ਮੁੱਖ ਮੰਤਰੀ ਵੱਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
Published : May 12, 2021, 1:19 pm IST
Updated : May 12, 2021, 1:19 pm IST
SHARE ARTICLE
CM expressed his condolences on the demise of former Minister Inderjit Singh Zira
CM expressed his condolences on the demise of former Minister Inderjit Singh Zira

ਸ਼ੋਕ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਇੰਦਰਜੀਤ ਸਿੰਘ ਜੀਰਾ ਨੂੰ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਅਤੇ ਭੱਦਰਪੁਰਸ਼ ਸਿਆਸਤਦਾਨ ਦੱਸਿਆ

ਚੰਡੀਗੜ੍ਹ:  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਇੰਦਰਜੀਤ ਸਿੰਘ ਜੀਰਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 63 ਸਾਲਾਂ ਦੇ ਸਨ ਜੋ ਕੈਂਸਰ ਕਾਰਨ ਲੰਮਾ ਸਮਾਂ ਬਿਮਾਰ ਰਹਿਣ ਉਪਰੰਤ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਅੱਜ ਸਵੇਰੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਤੇ ਦੋ ਪੁੱਤਰ ਛੱਡ ਗਏ ਹਨ।

Captain Amarinder Singh Captain Amarinder Singh

ਜੀਰਾ ਦੇ ਵੱਡੇ ਸਪੁੱਤਰ ਕੁਲਬੀਰ ਸਿੰਘ ਜੀਰਾ ਜੋ ਜੀਰਾ ਵਿਧਾਨ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਹਨ, ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇੰਦਰਜੀਤ ਸਿੰਘ ਜੀਰਾ ਦੇ ਤੁਰ ਜਾਣ ਨਾਲ ਪਾਰਟੀ ਸਫਾਂ ਵਿਚ ਖਲਾਅ ਪੈਦਾ ਹੋ ਗਿਆ ਜਿਸ ਨੂੰ ਪੂਰਨਾ ਬਹੁਤ ਔਖਾ ਹੈ।”

Inderjit Singh JiraInderjit Singh Zira

ਇਕ ਸ਼ੋਕ ਸੰਦੇਸ਼ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਇੰਦਰਜੀਤ ਸਿੰਘ ਜੀਰਾ ਨੂੰ ਚੰਗੇ ਗੁਣਾਂ ਦੇ ਧਾਰਨੀ ਇਨਸਾਨ ਅਤੇ ਭੱਦਰਪੁਰਸ਼ ਸਿਆਸਤਦਾਨ ਦੱਸਿਆ ਜਿਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਖਾਸ ਕਰਕੇ ਕਿਸਾਨਾਂ ਅਤੇ ਖੇਤ ਕਾਮਿਆਂ ਦੇ ਹਿੱਤਾਂ ਦੀ ਰਾਖੀ ਲਈ ਅਣਥੱਕ ਕਾਰਜ ਕੀਤੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲਵਾ ਖਿੱਤੇ ਦੇ ਸਰਬਪੱਖੀ ਵਿਕਾਸ ਲਈ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਹਮੇਸ਼ਾ ਚੇਤੇ ਰੱਖਿਆ ਜਾਵੇਗਾ।

TweetTweet

ਇਸੇ ਦੌਰਾਨ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨੂੰ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement