ਆਸ਼ੀਰਵਾਦ ਸਕੀਮ ਹੇਠ ਪੰਜਾਬ ਸਰਕਾਰ ਵੱਲੋਂ ਐਸ.ਸੀ ਅਤੇ ਬੀ.ਸੀ ਵਰਗਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ - ਡਾ. ਬਲਜੀਤ ਕੌਰ
Published : Apr 12, 2025, 4:41 pm IST
Updated : Apr 12, 2025, 4:41 pm IST
SHARE ARTICLE
Punjab Government releases financial assistance of Rs. 301.20 crore to SC and BC categories under Aashirwad Scheme - Dr. Baljit Kaur
Punjab Government releases financial assistance of Rs. 301.20 crore to SC and BC categories under Aashirwad Scheme - Dr. Baljit Kaur

38922 ਅਨੁਸੂਚਿਤ ਜਾਤੀ ਅਤੇ 20136 ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਹੋਏ ਫਾਇਦੇਮੰਦ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਘੱਟ ਗਿਣਤੀਆਂ ਦੀ ਭਲਾਈ ਲਈ ਚਲਾਈ ਜਾ ਰਹੀ ਆਸ਼ੀਰਵਾਦ ਸਕੀਮ ਅਧੀਨ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਲਾਭਪਾਤਰੀ ਪਰਿਵਾਰਾਂ ਨੂੰ 301.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਵੱਲੋਂ ਦਿੱਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ  ਦੱਸਿਆ ਕਿ ਇਸ ਰਾਸ਼ੀ ਵਿੱਚੋਂ 198.51 ਕਰੋੜ ਰੁਪਏ ਐਸ.ਸੀ ਵਰਗਾਂ ਦੇ 38922 ਵਿਅਕਤੀਆਂ ਨੂੰ ਅਤੇ 102.69 ਕਰੋੜ ਰੁਪਏ ਬੀ.ਸੀ  ਵਰਗਾਂ ਦੇ 20136 ਵਿਅਕਤੀਆਂ ਨੂੰ ਜਾਰੀ ਕੀਤੇ ਗਏ ਹਨ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਹੇਠ ਲੜਕੀਆਂ ਦੇ ਵਿਆਹ ਲਈ 51 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਜੋ ਕਿ ਅਧਿਕਤਮ ਦੋ ਧੀਆਂ ਦੇ ਵਿਆਹ ਲਈ ਮਿਲ ਸਕਦੀ ਹੈ। ਇਹ ਰਕਮ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧਾ ਡੀ.ਬੀ.ਟੀ  ਰਾਹੀਂ ਟਰਾਂਸਫਰ ਕੀਤੀ ਜਾਂਦੀ ਹੈ, ਜਿਸ ਨਾਲ ਪਾਰਦਰਸ਼ਤਾ ਅਤੇ ਤੁਰੰਤ ਲਾਭ ਯਕੀਨੀ ਬਣਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਦਾ ਪੰਜਾਬ ਰਾਜ ਦਾ ਸਥਾਈ ਨਿਵਾਸੀ ਹੋਣਾ ਅਤੇ ਉਸ ਦੀ ਸਾਲਾਨਾ ਘਰੇਲ਼ੂ ਆਮਦਨ 32,790 ਰੁਪਏ ਤੋਂ ਘੱਟ ਹੋਣੀ ਲਾਜ਼ਮੀ ਹੈ। ਨਾਲ ਹੀ, ਉਹ ਅਨੁਸੂਚਿਤ ਜਾਤੀ ਅਤੇ ਪਿਛੜੀਆਂ ਸ਼੍ਰੇਣੀਆਂ ਜਾਂ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨਾਲ ਸਬੰਧਤ ਹੋਣਾ ਚਾਹੀਦਾ ਹੈ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਆਮ ਆਦਮੀ ਦੇ ਹਿਤ ਵਿਚ ਚਲਾਈ ਜਾ ਰਹੀਆਂ ਇਹ ਯੋਜਨਾਵਾਂ ਸਿਰਫ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਇਹ 'ਰੰਗਲਾ ਪੰਜਾਬ' ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਇੱਕ ਵੱਡਾ ਕਦਮ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement