'ਸਿਖਿਆ ਦਾ ਪੱਧਰ ਉਚਾ ਚੁਕਣ ਲਈ ਪੰਜਾਬ ਸਰਕਾਰ ਵਚਨਬੱਧ' 
Published : May 12, 2018, 9:40 am IST
Updated : May 12, 2018, 9:40 am IST
SHARE ARTICLE
O.P. Sony
O.P. Sony

'ਸਮਰਪਣ' ਵਿਚ ਪੰਜਾਬ ਸਰਕਾਰ ਵੀ ਪਾਵੇਗੀ ਯੋਗਦਾਨ: ਓ.ਪੀ. ਸੋਨੀ

ਹੁਸ਼ਿਆਰਪੁਰ,  ਪੰਜਾਬ ਦੇ ਸਿੱਖਿਆ ਮੰਤਰੀ ਓ.ਪੀ. ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਵਚਨਬੱਧ ਹੈ ਅਤੇ ਸਿੱਖਿਆ ਵਿਭਾਗ ਵਿੱਚ ਕਮੀਆਂ ਨੂੰ ਜਲਦੀ ਸੁਧਾਰਨ ਦੇ ਯਤਨ ਕੀਤੇ ਜਾਣਗੇ, ਤਾਂ ਜੋ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੇਸ਼ ਵਿੱਚ ਮੋਹਰੀ ਰੋਲ ਅਦਾ ਕਰ ਸਕੇ। ਉਹ ਅੱਜ 'ਸਮਰਪਣ' ਪ੍ਰੋਜੈਕਟ ਤਹਿਤ ਕਰਵਾਏ ਗਏ ਪਹਿਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸਿਖਿਆ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸ਼ੁਰੂ ਕੀਤਾ ਗਿਆ 'ਸਮਰਪਣ' ਪ੍ਰੋਜੈਕਟ ਇਕ ਸ਼ਲਾਘਾਯੋਗ ਉਪਰਾਲਾ ਹੈ ਅਤੇ ਪੂਰੇ ਪੰਜਾਬ ਵਿੱਚ ਅਜਿਹੇ ਉਪਰਾਲਿਆਂ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਸਾਂਝੇ ਉਪਰਾਲਿਆਂ ਨਾਲ ਹੀ ਸਿੱਖਿਆ ਦਾ ਪੱਧਰ ਹੋਰ ਉਚਾ ਚੁੱਕਿਆ ਜਾ ਸਕਦਾ ਹੈ ਅਤੇ ਮੌਜੂਦਾ ਸਿੱਖਿਆ ਪ੍ਰਣਾਲੀ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਵਲੋਂ ਵੀ 'ਸਮਰਪਣ' ਵਿੱਚ ਯੋਗਦਾਨ ਪਾਉਣ ਦਾ ਐਲਾਨ ਕਰਦਿਆਂ ਕਿਹਾ ਕਿ ਜਿੰਨਾ ਦਾਨ ਜ਼ਿਲ੍ਹੇ ਵਿੱਚ ਇਕੱਤਰ ਕੀਤਾ ਜਾਵੇਗਾ, ਉਹਨਾ ਦਾਨ ਹੀ ਪੰਜਾਬ ਸਰਕਾਰ ਵਲੋਂ ਦਿੱਤਾ ਜਾਵੇਗਾ। ਉਨ੍ਹਾਂ 'ਸਮਰਪਣ' ਲਈ 5 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਆਪਣੇ ਪਰਿਵਾਰ ਸਮੇਤ ਖੁਦ ਵੀ 'ਸਮਰਪਣ' ਦੀ ਮੈਂਬਰਸ਼ਿਪ ਹਾਸਲ ਕੀਤੀ। ਓ.ਪੀ. ਸੋਨੀ ਨੇ ਕਿਹਾ ਕਿ ਉਹ ਜਲਦ ਹੀ ਸੁਬੇ ਦੇ ਸਕੂਲਾਂ ਦਾ ਦੌਰਾ ਕਰਨਗੇ ਅਤੇ ਜਿਨ੍ਹਾਂ ਸਕੂਲਾਂ ਵਿੱਚ ਕਮੀਆਂ ਪਾਈਆਂ ਗਈਆਂ, ਉਨ੍ਹਾਂ ਸਕੂਲਾਂ 'ਤੇ ਕਾਰਵਾਈ ਕਰਨ ਤੋਂ ਇਲਾਵਾ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਨੂੰ ਸ਼ਾਬਾਸ਼ ਵੀ ਦਿਤੀ ਜਾਵੇਗੀ।

O.P. SonyO.P. Sony

ਸਮਾਰੋਹ ਦੌਰਾਨ ਸੰਬੋਧਨ ਕਰਦਿਆਂ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦਾ ਇਹ ਉਪਰਾਲਾ ਆਪਣੇ ਆਪ ਵਿੱਚ ਇਕ ਨਿਵੇਕਲਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ 'ਸਮਰਪਣ' ਇਕ ਨਵੀਂ ਸੋਚ ਹੈ, ਜਿਸ ਨੂੰ ਹਰੇਕ ਵਿਅਕਤੀ ਵਲੋਂ ਅਪਣਾ ਕੇ ਸਮਾਜ ਸੇਵਾ ਵਿੱਚ ਯੋਗਦਾਨ ਪਾਇਆ ਜਾ ਸਕਦਾ ਹੈ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਿੱਖਿਆ ਵਿਭਾਗ ਦੀ ਅਗਵਾਈ ਵਿੱਚ 'ਸਮਰਪਣ' ਤਹਿਤ ਕਰੀਬ 17 ਹਜ਼ਾਰ ਦਾਨੀ ਸੱਜਣਾਂ ਨੂੰ ਮੈਂਬਰ ਬਣਾਇਆ।ਸਮਾਗਮ ਦੌਰਾਨ ਸਿੱਖਿਆ ਮੰਤਰੀ ਓ.ਪੀ. ਸੋਨੀ ਵਲੋਂ ਸਕੂਲਾਂ ਨੂੰ 'ਸਮਰਪਣ' ਤਹਿਤ ਦਿੱਤਾ ਜਾਣ ਵਾਲਾ ਸਮਾਨ ਰਸਮੀ ਤੌਰ 'ਤੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਸੌਂਪਿਆ ਗਿਆ। ਉਨ੍ਹਾਂ ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ਵਾਲੇ ਸਰਕਾਰੀ ਸਕੂਲਾਂ ਦੇ 9 ਅਤੇ ਬਾਹਰਵੀਂ ਕਲਾਸ ਦੇ ਇਕ ਵਿਦਿਆਰਥੀ ਨੂੰ ਸਨਮਾਨਤ ਵੀ ਕੀਤਾ। ਇਸ ਤੋਂ ਇਲਾਵਾ ਰਾਜ ਪੱਧਰੀ ਖੇਡਾਂ ਵਿੱਚ ਯੋਗਦਾਨ ਪਾਉਣ ਬਦਲੇ ਦਿਵਿਆਂਗ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸੇਠ ਨਰੇਸ਼ ਅਗਰਵਾਲ ਅਤੇ ਸੇਠ ਸਤੀਸ਼ ਅਗਰਵਾਲ ਵਲੋਂ 2-2 ਲੱਖ ਰੁਪਏ ਵੀ 'ਸਮਰਪਣ' ਤਹਿਤ ਦਾਨ ਦੇਣ ਦਾ ਐਲਾਨ ਕੀਤਾ ਗਿਆ ਹੈ। ਸਮਾਗਮ ਤੋਂ ਪਹਿਲਾਂ ਸਿੱਖਿਆ ਮੰਤਰੀ ਨੂੰ ਪੀ.ਡਬਲਯੂ.ਡੀ. ਦੇ ਰੈਸਟ ਹਾਊਸ ਵਿਖੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਾਰਡ ਆਫ਼ ਆਨਰ ਵੀ ਦਿੱਤਾ ਗਿਆ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'Panth's party was displaced by the Badals, now it has become a party of Mian-Biv'

27 May 2024 3:42 PM

ਅਕਾਲੀਆਂ ਨੂੰ ਵੋਟ ਪਾਉਣ ਦਾ ਕੋਈ ਫ਼ਾਇਦਾ ਨਹੀਂ, ਪੰਜਾਬ ਦਾ ਭਲਾ ਸਿਰਫ਼ ਭਾਜਪਾ ਕਰ ਸਕਦੀ : Arvind Khanna

27 May 2024 3:19 PM

MLA Baljinder Kaur ਦਾ ਸੱਭ ਤੋਂ ਵੱਡਾ ਦਾਅਵਾ - 'Arvind Kejriwal ਜ਼ਰੂਰ ਬਣਨਗੇ ਦੇਸ਼ ਦੇ ਪ੍ਰਧਾਨ ਮੰਤਰੀ'

27 May 2024 3:04 PM

ਮਨੁੱਖੀ ਅਧਿਕਾਰ ਕਾਰਕੁੰਨ ਪ੍ਰਭਲੋਚ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ਸਣੇ ਜੈ ਸ਼ਬਦ ਦਾ ਸਮਝਾਇਆ ਮਤਲਬ

27 May 2024 2:57 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM
Advertisement