੀ ਪਹਿਲਕਦਮੀ ਤਹਿਤ ਵੋਟਰਾਂ ਨੂੰ ਚੋਣ ਪ੍ਰਕਿਰਿਆਵਾਂ ਬਾਰੇ ਜ਼ਰੂਰੀ ਜਾਣਕਾਰੀਆਂ ਪ੍ਰਦਾਨ ਕਰਨ ਲਈ ਨਿਯਮਤ ਪੋਡਕਾਸਟ ਸ਼ੁਰੂ ਕੀਤਾ ਹੈ। ਇਸ ਨੂੰ ਸ਼ੁਰੂ ਕਰਨ ਦਾ ਮਕਸਦ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਉਣਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਦਰਸ਼ਕਾਂ ਨੂੰ ਇਸ ਪੋਡਕਾਸਟ ਰਾਹੀਂ ਮਾਹਰ ਵਿਸ਼ਲੇਸ਼ਣ ਅਤੇ ਵਿਚਾਰ-ਵਟਾਂਦਰੇ ਭਰਪੂਰ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਉਹ ਇਸ ਲੋਕਤੰਤਰੀ ਪ੍ਰਕਿਰਿਆ ਵਿੱਚ ਇਕ ਜਾਗਰੂਕ ਵੋਟਰ ਬਣ ਕੇ ਆਪਣੀ ਵੋਟ ਦਾ ਸਹੀ ਇਸਤਮਾਲ ਕਰ ਸਕਣ।
(For more Punjabi news apart from OFFICE OF PUNJAB CEO RANKS 2ND NATIONALLY Lok Sabha Election 2024 News , stay tuned to Rozana Spokesman)