ਪਸ਼ੂ ਪਾਲਣ ਵਿਭਾਗ ਰਾਜ ਦੇ ਪਸ਼ੂ ਧਨ ਨੂੰ ਬੀਮਾਰੀਆਂ ਤੋਂ ਮੁਕਤ ਰੱਖਣ ਲਈ ਵਚਨਬੱਧ : ਬਲਬੀਰ ਸਿੰਘ ਸਿੱਧੂ
Published : May 12, 2018, 10:08 am IST
Updated : May 12, 2018, 10:08 am IST
SHARE ARTICLE
Balbir Singh Sidhu
Balbir Singh Sidhu

ਪਸ਼ੂ ਧਨ ਨੂੰ ਗਲ ਘੋਟੂ ਬੀਮਾਰੀ ਤੋਂ ਬਚਾਉਣ ਲਈ ਮੁਹਾਲੀ ਸਥਿਤ ਗਊਸ਼ਾਲਾ ਤੋਂ ਟੀਕਾਕਰਨ ਦੀ ਸ਼ੁਰੂਆਤ 

ਐਸ.ਏ.ਐਸ. ਨਗਰ,  ਪੰਜਾਬ ਦੀਆਂ  ਰਿਵਾਇਤੀ ਫਸਲਾਂ ਕਣਕ ਅਤੇ ਝੋਨਾ ਹੁਣ ਲਾਹੇਵਦ ਨਹੀਂ ਰਹੀਆਂ। ਰਾਜ ਦੇ ਕਿਸਾਨਾਂ ਦੀ ਆਰਥਿਕਤਾ ਨੂੰ ਮਜਬੂਤ ਕਰਨ ਲਈ ਪਸ਼ੂ ਪਾਲਣ ਵਿਭਾਗ ਰਾਜ ਵਿਚ ਪਸ਼ੂ ਪਾਲਣ, ਡੇਅਰੀ, ਮੱਛੀ ਪਾਲਣ ਅਤੇ ਪੋਲਟਰੀ, ਸੂਰ ਫਾਰਮਿੰਗ ਆਦਿ ਨੂੰ ਉਤਸ਼ਾਹਿਤ ਕਰੇਗਾ ਤਾਂ ਜੋ ਕਿਸਾਨ ਇੰਨ੍ਹਾਂ ਲਾਹੇਵੰਦ ਧੰਦਿਆਂ ਰਾਂਹੀ ਚੋਖੀ ਆਮਦਨ ਕਮਾ ਕੇ ਆਰਥਿਕ ਮੰਦਹਾਲੀ ਵਿਚੋਂ ਨਿਕਲ ਸਕਣ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਪੰਜਾਬ ਸ੍ਰ: ਬਲਬੀਰ ਸਿੰਘ ਸਿੱਧੂ ਨੇ ਰਾਜ ਵਿਚ ਪਸ਼ੂਆਂ ਨੂੰ ਗਲਘੋਟੂ ਬਿਮਾਰੀ ਤੋਂ ਬਚਾਉਣ ਲਈ ਮੁਹਾਲੀ ਸਥਿਤ ਨਗਰ ਨਿਗਮ ਦੀ ਗਊਸ਼ਾਲਾ ਤੋਂ ਟੀਕਕਰਨ ਮੁਹਿੰਮ ਦਾ ਆਗਾਜ਼ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਤੀ।  ਉਨ੍ਹਾਂ ਇਸ ਮੌਕੇ ਵੈਟਨਰੀ ਅਫਸਰਾਂ ਨੂੰ ਵੈਕਸੀਨੇਸ਼ਨ ਦੀਆਂ ਕਿੱਟਾਂ ਵੀ ਵੰਡੀਆਂ।  ਸ. ਸਿੱਧੂ ਨੇ ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਰਾਜ ਵਿਚ ਹਰੇਕ ਪਸ਼ੂ ਨੂੰ  ਗਲ ਘੋਟੂ ਬਿਮਾਰੀ ਤੋਂ ਬਚਾਉਣ ਲਈ ਉਨ੍ਹਾਂ ਦਾ ਟੀਕਾਕਰਨ ਕੀਤਾ ਜਾਵੇ ਅਤੇ ਇਹ  ਪਹਿਲੀ ਵਾਰ ਹੋਵੇਗਾ ਕਿ ਇਸ ਵਾਰ ਆਵਾਰਾ ਪਸ਼ੂਆਂ ਦਾ ਵੀ ਟੀਕਕਰਨ ਕੀਤਾ ਜਾਵੇਗਾ। ਸ. ਸਿੱਧੂ ਨੇ ਦਸਿਆ ਕਿ ਪਸ਼ੂਆਂ ਨੂੰ ਗਲ ਘੋਟੂ ਦੀ ਬਿਮਾਰੀ ਕਈ ਵਾਰ ਅਵਾਰਾ ਪਸ਼ੂਆਂ ਤੋਂ ਲੱਗਦੀ ਹੈ। ਜਿਨ੍ਹਾਂ ਦਾ ਟੀਕਾਕਰਨ ਨਹੀਂ ਕੀਤਾ ਜਾਂਦਾ। ਇਸ ਲਈ ਗਲ ਘੋਟੂ ਦੀ ਬਿਮਾਰੀ ਨੂੰ ਪੱਕੇ ਤੌਰ 'ਤੇ ਨੱਥ ਪਾਉਣ ਲਈ ਇਸ ਵਾਰ ਆਵਾਰਾ ਪਸ਼ੂਆਂ ਨੂੰ ਵੀ ਟੀਕੇ ਲਗਾਏ ਜਾਣਗੇ ਤਾਂ ਜੋ ਕਿਸੇ ਵੀ ਪਸ਼ੂ ਪਾਲਣ ਦਾ ਮਾਲੀ ਨੁਕਸਾਨ ਨਾ ਹੋਵੇ।

Balbir Singh SidhuBalbir Singh Sidhu

 ਪੱਤਰਕਾਰਾਂ ਵੱਲੋਂ ਮੁਹਾਲੀ ਸ਼ਹਿਰ ਵਿਚ ਅਵਾਰਾ ਪਸ਼ੂਆਂ ਨੂੰ ਨੱਥ ਪਾਉਣ ਦੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸ਼ਹਿਰ ਵਿਚਲੇ ਅਵਾਰਾ ਪਸ਼ੂਆਂ ਨੂੰ ਫੜਨ ਲਈ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾਂ ਮਿਲ ਕੇ ਕੰਮ ਕਰਨਗੀਆਂ ਅਤੇ ਆਵਾਰਾ ਪਸ਼ੂਆਂ ਨੂੰ ਲਾਲੜੂ ਨੇੜੇ ਪਿੰਡ ਮਗਰਾ ਵਿਖੇ ਬਣੀ ਗਊਸ਼ਾਲਾ ਜਿਸ ਵਿਚ ਕਰੀਬ 2000 ਪਸ਼ੂ ਰੱਖਣ ਦੀ ਸਮਰੱਥਾ ਹੈ, ਵਿਖੇ ਭੇਜਿਆ ਜਾਵੇਗਾ। ਉਨ੍ਹਾਂ ਹੋਰ ਦੱਸਿਆ ਕਿ ਮਗਰਾ ਗਊਸ਼ਾਲਾ ਨੂੰ ਮਾਡਰਨ ਗਊਸ਼ਾਲਾ ਵਜੋਂ ਵੀ ਵਿਕਸਤ ਕੀਤਾ ਜਾਵੇਗਾ ਅਤੇ ਇਸ  ਗਊਸਾਲਾ ਵਿਚ ਦੁੱਧ ਦੇਣ ਵਾਲੇ ਪਸ਼ੂਆਂ ਨੂੰ ਵੱਖਰੇ ਤੌਰ 'ਤੇ ਰੱਖਿਆ ਜਾਵੇਗਾ ਤੇ ਗਊਸ਼ਾਲਾ ਵਿਚ ਰੱਖੇ ਪਸ਼ੂਆਂ ਦਾ ਇਲਾਜ ਪਸ਼ੂ ਪਾਲਣ ਵਿਭਾਗ ਖ਼ੁਦ ਕਰੇਗਾ।ਸ. ਸਿੱਧੂ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁਹਾਲੀ ਸ਼ਹਿਰ ਦੇ ਪਾਰਕਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਲਈ 05 ਕਰੋੜ 75 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਮੁਹਾਲੀ ਸਥਿਤ ਗਊਸ਼ਾਲਾ ਲਈ ਵੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸ. ਸਿੱਧੂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ ਚੰਦ ਸ਼ਰਮਾਂ ਮੱਛਲੀਕਲਾਂ,  ਸੀਨੀਅਰ ਡਿਪਟੀ ਮੇਅਰ ਸ੍ਰੀ ਰਿਸਵ ਜੈਨ, ਸੰਯੂਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ, ਸਹਾਇਕ ਕਮਿਸ਼ਨਰ ਸ੍ਰ:ਸਰਬਜੀਤ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪ੍ਰਮਾਤਮਾਂ ਸਰੂਪ, ਗਊਸ਼ਾਲਾ ਦੇ ਪ੍ਰਧਾਨ ਰਮੇਸ ਕੁਮਾਰ, ਕੌਂਸਲਰ ਜਸਬੀਰ ਸਿੰਘ ਮਣਕੂ ਅਤੇ ਸੁਨੀਲ ਕੁਮਾਰ ਪਿੰਕਾ, ਸੁਰਿੰਦਰ ਕੁਮਾਰ ਸਰਮਾਂ, ਜੀ.ਐਸ.ਰਿਆੜ ਸਮੇਤ ਗਊਸਾਲਾ ਕਮੇਟੀ ਦੇ ਨੂਮਾਇੰਦੇ ਅਤੇ ਪਸ਼ੂ ਪਾਲਣ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement