Nabha News : ਨਾਭਾ ਕਾਲਜ ’ਚ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਨਾਹ ਦਾ ਮਾਮਲੇ ’ਚ ਤੀਜਾ ਮੁਲਜ਼ਮ ਗ੍ਰਿਫ਼ਤਾਰ

By : BALJINDERK

Published : Apr 12, 2024, 11:44 am IST
Updated : Apr 12, 2024, 11:44 am IST
SHARE ARTICLE
ਤੀਜਾ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ’ਚ
ਤੀਜਾ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ’ਚ

Nabha News : ਘਟਨਾ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਸੀ ਫ਼ਰਾਰ, ਪੁਲਿਸ ਨੇ SC ਐਕਟ ਤਹਿਤ ਧਾਰਾ ’ਚ ਕੀਤਾ ਵਾਧਾ

Nabha News :ਬੀਤੀ ਦਿਨੀਂ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਵਿਚ ਤਿੰਨ ਨੌਜਵਾਨਾਂ ਵੱਲੋਂ ਕਾਲਜ ਦੀ ਹੀ ਬੀ.ਏ ਫਸਟ ਈਅਰ ਦੀ ਵਿਦਿਆਰਥਣ ਨਾਲ ਗੈਂਗਰੇਪ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮਾਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਤੀਸਰਾ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਬਾਹਰ ਸੀ। ਪੁਲਿਸ ਨੇ ਤੀਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਸ਼ਰਮਨਾਕ ਘਟਨਾ ਨੂੰ ਅੰਜਾਮ ਦੇਣ ਵਾਲੇ 3 ਮੁਲਜ਼ਮ ਹੁਣ ਪੁਲਿਸ ਦੀ ਗ੍ਰਿਫ਼ਤ ਵਿਚ ਹਨ। ਪੁਲਿਸ ਵੱਲੋਂ ਇਨ੍ਹਾਂ ਤਿੰਨਾਂ ਮੁਲਜ਼ਮਾਂ ਦੇ ਖ਼ਿਲਾਫ਼ 376 ਡੀ, 506 ਅਤੇ ਹੁਣ ਪੁਲਿਸ ਨੇ SC ਐਕਟ ਤਹਿਤ ਧਾਰਾ ’ਚ ਵਾਧਾ ਕਰ ਦਿੱਤਾ ਹੈ। ਕਿਉਂਕਿ ਪੀੜਤ ਲੜਕੀ SC ਸਮਾਜ ਨਾਲ ਸਬੰਧ ਰੱਖਦੀ ਹੈ।

ਇਹ ਵੀ ਪੜੋ:Nabha News : ਨਾਭਾ ਕਾਲਜ ’ਚ ਵਿਦਿਆਰਥਣ ਨਾਲ ਸਮੂਹਿਕ ਜਬਰ-ਜ਼ਨਾਹ ਦਾ ਮਾਮਲੇ ’ਚ ਤੀਜਾ ਮੁਲਜ਼ਮ ਗ੍ਰਿਫ਼ਤਾਰ

ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਵਿਚ ਪ੍ਰਿੰਸੀਪਲ ਦਫ਼ਤਰ ਦੇ ਉੱਪਰ ਬਣੇ ਕਮਰੇ ’ਚ 27 ਮਾਰਚ ਨੂੰ ਸ਼ਰਮਨਾਕ ਘਟਨਾ ਨੇ ਕਾਲਜ ਦੇ ਪ੍ਰਬੰਧਾਂ ਦੀ ਪੋਲ ਖੋਲ ਦਿੱਤੀ। 27 ਮਾਰਚ ਨੂੰ ਦਲਿਤ ਸਮਾਜ ਦੀ ਬੀ. ਏ ਫ਼ਸਟ ਈਅਰ ਦੀ ਵਿਦਿਆਰਥਣ ਦੇ ਨਾਲ ਗੈਂਗਰੇਪ ਦੀ ਘਟਨਾ ਨੂੰ ਅੰਜਾਮ ਤਿੰਨੋਂ ਆਊਟਰ ਨੌਜਵਾਨਾਂ ਵੱਲੋਂ ਦਿੱਤਾ ਗਿਆ। ਜਦੋਂ ਕਿ ਕਾਲਜ ਦੀ ਪ੍ਰਿੰਸੀਪਲ ਵੱਲੋਂ ਦਾਅਵਾ ਕੀਤਾ ਗਿਆ ਕਿ ਕਾਲਜ ’ਚ ਕਿਸੇ ਵੀ ਆਊਟਰ ਨੌਜਵਾਨ ਨੂੰ ਆਉਣ ਨਹੀਂ ਦਿੱਤਾ ਜਾਂਦਾ, ਪਰ ਆਊਟਰ ਨੌਜਵਾਨ ਇਨੀ ਵੱਡੀ ਘਟਨਾ ਨੂੰ ਅੰਜਾਮ ਦੇ ਕੇ ਉਥੋਂ ਰਫੂਚੱਕਰ ਹੋ ਜਾਂਦੇ ਹਨ ਅਤੇ ਕਾਲਜ ਦੇ ਪ੍ਰਬੰਧਾਂ ਦੀ ਪੋਲ ਖੋਲ ਦਿੱਤੀ। 

ਇਹ ਵੀ ਪੜੋ:Lok Sabha Election 2024: ਇਹ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀਆਂ ਚੋਣਾਂ ਹਨ : ਰਾਹੁਲ ਗਾਂਧੀ  

ਪੀੜਤ ਵਿਦਿਆਰਥਣ ਵੱਲੋਂ ਇਸ ਸਾਰੀ ਘਟਨਾ ਦੀ ਜਾਣਕਾਰੀ ਆਪਣੇ ਮਾਤਾ ਪਿਤਾ ਨੂੰ ਦਿੱਤੀ ਅਤੇ ਜਿਸ ਤੋਂ ਬਾਅਦ ਪੀੜਤ ਨੇ ਨਾਭਾ ਕੋਤਵਾਲੀ ਪੁਲਿਸ ਨੂੰ 8 ਅਪ੍ਰੈਲ ਨੂੰ ਸ਼ਿਕਾਇਤ ਦਰਜ ਕਰਵਾਈ ਸੀ। ਪੁਲਿਸ ਨੇ ਫੌਰੀ ਕਾਰਵਾਈ ਕਰਦਿਆਂ ਤਿੰਨੋਂ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਵੱਲੋਂ ਮਾਸਟਰ ਮਾਇੰਡ ਦਵਿੰਦਰ ਸਿੰਘ ਅਤੇ ਉਸਦੇ ਸਾਥੀ ਰਵੀ ਨੂੰ 9 ਅਪ੍ਰੈਲ ਨੂੰ ਹੀ ਗ੍ਰਿਫ਼ਤਾਰ ਕਰ ਲਿਆ, ਇਹ ਦੋਵੇਂ ਦੋਸ਼ੀ ਨਾਭਾ ਬਲਾਕ ਦੇ ਪਿੰਡ ਕਕਰਾਲਾ ਦੇ ਰਹਿਣ ਵਾਲੇ ਹਨ। ਪੁਲਿਸ ਵੱਲੋਂ ਹੁਣ ਤੀਸਰੇ ਮੁਲਜ਼ਮ ਦੀ ਭਾਲ ਕਰਕੇ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਸੀ। ਅੱਜ ਤੀਜੇ ਮੁਲਜ਼ਮ ਨੂੰ ਵੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਨਾਭਾ ਬਲਾਕ ਦੇ ਪਿੰਡ ਬਿਰੜਵਾਲ ਦਾ ਰਹਿਣ ਵਾਲਾ ਹੈ ਜਿਸ ਦਾ ਨਾਮ ਹੈਰੀ ਦੱਸਿਆ ਜਾ ਰਿਹਾ ਹੈ।

ਇਹ ਵੀ ਪੜੋ:Jagraon News: ਜਗਰਾਉਂ ਪੁਲਿਸ ਨੇ ਇੱਕ ਵਿਅਕਤੀ ਤੋਂ ਫੜ੍ਹੀ 10 ਲੱਖ ਰੁਪਏ ਦੀ ਨਗਦੀ

ਇਸ ਮੌਕੇ ’ਤੇ ਨਾਭਾ ਕੋਤਵਾਲੀ ਪੁਲਿਸ ਇੰਚਾਰਜ ਗੁਰਪ੍ਰੀਤ ਸਿੰਘ ਸਮਰਾਉ ਨੇ ਦੱਸਿਆ ਕਿ ਕਾਲਜ ’ਚ ਤਿੰਨ ਨੌਜਵਾਨਾਂ ਵੱਲੋ ਗੈਂਗਰੇਪ ਦੀ ਘਟਨਾ ਨੂੰ ਅੰਜ਼ਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਤਿੰਨੋਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਸੀ ਅਤੇ ਜਿਸ ’ਚ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਇੱਕ ਅਰੋਪੀ ਪੁਲਿਸ ਦੀ ਗ੍ਰਿਫ਼ਤ ਵਿੱਚੋਂ ਬਾਹਰ ਸੀ ਜਿਸ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਹਨਾਂ ਦੱਸਿਆ ਕਿ ਇਹ ਘਟਨਾ 27 ਮਾਰਚ ਦੀ ਹੈ ਅਤੇ 8 ਅਪ੍ਰੈਲ ਨੂੰ ਪੀੜਤ ਲੜਕੀ ਅਤੇ ਉਸਦੇ ਮਾਤਾ ਪਿਤਾ ਵੱਲੋਂ ਰਿਪੋਰਟ ਦਰਜ ਕਰਵਾਈ ਗਈ ਕਿ ਲੜਕਿਆਂ ਵੱਲੋਂ ਮੈਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਕਿ ਜੇਕਰ ਤੂੰ ਕਿਸੇ ਨੂੰ ਦੱਸਿਆ ਸੋਚ ਲਵੀਂ, ਇਸ ਡਰ ਦੇ ਕਾਰਨ ਲੜਕੀ ਵੱਲੋਂ ਬਾਅਦ ’ਚ ਆਪਣੇ ਮਾਤਾ ਪਿਤਾ ਨੂੰ ਇਸ ਘਟਨਾ ਬਾਰੇ ਦੱਸਿਆ ਗਿਆ। ਜਿਸ ਤੋਂ ਬਾਅਦ ਤਿੰਨੋਂ ਮੁਲਜ਼ਮਾਂ ਖ਼ਿਲਾਫ਼ ਰੇਪ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ। SHO ਨੇ ਦੱਸਿਆ ਕਿ ਹੁਣ ਪੁਲਿਸ ਵੱਲੋਂ SC ਐਕਟ ਦੇ ਤਹਿਤ ਧਾਰਾ ਵਿਚ ਵਾਧਾ ਕੀਤਾ ਗਿਆ ਹੈ, ਕਿਉਂਕਿ ਲੜਕੀ SC ਸਮਾਜ ਨਾਲ ਸਬੰਧ ਰੱਖਦੀ ਹੈ।

ਇਹ ਵੀ ਪੜੋ:Shambhu Border News : ਸ਼ੰਭੂ ਬਾਰਡਰ ’ਤੇ ਸਰਗਰਮ ਕਿਸਾਨ ਨੂੰ ਟਰੱਕ ਨੇ ਮਾਰੀ ਟੱਕਰ, ਮੌਤ 

 (For more news apart from Third accused arrested in case gang rape student in Nabha College News in Punjabi, stay tuned to Rozana Spokesman)
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement