ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ਼ਰਧਾਂਜਲੀ ਕੀਤੀ ਭੇਟ
Published : Apr 12, 2025, 8:04 pm IST
Updated : Apr 12, 2025, 8:04 pm IST
SHARE ARTICLE
DGP Gaurav Yadav pays tributes at the funeral of martyred SI Charanjit Singh
DGP Gaurav Yadav pays tributes at the funeral of martyred SI Charanjit Singh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਵਜੋਂ 2 ਕਰੋੜ ਰੁਪਏ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ/ਤਰਨਤਾਰਨ: ਡੀਜੀਪੀ ਪੰਜਾਬ ਗੌਰਵ ਯਾਦਵ ਅੱਜ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਥੇਹ ਸਰਹਾਲੀ ਵਿਖੇ ਸ਼ਹੀਦ ਸਬ-ਇੰਸਪੈਕਟਰ (ਐਸਆਈ) ਚਰਨਜੀਤ ਸਿੰਘ ਦੇ ਸਸਕਾਰ ਮੌਕੇ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਬਹਾਦਰ ਅਧਿਕਾਰੀ ਨੂੰ ਸ਼ਰਧਾਂਜਲੀ ਭੇਟ ਕੀਤੀ।

ਐਸਆਈ ਚਰਨਜੀਤ ਸਿੰਘ (57) ਜੋ 1989 ਵਿੱਚ ਪੁਲਿਸ ਬਲ ‘ਚ ਕਾਂਸਟੇਬਲ ਵਜੋਂ ਭਰਤੀ ਹੋਏ ਸਨ ਅਤੇ ਇਸ ਸਮੇਂ ਥਾਣਾ ਗੋਇੰਦਵਾਲ ਸਾਹਿਬ ਵਿਖੇ ਤਾਇਨਾਤ ਸਨ, 9 ਅਪ੍ਰੈਲ, 2025 ਨੂੰ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਉਹ ਆਪਣੇ ਪਿੱਛੇ ਪਤਨੀ, ਇੱਕ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਹਿਲਾਂ ਹੀ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਸਨਮਾਨ ਚਿੰਨ੍ਹ ਵਜੋਂ 2 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀ। ਇਸ 2 ਕਰੋੜ ਰੁਪਏ ਦੀ ਰਾਸ਼ੀ ਵਿੱਚ ਸੂਬਾ ਸਰਕਾਰ ਵੱਲੋਂ ਐਕਸ-ਗ੍ਰੇਸ਼ੀਆ ਵਜੋਂ 1 ਕਰੋੜ ਰੁਪਏ ਦਿੱਤੇ ਜਾਣਗੇ, ਜਦੋਂ ਕਿ ਬਾਕੀ 1 ਕਰੋੜ ਰੁਪਏ ਦੀ ਰਾਸ਼ੀ ਬੀਮਾ ਕਵਰ ਵਜੋਂ ਐਚਡੀਐਫਸੀ ਬੈਂਕ ਵੱਲੋਂ ਦਿੱਤੀ ਜਾਵੇਗੀ।

ਇਸ ਮੌਕੇ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਪੂਰਨ ਸਹਿਯੋਗ ਅਤੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ।

ਡੀਜੀਪੀ ਨੇ ਅਧਿਕਾਰੀ ਦੀ ਅਥਾਹ ਬਹਾਦਰੀ ਅਤੇ ਸੇਵਾ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਕੁਰਬਾਨੀ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ।

ਇਸ ਦੌਰਾਨ ਸ਼ਹੀਦ ਐਸਆਈ ਚਰਨਜੀਤ ਸਿੰਘ ਦੇ ਪਰਿਵਾਰ ਨੂੰ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement