Derabassi News : ਡੇਰਾਬੱਸੀ ਹਸਪਤਾਲ ’ਚ ਦੋ ਧਿਰਾਂ 'ਚ ਹੋਈ ਲੜਾਈ ਦਾ ਮਾਮਲਾ, ਦੋਵਾਂ ਧਿਰਾਂ 'ਤੇ ਹੋਵੇਗਾ ਪਰਚਾ ਦਰਜ : ਸਿਹਤ ਮੰਤਰੀ

By : BALJINDERK

Published : Apr 12, 2025, 6:46 pm IST
Updated : Apr 12, 2025, 8:10 pm IST
SHARE ARTICLE
ਸਿਹਤ ਮੰਤਰੀ ਬਲਬੀਰ ਸਿੰਘ
ਸਿਹਤ ਮੰਤਰੀ ਬਲਬੀਰ ਸਿੰਘ

Derabassi News : ‘ਕਿਸੇ ਨੂੰ ਵੀ ਇਜਾਜ਼ਤ ਨਹੀਂ ਕਿ ਹਸਪਤਾਲ ’ਚ ਆ ਕੇ ਕਿਸੇ ਨੂੰ ਡਰਾਏ ਧਮਕਾਏ।

 Derabassi News  in Punjabi : ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਡੇਰਾਬੱਸੀ ਦੇ ਸਿਵਲ ਹਸਪਤਾਲ ਵਿੱਚ ਹੋਈ ਝੜਪ ਵਿੱਚ ਸ਼ਾਮਲ ਦੋਵੇਂ ਧਿਰਾਂ ਵਿਰੁੱਧ ਤੁਰੰਤ ਕਾਰਵਾਈ ਕਰਦਿਆਂ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਝੜਪ ਬਾਰੇ ਪਤਾ ਲੱਗਣ ‘ਤੇ  ਉਨ੍ਹਾਂ ਨੇ ਤੁਰੰਤ ਐਸਏਐਸ ਨਗਰ ਦੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਝੜਪ ਵਿੱਚ ਸ਼ਾਮਲ ਦੋਵਾਂ ਧਿਰਾਂ ਵਿਰੁੱਧ ਢੁਕਵੀਂ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਸਾਰੇ ਹਸਪਤਾਲ ਸ਼ਾਂਤਮਈ ਜ਼ੋਨ ਵਿੱਚ ਆਉਂਦੇ ਹਨ ਅਤੇ ਹਸਪਤਾਲ ਦੇ ਪ੍ਰੋਟੋਕੋਲ ਦੀ ਕਿਸੇ ਵੀ ਉਲੰਘਣਾ ਜਾਂ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ‘ਤੇ ਕਿਸੇ ਵੀ ਰਾਜਨੀਤਿਕ ਦਬਾਅ ਜਾਂ ਸਬੰਧਾਂ ਦੀ ਪਰਵਾਹ ਕੀਤੇ ਬਿਨਾਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਡਾਕਟਰੀ ਕਰਮਚਾਰੀ ਵਿਰੁੱਧ ਹਿੰਸਾ ਅਤੇ ਹਸਪਤਾਲ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਇੱਕ ਗੈਰ-ਜ਼ਮਾਨਤੀ ਅਪਰਾਧ ਹੈ।

ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਵਿਖੇ ਨਿਰਵਿਘਨ ਡਾਕਟਰੀ ਇਲਾਜ ਲੈਂਦੇ ਰਹਿਣ ਦੀ ਅਪੀਲ ਕਰਦਿਆਂ ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਡਾਕਟਰ ਅਤੇ ਸਟਾਫ਼ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਹਨ। ਹਾਲਾਂਕਿ, ਉਨ੍ਹਾਂ ਸਪੱਸ਼ਟ ਕੀਤਾ ਕਿ ਹਸਪਤਾਲ ਦੇ ਪ੍ਰੋਟੋਕੋਲ ਦੀ ਕਿਸੇ ਵੀ ਉਲੰਘਣਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਵੇਲੇ ਸੀਸੀਟੀਵੀ ਫੁਟੇਜ ਨੂੰ ਖੰਗਾਲਣ ਦੇ ਨਾਲ-ਨਾਲ ਗਵਾਹਾਂ ਦੇ ਬਿਆਨ ਲਏ ਜਾ ਰਹੇ ਹਨ।

(For more news apart from  Case fight between two parties in Derabassi Hospital, case will be registered against both parties: Health Minister News in Punjabi, stay tuned to Rozana Spokesman)

 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement