
Ludhiana News : ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ’ਚ 1 ਜੂਨ ਤੋਂ ਝੋਨੇ ਦੀ ਲੁਆਈ ਹੋਵੇਗੀ ਸ਼ੁਰੂ
Ludhiana News in Punjabi : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ 'ਸਰਕਾਰ-ਕਿਸਾਨ ਮਿਲਈ' ਪ੍ਰੋਗਰਾਮ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਕਈ ਵੱਡੇ ਐਲਾਨ ਕੀਤੇ। ਮੁੱਖ ਮੰਤਰੀ ਨੇ ਪ੍ਰੋਗਰਾਮ ਵਿੱਚ ਪਹੁੰਚੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨੂੰ 1 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰਨ ਲਈ ਆਖਿਆ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਫਰੀਦਕੋਟ, ਮੁਕਤਸਰ, ਫਾਜ਼ਿਲਕਾ, ਬਠਿੰਡਾ ਅਤੇ ਫਿਰੋਜ਼ਪੁਰ ਵਿੱਚ 1 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਕਰ ਦੇਣਗੇ ਕਿਉਂਕਿ ਉੱਥੇ ਪਾਈ ਦਾ ਪੱਧਰ ਥੋੜ੍ਹਾ ਵੱਧ ਹੈ। ਇਨ੍ਹਾਂ ਥਾਵਾਂ 'ਤੇ 8 ਘੰਟੇ ਨਿਰਵਿਘਨ ਬਿਜਲੀ ਮਿਲੇਗੀ। ਦੂਜੇ ਜ਼ੋਨ ਵਿੱਚ, ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਰੂਪ ਨਗਰ, ਐਸਐਸਐਸ ਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਵਿੱਚ 5 ਜੂਨ ਤੋਂ ਝੋਨੇ ਦੀ ਬਿਜਾਈ ਸ਼ੁਰੂ ਹੋਵੇਗੀ। ਆਖਰੀ ਜ਼ੋਨ ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਜਲੰਧਰ, ਨਵਾਂਸ਼ਹਿਰ, ਕਪੂਰਥਲਾ ਵਿੱਚ 9 ਜੂਨ ਨੂੰ ਝੋਨਾ ਲਾਇਆ ਜਾਵੇਗਾ। ਇਸਦਾ ਫਾਇਦਾ ਇਹ ਹੋਵੇਗਾ ਕਿ ਬਿਜਲੀ ਹਰ ਜਗ੍ਹਾ ਇੱਕੋ ਸਮੇਂ ਸਪਲਾਈ ਨਹੀਂ ਕਰਨੀ ਪਵੇਗੀ। ਇਸ ਨਾਲ ਟਰਾਂਸਫਾਰਮਰਾਂ 'ਤੇ ਭਾਰ ਘੱਟ ਜਾਵੇਗਾ।
(For more news apart from CM Bhagwant Mann made big announcements for farmers during 'Government-Farmer Meeting' News in Punjabi, stay tuned to Rozana Spokesman)