Punjab News: ਸਰਹੱਦ ਪਾਰ ਤੋਂ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਪਰਦਾਫਾਸ਼, ਜੈਪਾਲ ਭੁੱਲਰ ਗੈਂਗ ਦਾ 1 ਸਾਥੀ ਗ੍ਰਿਫ਼ਤਾਰ  
Published : Apr 12, 2024, 11:46 am IST
Updated : Apr 12, 2024, 11:58 am IST
SHARE ARTICLE
File Photo
File Photo

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਗੈਂਗਸਟਰ ਜੈਪਾਲ ਭੁੱਲਰ ਦੇ ਕਰੀਬੀ ਗੈਂਗਸਟਰ ਚੰਦੂ ਦੇ ਸੰਪਰਕ ਵਿਚ ਸੀ

Punjab News:  ਜਲੰਧਰ - ਪੰਜਾਬ ਦੇ ਜਲੰਧਰ 'ਚ ਸਿਟੀ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਗੈਂਗ ਨਾਲ ਜੁੜੇ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ, ਜਿਸ ਕਾਰਨ ਪੁਲਿਸ ਨੇ ਤਿੰਨ ਕਿੱਲੋ ਹੈਰੋਇਨ ਅਤੇ ਦੋ ਨਜਾਇਜ਼ ਪਿਸਤੌਲ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਉਹ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰ ਮੰਗਵਾਉਂਦਾ ਸੀ। ਪੁਲਿਸ ਨੇ ਸਾਰਜ ਉਰਫ਼ ਬਾਊ ਵਾਸੀ ਫ਼ਿਰੋਜ਼ਪੁਰ ਖ਼ਿਲਾਫ਼ ਅਸਲਾ ਐਕਟ ਅਤੇ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਮੁਲਜ਼ਮ ਗੈਂਗਸਟਰ ਜੈਪਾਲ ਭੁੱਲਰ ਦੇ ਕਰੀਬੀ ਗੈਂਗਸਟਰ ਚੰਦੂ ਦੇ ਸੰਪਰਕ ਵਿਚ ਸੀ। ਬਾਊ ਦੇ ਸਾਰੇ ਹਥਿਆਰ ਤੇ ਹੈਰੋਇਨ ਦੀ ਤਸਕਰੀ ਗੈਂਗਸਟਰ ਚੰਦੂ ਰਾਹੀਂ ਚੱਲ ਰਹੀ ਸੀ। ਸਿਟੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਸ਼ਹਿਰ ਵਿਚੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਸਰਹੱਦ ਪਾਰ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਲਿਆਉਂਦੇ ਸਨ। ਜਿਸ ਤੋਂ ਬਾਅਦ ਉਹ ਪੂਰੇ ਪੰਜਾਬ ਵਿਚ ਸਪਲਾਈ ਕਰਦੇ ਸਨ। 

file photo

ਜੈਪਾਲ ਭੁੱਲਰ ਖ਼ਿਲਾਫ਼ ਪੁਲਿਸ ਰਿਕਾਰਡ ਵਿਚ 50 ਦੇ ਕਰੀਬ ਕੇਸ ਦਰਜ ਸਨ। ਇਨ੍ਹਾਂ ਵਿਚ ਹੁਸ਼ਿਆਰਪੁਰ ਗੰਨ ਹਾਊਸ ਡਕੈਤੀ, ਮੁਹਾਲੀ ਵਿਚ ਬੈਂਕ ਡਕੈਤੀ, ਪੰਚਕੂਲਾ, ਕੋਟਾ, ਬੀਕਾਨੇਰ ਖਜ਼ਾਨਚੀ ਮਾਰਕੀਟ, ਲੁਧਿਆਣਾ ਏਅਰਟੈੱਲ ਦੇ ਸ਼ੋਅਰੂਮ, ਪੰਚਕੂਲਾ ਦੇ ਭਾਜਪਾ ਆਗੂ ਤੋਂ ਮਰਸੀਡੀਜ਼ ਦੀ ਲੁੱਟ, ਤਾਂਬੇ ਨਾਲ ਭਰੇ ਟਰੱਕ ਦੀ ਲੁੱਟ, 10 ਲੱਖ ਰੁਪਏ ਦੀ ਲੁੱਟ ਸ਼ਾਮਲ ਹੈ। 

ਦੱਸ ਦਈਏ ਕਿ ਗੈਂਗਸਟਰ ਜੈਪਾਲ ਭੁੱਲਰ ਦਾ ਸਾਲ 2021 ਵਿਚ ਕੋਲਕਾਤਾ ਵਿਚ ਪੰਜਾਬ ਪੁਲਿਸ ਨੇ ਐਨਕਾਉਂਟਰ ਕਰ ਦਿੱਤਾ ਸੀ। ਓਧਰ ਜੈਪਾਲ ਦੇ ਪਿਤਾ ਭੁਪਿੰਦਰ ਸਿੰਘ ਨੇ 2024 ਦੀਆਂ ਲੋਕ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਉਨ੍ਹਾਂ ਨੂੰ ਫ਼ਿਰੋਜ਼ਪੁਰ ਤੋਂ ਆਪਣਾ ਉਮੀਦਵਾਰ ਐਲਾਨਿਆ ਸੀ। ਭੁਪਿੰਦਰ ਸਿੰਘ ਪੰਜਾਬ ਪੁਲਿਸ ਤੋਂ ਇੰਸਪੈਕਟਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ।  

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਸੀ। ਹਫ਼ਤੇ ਦੇ ਅੰਦਰ-ਅੰਦਰ ਉਨ੍ਹਾਂ ਦਾ ਨਾਂ ਚੋਣ ਉਮੀਦਵਾਰ ਵਜੋਂ ਐਲਾਨ ਦਿੱਤਾ ਗਿਆ। ਉਥੇ ਹੀ ਜੇਕਰ ਜੈਪਾਲ ਭੁੱਲਰ ਦੀ ਗੱਲ ਕਰੀਏ ਤਾਂ ਉਹ ਲੁਧਿਆਣਾ 'ਚ ਸੀਆਈਏ ਦੇ 2 ਪੁਲਸ ਮੁਲਾਜ਼ਮਾਂ ਨੂੰ ਮਾਰ ਕੇ ਕੋਲਕਾਤਾ ਭੱਜ ਗਿਆ ਸੀ। ਜਿੱਥੇ ਪੰਜਾਬ ਪੁਲਿਸ ਨੇ 9 ਜੂਨ 2021 ਨੂੰ ਕੋਲਕਾਤਾ ਵਿਚ ਉਸ ਦਾ ਸਾਹਮਣਾ ਕੀਤਾ ਸੀ। 
ਮੁਲਜ਼ਮ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਪੰਜਾਬ ਡੀਜੀਪੀ ਨੇ ਅਪਣੇ ਟਵਿੱਟਰ ਅਕਾਊਂਟ 'ਤੇ ਵੀ ਸਾਂਝੀ ਕੀਤੀ ਹੈ। 

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement