
Amritsar News : ਲੁਟੇਰੇ ਪਿਸਤੌਲ ਦਿਖਾ ਕੇ ਨਕਦੀ ਖੋਹ ਮੋਟਰਸਾਈਕਲ ’ਤੇ ਫ਼ਰਾਰ ਹੋਏ ਫ਼ਰਾਰ
Amritsar News : ਚੋਗਾਵਾਂ : ਅੰਮ੍ਰਿਤਸਰ ਸਥਿਤ ਪਿੰਡ ਮਾਨਾਂਵਾਲਾ ਪੈਟਰੋਲ ਪੰਪ ’ਤੇ ਪਿਸਤੌਲ ਦੀ ਨੋਕ ’ਤੇ ਲੁਟੇਰਿਆ ਵਲੋਂ ਹਜ਼ਾਰਾਂ ਰੁਪਏ ਲੁੱਟ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਨਵਤੇਜਪਾਲ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਉਨ੍ਹਾਂ ਦੇ ਨਾਇਰਾ ਪੈਟਰੋਲ ਪੰਪ ’ਤੇ ਬਿਨਾਂ ਬਰ ਪਲਸਰ ਲਾਲ ਰੰਗ ਦੇ ਮੋਟਰਸਾਈਕਲ ’ਤੇ ਦੋ ਵਿਅਕਤੀ ਆਏ, ਜਿਨ੍ਹਾਂ ਨੇ ਮੂੰਹ ਢਕੇ ਹੋਏ ਸਨ।
ਇਹ ਵੀ ਪੜੋ:Bangalore Cafe Blast Case: NIA ਨੂੰ ਮਿਲੀ ਵੱਡੀ ਸਫਲਤਾ, ਕੋਲਕਾਤਾ ਤੋਂ 2 ਸ਼ੱਕੀ ਗ੍ਰਿਫਤਾਰ
ਦੇਖਦੇ ਹੀ ਦੇਖਦੇ ਲੁਟੇਰਿਆਂ ਨੇ ਪਿਸਤੌਲ ਕੱਢ ਲਈ ਅਤੇ ਪੰਪ ’ਤੇ ਕੰਮ ਕਰਦੇ ਕਰਿੰਦਿਆਂ ਨੂੰ ਪਿਸਤੌਲ ਦਿਖਾ ਕੇ ਨਕਦੀ ਖੋਹ ਕੇ ਮੋਟਰਸਾਈਕਲ ’ਤੇ ਪਿੰਡ ਭਿੱਟੇਵੱਡ ਵਾਲੀ ਸਾਈਡ ਨੂੰ ਫ਼ਰਾਰ ਹੋ ਗਏ। ਇਸ ਸਬੰਧੀ ਲੋਪੋਕੇ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
(For more news apart from robbery at a petrol pump in Amritsar News in Punjabi, stay tuned to Rozana Spokesman)