ਖ਼ੁਰਾਕ ਮੰਤਰੀ ਨੇ ਕੀਤੀ ਡੀਪੂ ਹੋਲਡਰਾਂ ਨਾਲ ਮੀਟਿੰਗ
Published : May 12, 2020, 7:49 am IST
Updated : May 12, 2020, 7:49 am IST
SHARE ARTICLE
File Photo
File Photo

ਡੀਪੂ ਹੋਲਡਰਾਂ ਦਾ ਬੀਮਾ ਕਰਵਾਉਣ ਸਬੰਧੀ ਮਾਮਲਾ

ਚੰਡੀਗੜ੍ਹ, 11 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਅੱਜ ਇਥੇ ਅਨਾਜ ਭਵਨ ਚੰਡੀਗੜ੍ਹ ਵਿਖੇ ਸੂਬੇ ਦੀਆਂ ਵੱਖ-ਵੱਖ ਡੀਪੂ ਹੋਲਡਰ ਯੂਨੀਅਨਾਂ ਦੇ ਮੁਖੀਆਂ ਨਾਲ ਕਪੂਰਥਲਾ ਅਤੇ  ਅੰਮ੍ਰਿਤਸਰ ਦੇ ਕੱਥੂਨੰਗਲ ਅਧੀਨ ਆਉਂਦੇ ਪਿੰਡ ਰਾਮਦੀਵਾਲੀ ਹਿੰਦੂਆ ਵਿਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਕੀਤੀ ਗਈ। ਸ੍ਰੀ ਆਸ਼ੂ ਨੇ ਮੀਟਿੰਗ ਦੀ ਸ਼ੁਰੂਆਤ ਵਿਚ ਕਪੂਰਥਲਾ ਅਤੇ ਅੰਮ੍ਰਿਤਸਰ ਦੇ ਕੱਥੂਨੰਗਲ ਅਧੀਨ ਆਉਂਦੇ ਪਿੰਡ ਰਾਮਦੀਵਾਲੀ ਹਿੰਦੂਆਂ ਵਿਚ ਵਾਪਰੀਆਂ ਘਟਨਾਵਾਂ 'ਤੇ ਅਫ਼ਸੋਸ ਜ਼ਾਹਰ ਕੀਤਾ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਅਜਿਹੀ ਕੋਈ ਘਟਨਾ ਨਾ ਵਾਪਰੇ।

ਸ੍ਰੀ ਆਸ਼ੂ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਡੀਪੂ ਹੋਲਡਰਾਂ ਦੇ ਹਿੱਤਾਂ ਦੀ ਰਾਖੀ ਲਈ ਹਮੇਸ਼ਾ ਵਚਨਬੱਧ ਹੈ। ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਸਕੀਮ ਅਧੀਨ  ਏ.ਏ.ਵਾਈ. ਅਤੇ ਪੀ.ਐਚ.ਐਚ. ਕੈਟਾਗਿਰੀ ਨੂੰ 5 ਕਿਲੋ ਪ੍ਰਤੀ ਜੀਅ ਕਣਕ ਅਤੇ ਇਕ ਪਰਵਾਰ ਨੂੰ ਇਕ ਕਿਲੋ ਦਾਲ ਦੀ ਵੰਡ 3 ਮਹੀਨਿਆਂ ਲਈ ਇਕੱਠੇ ਤੌਰ 'ਤੇ ਮੁਫ਼ਤ ਕੀਤੀ ਜਾ ਰਹੀ ਵੰਡ ਸਬੰਧੀ ਖੁਰਾਕ ਮੰਤਰੀ ਨੇ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਕਿਹਾ ਕਿ ਰਾਜ ਦੇ ਸਮੂਹ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਜੇਕਰ ਕੋਈ ਲਾਭਪਾਤਰੀ ਪੱਧਰ 'ਤੇ ਝਗੜਾ ਹੋਣ ਦਾ ਖਦਸ਼ਾ ਹੋਵੇ ਤਾਂ ਉਹ ਆਪਣੇ ਜਿਲ੍ਹੇ ਦੇ ਐਸ.ਐਸ.ਪੀ. ਨੂੰ ਰਾਸ਼ਨ ਦੀ ਵੰਡ ਦੌਰਾਨ ਸੁਰੱਖਿਆ ਵਜੋਂ ਪੁਲਿਸ ਦੀ ਤਾਇਨਾਤੀ ਕੀਤੇ ਜਾਣ ਸਬੰੰਧੀ ਬੇਨਤੀ ਕਰ ਸਕਦੇ ਹਨ। ਇਸ ਤੋਂ ਇਲਾਵਾ ਅਨਾਜ ਦੀ ਵੰਡ ਮੌਕੇ ਵਿਜੀਲੈਂਸ ਕਮੇਟੀ ਦੇ ਮੈਂਬਰਾਂ ਦੀ ਹਾਜ਼ਰੀ ਵੀ ਯਕੀਨੀ ਬਣਾਈ ਜਾਵੇ।

File photoFile photo

ਸ੍ਰੀ ਆਸ਼ੂ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵਲੋਂ ਵੀ ਡੀਪੂ ਹੋਲਡਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਰਾਜ ਦੇ ਸਮੂਹ ਐਸ.ਐਸ.ਪੀਜ਼/ ਪੁਲਿਸ ਕਮਿਸ਼ਨਰਜ ਨੂੰ ਵੀ ਪੱਤਰ ਭੇਜਿਆ ਜਾ ਰਿਹਾ ਹੈ ਕਿ ਜੇ ਉਨ੍ਹਾਂ ਨੂੰ ਵੀ ਅਨਾਜ ਵੰਡ ਮੌਕੇ ਕੋਈ ਗੜਬੜੀ ਹੋਣ ਦੀ ਸੂਚਨਾ ਮਿਲੇ ਤਾਂ ਉਹ ਪੁਖਤਾ ਸੁਰੱਖਿਆ ਪ੍ਰਬੰਧਾਂ ਦਾ ਪ੍ਰਬੰਧ ਕਰਨ। ਸ੍ਰੀ ਆਸ਼ੂ ਨੇ ਡੀਪੂ ਹੋਲਡਰਾਂ ਦੀਆਂ ਸਾਰੀਆਂ ਮੰਗਾਂ ਨੂੰ ਬਹੁਤ ਧਿਆਨ ਨਾਲ ਸੁਣਿਆ। ਉਨ੍ਹਾਂ ਕਿਹਾ ਕਿ ਕੋਵਿਡ-19 ਦੌਰਾਨ ਡੀਪੂ ਹੋਲਡਰਾਂ ਵਲੋਂ ਮੁੱਖ ਤੌਰ 'ਤੇ ਜੋ ਮੰਗਾਂ ਉਠਾਈਆਂ ਗਈਆਂ ਸਨ ਉਨ੍ਹਾਂ ਵਿਚੋਂ ਪਹਿਲੀ ਮੰਗ ਅਨੁਸਾਰ ਉਨ੍ਹਾਂ ਨੂੰ ਮੁਫ਼ਤ ਸੈਨੇਟਾਈਜ਼ਰ, ਮਾਸਕ ਅਤੇ ਗਲੱਵਜ ਮੁਹੱਈਆ ਕਰਵਾ ਦਿਤੇ ਗਏ ਸਨ ਪ੍ਰੰਤੂ ਜੇਕਰ ਕਿਸੇ ਥਾਂ ਅਜੇ ਨਹੀਂ ਮੁਹੱਈਆ ਕਰਵਾਏ ਗਏ ਹਨ ਤਾਂ ਉਨ੍ਹਾਂ ਡੀਪੂ ਹੋਲਡਰਾਂ ਨੂੰ ਮਾਸਕ/ਸੈਨੇਟਾਈਜ਼ਰ ਜਾਰੀ ਕਰਵਾਉਣ ਸਬੰਧੀ ਕੰਮ ਵਿਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿਤੇ।

ਅਖੀਰ ਵਿਚ ਉਨ੍ਹਾਂ ਡੀਪੂ ਹੋਲਡਰਾਂ ਦਾ  ਬੀਮਾ ਕਰਵਾਉਣ  ਸਬੰਧੀ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਇਹ ਮਾਮਲਾ ਭਾਰਤ ਸਰਕਾਰ ਕੋਲ ਪੁਰਜ਼ੋਰ ਤਰੀਕੇ ਨਾਲ ਉਠਾਇਆ ਜਾਵੇਗਾ ਅਤੇ ਇਸ ਸਬੰਧੀ ਤਜਵੀਜ਼ ਤਿਆਰ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement