ਡੀਜੇ 'ਤੇ ਗਾਣੇ ਚਲਾਉਣ ਨੂੰ ਲੈ ਕੇ ਨੌਜਵਾਨਾਂ 'ਚ ਹੋਇਆ ਝਗੜਾ, ਇਕ ਮੌਤ
Published : May 12, 2018, 1:05 pm IST
Updated : May 12, 2018, 1:05 pm IST
SHARE ARTICLE
 DJ fight 1 death
DJ fight 1 death

ਪੱਟੀ ਨੇੜਲੇ ਪਿੰਡ ਜੰਡ ਵਿਖੇ ਬੀਤੀ ਰਾਤ ਇਕ ਘਰ 'ਚ ਰਣਜੀਤ ਸਿੰਘ ਪੁੱਤਰ ਮੰਗਾ ਸਿੰਘ ਦੇ ਵਿਆਹ ਦੀ ਪਾਰਟੀ...

ਪੱਟੀ,12 ਮਈ (ਅਜੀਤ ਸਿੰਘ ਘਰਿਆਲਾ ) ਪੱਟੀ ਨੇੜਲੇ ਪਿੰਡ ਜੰਡ ਵਿਖੇ ਬੀਤੀ ਰਾਤ ਇਕ ਘਰ 'ਚ ਰਣਜੀਤ ਸਿੰਘ ਪੁੱਤਰ ਮੰਗਾ ਸਿੰਘ ਦੇ ਵਿਆਹ ਦੀ ਪਾਰਟੀ ਵਿਚ ਚੱਲ ਰਹੇ ਡੀਜੇ ਮੌਕੇ ਸ਼ਰਾਬ ਪੀ ਕੇ ਭੰਗੜਾ ਪਾ ਰਹੇ ਨੌਜਵਾਨਾਂ ਵਿਚ ਡੀਜੇ 'ਤੇ ਗਾਣਾ ਚਲਾਉਣ ਨੂੰ ਲੈ ਕੇ ਝਗੜਾ ਹੋ ਗਿਆ।

DEADDEAD

ਇਸ ਝਗੜੇ ਦੌਰਾਨ ਉਨ੍ਹਾਂ ਨੂੰ ਝਗੜਾ ਕਰਨ ਤੋਂ ਰੋਕਣ ਲਈ ਅੱਗੇ ਆਈ ਇਕ ਬਜ਼ੁਰਗ ਔਰਤ ਦੇ ਸਿਰ ਵਿਚ ਡਾਂਗ ਵੱਜਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਹਿਚਾਣ ਚਰਨ ਕੌਰ ਪਤਨੀ ਅਮਰ ਸਿੰਘ ਵਾਸੀ ਖੇਮਕਰਨ ਵਜੋਂ ਹੋਈ ਹੈ।

DEADDEAD

ਜਿਸ ਦੀ ਸੂਚਨਾ ਮਿਲਣ ਤੋਂ ਬਾਅਦ ਪਹੁੰਚੀ ਪੁਲੀਸ ਨੇ ਮ੍ਰਿਤਕ ਔਰਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪੱਟੀ ਵਿਖੇ ਭੇਜ ਦਿਤਾ ਤੇ ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement