
Tarn Taran News :ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੂਰਾ ਪਿੰਡ ਅਤੇ ਸੀਨੀਅਰ ਪੁਲਿਸ ਅਧਿਕਾਰੀ ਪਹੁੰਚੇ, ਡਿਊਟੀ ਦੌਰਾਨ ਗੋਲ਼ੀ ਲੱਗਣ ਕਾਰਨ ਹੋ ਗਈ ਸੀ ਮੌਤ
Tarn Taran News in Punjabi : ਅੱਜ ਸ਼ਹੀਦ ਚਰਨਜੀਤ ਸਿੰਘ ਦੇ ਜੱਦੀ ਪਿੰਡ ਥੇਹ ਸਰਹਾਲੀਮ੍ਰਿਤਕ ਦੇਹ ਪਹੁੰਚੀ। ਜਿਥੇ ਪਰਿਵਾਰ ਫੁੱਟ-ਫੁੱਟ ਰੋਇਆ, ਇਸ ਗਮਗੀਨ ਮਾਹੌਲ ’ਚ ਪਰਿਵਾਰ ਨਾਲ ਦੁੱਖ ਵੰਡਾਉਣ ਲਈ ਪੂਰਾ ਪਿੰਡ ਅਤੇ ਸੀਨੀਅਰ ਪੁਲਿਸ ਅਧਿਕਾਰੀ ਵੀ ਪਹੁੰਚੇ। ਚਰਨਜੀਤ ਸਿੰਘ ਪੰਜਾਬ ਪੁਲਿਸ ਦਾ ਮੁਲਜ਼ਮ ਸੀ ਅਤੇ ਤਿੰਨ ਬੱਚਿਆਂ ਦਾ ਪਿਤਾ ਸੀ।
ਜ਼ਿਕਰਯੋਗ ਹੈ ਕਿ ਪਿੰਡ ਕੋਟ ਮਹੁੰਮਦ ਖਾਂ ਵਿੱਚ ਦੋ ਧਿਰਾਂ ਦਾ ਝਗੜਾ ਸੁਲਝਾਉਣ ਗਏ ਸਬ ਇੰਸਪੈਕਟਰ ਦੀ ਜਾਨ ਚਲੀ ਗਈ, ਜਦਕਿ ਇੱਕ ਹੋਰ ਪੁਲਿਸ ਅਧਿਕਾਰੀ ਜ਼ਖ਼ਮੀ ਹੋ ਗਿਆ। ਪੰਜਾਬ ਸਰਕਾਰ ਵਲੋਂ ਸ਼ਹੀਦ ਸਬ-ਇੰਸਪੈਕਟਰ ਚਰਨਜੀਤ ਸਿੰਘ ਦੀ ਬਹਾਦਰੀ ਨੂੰ ਸਲਾਮ ਹੈ, ਜਿਨ੍ਹਾਂ ਆਪਣੀ ਡਿਊਟੀ ਨਿਭਾਉਂਦੇ ਹੋਏ ਆਪਣੀ ਕੁਰਬਾਨੀ ਦੇ ਦਿੱਤੀ।
(For more news apart from body martyred sub-inspector reached home, before cremation, family wept bitterly News in Punjabi, stay tuned to Rozana Spokesman)