ਸੋਮਵਾਰ ਤੋਂ ਪੰਜਾਬ 'ਚ ਡੇਰੇ ਲਗਾ ਰਹੇ ਹਨ ਅਰਵਿੰਦ ਕੇਜਰੀਵਾਲ
Published : May 12, 2019, 3:20 pm IST
Updated : May 12, 2019, 3:29 pm IST
SHARE ARTICLE
Arvind Kejriwal
Arvind Kejriwal

ਸੰਗਰੂਰ-ਬਠਿੰਡਾ ਸਮੇਤ ਕਈ ਹਲਕਿਆਂ ‘ਚ ਗਰਜਣਗੇ

ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ 13 ਮਈ ਤੋਂ 17 ਮਈ ਤੱਕ ਪੰਜਾਬ ‘ਚ ਡੇਰਾ ਲਗਾ ਰਹੇ ਹਨ। ਕੇਜਰੀਵਾਲ ਤੋਂ ਇਲਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸਮੇਤ ਦਰਜਨ ਦੇ ਕਰੀਬ ਸੀਨੀਅਰ ਨੇਤਾ ਵੀ ਪੰਜਾਬ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ‘ਚ ਚੋਣ ਮੁਹਿੰਮ ਨੂੰ ਹੋਰ ਤਿੱਖਾ ਕਰਨਗੇ। 

Manish sisodia and ArvindManish sisodia and Arvind Kejriwal

ਪਾਰਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ, ਵਿਧਾਇਕ ਅਮਨ ਅਰੋੜਾ ਨੇ ਐਤਵਾਰ ਨੂੰ ਪਾਰਟੀ ਹੈਡਕੁਆਟਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਅਰਵਿੰਦ ਕੇਜਰੀਵਾਲ 13 ਮਈ ਨੂੰ ਸੰਗਰੂਰ ਲੋਕ ਸਭਾ ਹਲਕੇ ਦੇ ਖਨੌਰੀ ਕਸਬੇ ਤੋਂ ਪੰਜਾਬ ‘ਚ ਪ੍ਰਵੇਸ਼ ਕਰਨਗੇ ਅਤੇ ਖਨੌਰੀ-ਲਹਿਰਾਗਾਗਾ-ਸੁਨਾਮ ਅਤੇ ਚੀਮਾ-ਲੌਂਗੋਵਾਲ=ਧਨੌਲਾ, ਢਿੱਲਵਾਂ-ਬਰਨਾਲਾ ਤੱਕ ਰੋਡ ਸ਼ੋਆ ਅਤੇ ਚੋਣ ਜਲਸਿਆਂ ਨੂੰ ਸੰਬੋਧਨ ਕਰਨਗੇ। 

Bhagwant MannBhagwant Mann

ਇਸੇ ਤਰਾਂ 14 ਮਈ ਨੂੰ ਬਰਨਾਲਾ-ਸੰਘੇੜਾ-ਸ਼ੇਰਪੁਰ-ਧੂਰੀ-ਸੰਗਰੂਰ ਤੱਕ ਰੋਡ ਸ਼ੋਆ ਅਤੇ ਭਵਾਨੀਗੜ, ਦਿੜਬਾ ਅਤੇ ਸੁਨਾਮ ‘ਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। 
15 ਮਈ ਨੂੰ ਬਠਿੰਡਾ ਲੋਕ ਸਭਾ ਹਲਕੇ ਦੇ ਪਹਿਲੇ ਪਿੰਡ ਢੈਪਈ ਤੋਂ ਲੈ ਕੇ ਭੀਖੀ-ਬੋੜਾਵਾਲ, ਗੁਰਨੇਕਲਾ-ਬੁਢਲਾਡਾ=ਫਫੜੇ ਭਾਈ ਕੇ- ਮਾਨਸਾ ਅਤੇ ਫਿਰ ਮੌੜ-ਕਮਾਲੂ-ਢਿੰਗਰਾ-ਸ਼ੇਖਪੁਰਾ-ਤਲਵੰਡੀ-ਲਾਲੇਆਣਾ-ਮਾਹੀ ਨੰਗਲ-ਭਾਂਗੀ ਬਾਂਦਰ-ਜੱਸੀ ਪਹੁਵਾਲੀ-ਬਠਿੰਡਾ ਤੱਕ ਰੋਡ ਸ਼ੋਆ ਅਤੇ ਜਨਸਭਾ ਕਰਨਗੇ। 

Lok Sabha Election 2019 Lok Sabha Election 2019

16 ਮਈ ਨੂੰ ਫਰੀਦਕੋਟ ਲੋਕ ਸਭਾ ਹਲਕੇ ਦੇ ਜੈਤੋ-ਕੋਟਕਪੂਰਾ-ਫਰੀਦਕੋਟ-ਮੁੱਦਕੀ-ਬਾਘਾਪੁਰਾਣਾ ਅਤੇ ਫਿਰ ਨਿਹਾਲ ਸਿੰਘ ਵਾਲਾ-ਫੂਲੋਵਾਲੀ ਪੁਲ-ਚੜਿੱਕ-ਬੁੱਧ ਸਿੰਘ ਵਾਲਾ ਤੋਂ ਮੋਗਾ ਤੱਕ ਰੋਡ ਸ਼ੋਅ ਅਤੇ ਚੋਣ ਰੈਲੀਆਂ ਸੰਬੋਧਨ ਕਰਨਗੇ। 17 ਮਈ ਨੂੰ ਪਟਿਆਲਾ ਲੋਕ ਸਭਾ ਹਲਕੇ ‘ਚ ਨਾਭਾ-ਪਟਿਆਲਾ=ਰਾਜਪੁਰਾ ਤੋਂ ਜੀਰਕਪੁਰ ਤੱਕ ਰੋਡ ਸ਼ੋਆ ਕਰਨਗੇ। 

Aman AroraAman Arora

ਮਾਨ ਅਤੇ ਅਮਨ ਅਰੋੜਾ ਨੇ ਦੱਸਿਆ ਕਿ ਕੇਜਰੀਵਾਲ ਤੋਂ ਇਲਾਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਸਤਿੰਦਰ ਜੈਨ, ਕੈਬਨਿਟ ਮੰਤਰੀ ਗੋਪਾਲ ਰਾਏ, ਰਜਿੰਦਰਪਾਲ ਗੁਪਤਾ, ਡਿਪਟੀ ਸਪੀਕਰ ਰਾਖੀ ਬਿੜਲਾ, ਲੋਕ ਸਭਾ ਚੋਣ ਰਹੇ ਰਾਘਵ ਚੱਢਾ ਅਤੇ ਆਤਿਸ਼ੀ, ਅਮਾਨਾਤੁਲਾ, ਵਿਧਾਇਕ ਨਰੇਸ਼ ਯਾਦਵ ਅਤੇ ਅਵਤਾਰ ਸਿੰਘ ਕਾਲਕਾ ਸਮੇਤ ਕਈ ਹੋਰ ਸੀਨੀਅਰ ਆਗੂ ਪੰਜਾਬ ‘ਚ ਪ੍ਰਚਾਰ ਕਰਨਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement