
4 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈੱਲ ਪੰਪਾਂ ਦਾ ਰੱਖਿਆ ਨੀਂਹ ਪੱਥਰ
ਪੱਟੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਵੱਧ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੱਟੀ ਸ਼ਹਿਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸਹੂਲਤ ਉਪਲੱਬਧ ਕਰਵਾਉਣ ਲਈ ਬੱਸ ਸਟੈਂਡ ਪੱਟੀ ਅਤੇ ਡਾ. ਬੀਮ ਰਾਓ ਅੰਬੇਦਕਰ ਪਾਰਕ ਪੱਟੀ ਵਿਖੇ 4 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੇ ਟਿਊਬਵੈੱਲ ਪੰਪਾਂ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਇਸ ਪ੍ਰੋਜੈਕਟ ਤਹਿਤ ਨਗਰ ਕੌਸ਼ਲ ਪੱਟੀ ਦੇ ਬਾਕੀ ਰਹਿੰਦੇ ਇਲਾਕੇ ਵਿੱਚ 14 ਕਿਲੋਮੀਟਰ ਪਾਈਪ ਲਾਈਨ ਪਾਈ ਜਾਵੇਗੀ।ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਦੇ ਸ਼ੁਰੂ ਹੋਣ ਨਾਲ ਨਗਰ ਕੌਸ਼ਲ ਪੱਟੀ ਦੇ 100 ਫੀਸਦੀ ਇਲਾਕੇ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਮੁਕੰਮਲ ਹੋ ਜਾਵੇਗੀ।ਉਹਨਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਡੁੰਘੇ ਬੋਰ ਕਰਵਾਏ ਜਾਣਗੇ ਅਤੇ ਸਪਲਾਈ ਲਾਈਨ ਪਾਈਪਾਂ ਵੀ ਉੱਚ ਗੁਣਵੱਤਾ ਦੀਆਂ ਪਾਈਆਂ ਜਾਣਗੀਆਂ।
ਕੈਬਿਨੇਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਲਾਕੇ ਵਿੱਚ ਵਾਟਰ ਸਪਲਾਈ ਵਿਭਾਗ ਵਲੋਂ ਨਵੀਆਂ ਪਾਣੀ ਦੀਆਂ ਪਾਈਪਾਂ ਪੈਣ ਨਾਲ ਇਲਾਕੇ ਨੂੰ ਲੰਮੇ ਸਮੇਂ ਤੋਂ ਜੋ ਪਾਣੀ ਦੀ ਸਮੱਸਿਆ ਪੇਸ਼ ਆ ਰਹੀ ਸੀ, ਇਨ੍ਹਾ ਪਾਣੀ ਦੀਆਂ ਪਾਈਪਾਂ ਪੈਣ ਨਾਲ ਲੋਕਾਂ ਨੂੰ ਸਾਫ ਸੁਥਰਾ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰਦਿਆਂ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਲੋਕਾਂ ਨੂੰ 600 ਯੂਨਿਟ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਆਮ ਆਦਮੀ ਕਲੀਨਿਕਾਂ ਰਾਹੀਂ ਲੋੜੀਂਦੀਆਂ ਸਿਹਤ ਸੁਵਿਧਾਵਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।ਉਹਨਾਂ ਕਿਹਾ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆਂ ਕਰਵਾਉਣ ਲਈ ਸਕੂਲ ਆਫ਼ ਐਮੀਂਨੈਂਸ ਖੋਲ੍ਹੇ ਗਏ ਹਨ।ਉਹਨਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਰਾਜ ਭਰ ਦੇ ਸਕੂਲਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।
ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤੇ 90% ਘਰਾ ਦੇ ਜੀਰੋ ਬਿਜਲੀ ਬਿੱਲ, ਸਰਕਾਰੀ ਸਕੂਲਾਂ ਵਿਚ ਉੱਚ ਸਿੱਖਿਆ, ਆਟਾ ਦਾਲ ਸਕੀਮ, ਸਰਕਾਰੀ ਹਸਪਤਾਲ ਵਿੱਚ ਸਿਹਤ ਸੁਵਿਧਾਵਾਂ, ਸੜਕਾ ਲਈ ਕਰੋੜਾਂ ਦੀਆਂ ਗ੍ਰਾਂਟਾ, ਪੰਜਾਬ ਵਿੱਚ ਸਾਫ ਸੁਥਰਾ ਵਾਤਾਵਰਣ, ਲੋਕ ਭਲਾਈ ਸਕੀਮ, ਗ਼ਰੀਬਾਂ ਨੂੰ ਮਕਾਨ ਬਣਾ ਕੇ ਦੇਣਾ, ਵਿਧਵਾ ਪੈਨਸ਼ਨ, ਬੇਰੁਜ਼ਗਾਰ, ਅੰਗਹੀਨ ਪੈਨਸ਼ਨ, ਖੇਡਾਂ ਸਮੇਤ ਘਰ ਘਰ ਰੋਜ਼ਗਾਰ ਯੋਜਨਾ, ਆਦਿ ਅਨੇਕਾਂ ਸੁਵਿਧਾਵਾਂ ਜਨਤਾ ਨੂੰ ਦਿਤੀਆਂ ਜਾ ਰਹੀਆਂ ਹਨ।
ਇਸ ਮੌਕੇ ਚੇਅਰਮੈਨ ਦਿਲਬਾਗ ਸਿੰਘ ਪੀ.ਏ, ਵਰਿੰਦਰਜੀਤ ਸਿੰਘ ਹੀਰਾ ਭੁੱਲਰ ,ਮੀਡੀਆ ਇੰਚਾਰਜ ਅਵਤਾਰ ਸਿੰਘ ਢਿੱਲੋ, ਸ਼ੋਸ਼ਲਮੀਡੀਆ ਇੰਚਾਰਜ ਮੋਹਿਤ ਅਰੋੜਾ,ਪ੍ਰਧਾਨ ਪਲਵਿੰਦਰ ਸਿੰਘ, ਭੋਲਾ ਰਾੜੀਆ ,ਐਕਸੀਅਨ ਮਨਿੰਦਰ ਸਿੰਘ ,ਐਸ ਡੀ ਓ ਵਾਟਰ ਸਪਲਾਈ ਸੁਖਰਾਜ ਸਿੰਘ, ਜੇ ਈ ਰਾਜੀਵ ਕੁਮਾਰ, ਸ਼ਿਵਮ ਸੈਣੀ ਜੇ ਈ,ਸਰਪੰਚ ਗੁਰਬਿੰਦਰ ਸਿੰਘ ਕਾਲਕੇ, ਸਰਪੰਚ ਗੁਰਪ੍ਰੀਤ ਸਿੰਘ, ਗੁਰਪਿੰਦਰ ਸਿੰਘ, ਪ੍ਰਧਾਨ ਰਾਹੁਲ ਕੁਮਾਰ ,ਪ੍ਰਧਾਨ ਕੁਲਵੰਤ ਸਿੰਘ ਕਲਸੀ,ਪ੍ਰਧਾਨ ਮਨਪ੍ਰੀਤ ਸਿੰਘ ਮੰਨਾ,ਕੌਂਸਲਰ ਕਮਲ ਕੁਮਾਰ, ਕੌਸਲਰ ਧਰਮਿੰਦਰ ਸਿੰਘ ਨੰਬਰਦਾਰ, ਪ੍ਰਧਾਨ ਰਾਜਨਪ੍ਰੀਤ ਸਿੰਘ, ਸਰਪੰਚ ਸੋਨੂੰ ਭੁੱਲਰ ਕਿਰਤੋਵਾਲ, ਸੁਖਵੰਤ ਸਿੰਘ ਕਾਲੇਕੇ, ਕੌਂਸਲਰ ਬਲਕਾਰ ਸਿੰਘ, ਜੱਜ ਸਿੰਘ ਮਾਲੜਾ, ਧਰਮਵੀਰ ਸਿੰਘ ਧਨੋਆ, ਬਲਜਿੰਦਰ ਸਿੰਘ ਮਲਹਾਰ, ਬਲਜੀਤ ਸਿੰਘ ਬੇਦੀ, ਆਦਿ ਹਾਜ਼ਰ ਸਨ ।