
Punjab News : ਪੰਜਾਬ ਪੁਲਿਸ ਦੀ ਟੀਮ ਨੇ ਹਰਿਆਣਾ, ਯੂ.ਪੀ. ਅਤੇ ਦਿੱਲੀ ’ਚ ਕੀਤੀ ਛਾਪੇਮਾਰੀ
Punjab News in Punjabi : ਜਲੰਧਰ ਗ੍ਰਨੇਡ ਹਮਲੇ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੇ ਸਹਿਯੋਗ ਨਾਲ, ਸੈਦੁਲ ਅਮੀਨ ਨਿਵਾਸੀ ਅਮਰੋਹਾ, ਉੱਤਰਪ੍ਰਦੇਸ਼ ਨੂੰ ਦਿੱਲੀ ਤੋਂ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਹੈ। ਸੈਦੁਲ ਅਮੀਨ 7-8 ਅਪ੍ਰੈਲ, 2025 ਦੀ ਦਰਮਿਆਨੀ ਰਾਤ ਨੂੰ ਭਾਜਪਾ ਨੇਤਾ ਸ਼੍ਰੀ ਮਨੋਰੰਜਨ ਕਾਲੀਆ ਦੇ ਘਰ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਗ੍ਰਨੇਡ ਹਮਲੇ ਦਾ ਮੁੱਖ ਦੋਸ਼ੀ ਹੈ।
ਘਟਨਾ ਦੇ ਸਿਰਫ਼ 12 ਘੰਟਿਆਂ ਦੇ ਅੰਦਰ, ਮੁੱਖ ਦੋਸ਼ੀ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਵਾਲੇ ਦੋ ਸਥਾਨਕ ਸਾਥੀਆਂ ਨੂੰ ਤੇਜ਼ੀ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ। ਹਮਲੇ ਨਾਲ ਜੁੜੇ ਸੰਚਾਲਕਾਂ, ਵਿੱਤੀ ਸਮਰਥਕਾਂ ਅਤੇ ਸੰਭਾਵੀ ਵਿਦੇਸ਼ੀ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜ਼ੋਰਦਾਰ ਢੰਗ ਨਾਲ ਅੱਗੇ ਵਧ ਰਹੀ ਹੈ।
ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਸੂਬੇ ਭਰ ’ਚ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ਵਿੱਚ ਦ੍ਰਿੜ ਹੈ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਜੇਪੀ ਲੀਡਰ ਮੰਨੋਰੰਜਨ ਕਾਲੀਆ ਦੇ ਗ੍ਰਨੇਡ ਸੁੱਟਣ ਵਾਲੇ ਮੁੱਖ ਦੋਸ਼ੀ ਸੈਦੁਲ ਅਮੀਨ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਦੋ ਮੁਲਜ਼ਮ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ। ਮੁਲਜ਼ਮ ਸੈਦੁਲ ਅਮੀਨ ਅਮਰੋਹਾ ਯੂਪੀ ਦਾ ਰਹਿਣ ਵਾਲਾ ਹੈ। ਗਾਰਵ ਯਾਦਵ ਨੇ ਦੱਸਿਆ ਕਿ ਸੈਦੁਲ ਅਮੀਨ ਆਈਐਸਆਈ ਦਾ ਮਾਸਟਰਮਾਈਂਡ ਹੈ, ਜਲੰਧਰ ਬਲਾਸਟ ਮਾਮਲੇ ਦਾ ਮੁੱਖ ਮੁਲਜ਼ਮ ਹੈ।
(For more news apart from Punjab Police arrests Saidul Amin,main accused in grenade attack case on Manoranjan Kalia's house News in Punjabi, stay tuned to Rozana Spokesman)