ਭਾਈ ਲੌਂਗੋਵਾਲ ਦੀ ਪਤਨੀ ਬੀਬੀ ਅਮਰਪਾਲ ਕੌਰ ਨਮਿਤ ਸ਼ਰਧਾਂਜਲੀ ਸਮਾਗਮ
Published : May 12, 2020, 10:22 pm IST
Updated : May 12, 2020, 10:22 pm IST
SHARE ARTICLE
1
1

ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਅੰਮ੍ਰਿਤਸਰ, 12 ਮਈ (ਸੁਖਵਿੰਦਰਜੀਤ ਸਿੰਘ ਬਹੋੜੂ) : ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਧਰਮ ਸੁਪਤਨੀ ਬੀਬੀ ਅਮਰਪਾਲ ਕੌਰ ਨਮਿਤ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅਧਿਕਾਰੀਆਂ ਵਲੋਂ ਸ਼ੋਕ ਇਕੱਤਰਤਾ ਕਰ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਕੋਰੋਨਾਵਾਇਰਸ ਦੇ ਚਲਦਿਆਂ ਬੀਬੀ ਅਮਰਪਾਲ ਕੌਰ ਦੇ ਭੋਗ ਤੇ ਅੰਤਮ ਅਰਦਾਸ 'ਚ ਸ਼ਾਮਲ ਨਾ ਹੋ ਸਕਣ ਕਾਰਨ ਮੈਂਬਰਾਂ ਅਤੇ ਅਧਿਕਾਰੀਆਂ ਵਲੋਂ ਸ਼ਰਧਾਂਜਲੀ ਸਮਾਰੋਹ ਦੌਰਾਨ ਮੂਲ ਮੰਤਰ ਅਤੇ ਗੁਰ ਮੰਤਰ ਦੇ ਜਾਪ ਮਗਰੋਂ ਅਰਦਾਸ ਕੀਤੀ ਗਈ।

 

1
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਮੈਂਬਰ ਭਾਈ ਮਨਜੀਤ ਸਿੰਘ, ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ, ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਬੀਬੀ ਅਮਰਪਾਲ ਕੌਰ ਨੂੰ ਅਪਣੇ ਸ਼ਬਦਾਂ ਰਾਹੀਂ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਾਵਾ ਸਿੰਘ ਗੁਮਾਨਪੁਰਾ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਤਿੰਦਰ ਸਿੰਘ, ਸ. ਸੁਲੱਖਣ ਸਿੰਘ ਭੰਗਾਲੀ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਗੁਰਬਚਨ ਸਿੰਘ ਲੇਹਲ, ਸ. ਸਕੱਤਰ ਸਿੰਘ, ਸ. ਗੁਰਮੀਤ ਸਿੰਘ ਬੁੱਟਰ, ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸ. ਮਲਕੀਤ ਸਿੰਘ ਬਹਿੜਵਾਲ, ਸ. ਪਲਵਿੰਦਰ ਸਿੰਘ ਚਿੱਟਾ, ਸ. ਰਾਮ ਸਿੰਘ ਭਿੰਡਰ ਆਦਿ ਮੌਜੂਦ ਸਨ। ਇਸੇ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਦੇ ਭਰਾ ਸ. ਧਨਵੰਤ ਸਿੰਘ ਕੜੇਵਾਲੇ ਦੇ ਅਕਾਲ ਚਲਾਣੇ 'ਤੇ ਵੀ ਸ਼੍ਰੋਮਣੀ ਕਮੇਟੀ ਵਲੋਂ ਅਫ਼ਸੋਸ ਪ੍ਰਗਟ ਕੀਤਾ ਗਿਆ ਹੈ।


ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ. ਧਨਵੰਤ ਸਿੰਘ ਦੇ ਚਲਾਣੇ ਨਾਲ ਪੰਥ ਦੀ ਉੱਘੀ ਸ਼ਖ਼ਸੀਅਤ ਬਾਬਾ ਕੁਲਵੰਤ ਸਿੰਘ ਦੇ ਪਰਵਾਰ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਵਿਛੜੀ ਰੂਹ ਦੀ ਆਤਮਕ ਸ਼ਾਂਤੀ ਲਈ ਅਰਦਾਸ ਵੀ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਪੰਜਾਬ ਭਾਜਪਾ 'ਚ ਵੱਡੀ ਬਗਾਵਤ! ਆਹ ਵੱਡੇ ਲੀਡਰ ਨੂੰ ਸੱਦ ਲਿਆ ਦਿੱਲੀ,ਚੰਡੀਗੜ੍ਹ ਬੈਠਕ ਬੇਸਿੱਟਾ,LIVE

17 Apr 2024 3:17 PM

'ਆਪ' ਦੀ ਸਿਆਸੀ ਰਾਜਧਾਨੀ 'ਚ ਕੌਣ ਕਿਸ 'ਤੇ ਭਾਰੀ ? ਸੰਗਰੂਰ ਤੋਂ ਮੌਜੂਦਾ ਸਾਂਸਦ ਮੁਕਾਬਲੇ ਮੰਤਰੀ ਕਾਂਗਰਸ ਨੇ ਸੁਖਪਾਲ..

17 Apr 2024 1:08 PM

ਟਿਕਟ ਕੱਟਣ 'ਤੇ ਰੁੱਸ ਗਏ ਲੀਡਰ, ਬਗ਼ਾਵਤ ਦੇ ਡਰੋਂ ਕੰਬੀ ਹਾਈਕਮਾਨ!

17 Apr 2024 12:26 PM

ਟਿਕਟ ਕੱਟਣ 'ਤੇ ਰੁੱਸ ਗਏ ਲੀਡਰ, ਬਗ਼ਾਵਤ ਦੇ ਡਰੋਂ ਕੰਬੀ ਹਾਈਕਮਾਨ!

17 Apr 2024 12:01 PM

AAP ਨੇ ਬਾਹਰਲਿਆਂ ਨੂੰ ਦਿੱਤੀਆਂ ਟਿਕਟਾਂ, ਆਮ ਘਰਾਂ ਦੇ ਮੁੰਡੇ ਰਹਿ ਗਏ ਦਰੀਆਂ ਵਿਛਾਉਂਦੇ : ਕਾਂਗਰਸ

17 Apr 2024 10:53 AM
Advertisement