ਸਿੱਖਿਆ ਮੰਤਰੀ ਸੋਨੀ ਵੱਲੋਂ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ
Published : May 12, 2019, 10:09 am IST
Updated : May 12, 2019, 10:09 am IST
SHARE ARTICLE
PSEB
PSEB

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12 ਵੀਂ ਜਮਾਤ ਦੇ ਨਤੀਜੇ ਐਲਾਨੇ ਗਏ।

ਚੰਡੀਗੜ: ਸਿੱਖਿਆ ਮੰਤਰੀ, ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12 ਵੀਂ ਜਮਾਤ ਦੇ ਨਤੀਜਿਆਂ ਵਿਚ ਮੈਰਿਟ ਵਿਚ ਆਉਣ ਵਾਲੇ ਸਮੂਹ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿਚ ਸੋਨੀ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਵੱਲੋਂ ਜੋ ਟੀਚੇ ਸਿੱਖਿਆ ਵਿਭਾਗ ਲਈ ਮਿੱਥੇ ਗਏ ਸਨ, ਉਹਨਾਂ ਦੀ ਪ੍ਰਾਪਤੀ ਲਈ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ।

Om parkash soniOm parkash soni

ਉਨ੍ਹਾਂ ਕਿਹਾ ਕਿ ਸਕੂਲ ਅਧਿਆਪਕਾਂ ਅਤੇ ਪ੍ਰਿੰਸੀਪਲ ਦੀ ਮਿਹਨਤ ਸਦਕਾ ਇਸ ਵਾਰ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਾ 86.41 ਫੀਸਦੀ ਰਹੀ ਹੈ ਜਦਕਿ ਪਿਛਲੇ ਵਰ੍ਹੇ ਪਾਸ ਪ੍ਰਤੀਸ਼ਤ 65.97 ਫੀਸਦੀ ਰਹੀ ਸੀ ਜੋ ਕਿ ਇਕ ਵੱਡੀ ਪ੍ਰਾਪਤੀ ਹੈ। ਇਸ ਲਈ ਜਿੱਥੇ ਸਖ਼ਤ ਮਿਹਨਤ ਕਰਕੇ ਪਾਸ ਹੋਏ ਵਿਦਿਆਰਥੀ ਵਧਾਈ ਦੇ ਪਾਤਰ ਹਨ ਉੱਥੇ ਨਾਲ ਹੀ ਅਧਿਆਪਕ ਅਤੇ ਪ੍ਰਿੰਸੀਪਲ ਸਾਹਿਬਾਨ ਵੀ ਵਧਾਈ ਦੇ ਪਾਤਰ ਹਨ।

PSEB ResultPSEB Result


ਉਨ੍ਹਾਂ ਕਿਹਾ ਕਿ ਇਸ ਸਾਲ ਦਸਵੀਂ ਅਤੇ ਬਾਰਵੀਂ ਦੇ ਨਤੀਜਿਆਂ ਵਿਚ ਹੋਏ ਸੁਧਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿਚ ਕੀਤੇ ਜਾ ਉਪਰਾਲਿਆਂ ਸਦਕਾ ਉਸਾਰੂ ਤਬਦੀਲੀਆਂ ਆ ਰਹੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਆਉਂਦੇ ਸਾਲਾਂ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜਾ 100 ਫੀਸਦੀ ਪਾਸ ਪ੍ਰਤੀਸ਼ਤਾ ਨੂੰ ਛੂਹੇਗਾ ਅਤੇ ਨਾਲ ਹੀ ਉਹਨਾਂ ਸਕੂਲ ਅਧਿਆਪਕਾਂ ਅਤੇ ਮੁਖੀਆਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿਚ ਵੀ ਇਸੇ ਸਮਰਪਿਤ ਭਾਵਨਾ ਨਾਲ ਕੰਮ ਕਰਨ। ਉਨ੍ਹਾਂ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਅਤੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਵਧੀਆ ਰਿਜ਼ਲਟ ਆਉਣ 'ਤੇ ਵਧਾਈ ਦਿੱਤੀ ਹੈ।  

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement