
''ਪੰਜਾਬ ਨੇ ਅੱਜ ਇਕ ਸੁਹਿਰਦ ਆਗੂ ਗੁਆ ਲਿਆ''
ਚੰਡੀਗੜ੍ਹ: ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਇੰਦਰਜੀਤ ਸਿੰਘ ਜ਼ੀਰਾ ਦੇ ਬੇਵਕਤੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਰੰਧਾਵਾ ਨੇ ਕਿਹਾ ਕਿ ਜਿੱਥੇ ਇਹ ਸੂਬੇ, ਪਾਰਟੀ ਤੇ ਜ਼ੀਰਾ ਪਰਿਵਾਰ ਲਈ ਵੱਡਾ ਘਾਟਾ ਹੈ ਉਥੇ ਉਨ੍ਹਾਂ ਨੂੰ ਨਿੱਜੀ ਤੌਰ ਉਤੇ ਬਹੁਤ ਵੱਡਾ ਘਾਟਾ ਪਿਆ ਹੈ।
post
ਉਨ੍ਹਾਂ ਜ਼ੀਰਾ ਨੂੰ ਜ਼ਮੀਨ ਨਾਲ ਜੁੜਿਆ ਅਤੇ ਕਿਸਾਨਾਂ ਤੇ ਕਿਸਾਨੀ ਹੱਕਾਂ ਲਈ ਮੋਹਰੀ ਹੋ ਕੇ ਲੜਨ ਵਾਲਾ ਧੜੱਲੇਦਾਰ ਆਗੂ ਦੱਸਦਿਆਂ ਕਿਹਾ ਕਿ ਉਹ ਆਪਣੀ ਗੱਲ ਬੇਬਾਕੀ ਨਾਲ ਕਰਨ ਲਈ ਜਾਣੇ ਜਾਂਦੇ ਸਨ ਜਿਨ੍ਹਾਂ ਰਾਜਨੀਤੀ ਕਰਦਿਆਂ ਆਪਣੇ ਅਸੂਲਾਂ ਨਾਲ ਕਿਤੇ ਸਮਝੌਤਾ ਨਹੀਂ ਕੀਤਾ।
Inderjit Singh Jira
ਉਨ੍ਹਾਂ ਦੇ ਬੇਵਕਤੇ ਤੁਰ ਜਾਣ ਨਾਲ ਰਾਜਨੀਤੀ ਖੇਤਰ ਵਿੱਚ ਵੱਡਾ ਖਲਾਅ ਪੈਦਾ ਹੋ ਗਿਆ ਜੋ ਛੇਤੀ ਪੂਰਿਆਂ ਨਹੀਂ ਜਾਣਾ। ਉਨ੍ਹਾਂ ਕਿਹਾ ਕਿ ਪੰਜਾਬ ਨੇ ਅੱਜ ਇਕ ਸੁਹਿਰਦ ਆਗੂ ਗੁਆ ਲਿਆ।
Sukhjinder Singh Randhawa
ਰੰਧਾਵਾ ਨੇ ਕਿਹਾ ਕਿ ਪੰਜਾਬ ਅਤੇ ਕਾਂਗਰਸ ਪਾਰਟੀ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਵਿੱਛੜੇ ਹੋਏ ਆਗੂ ਦੇ ਸਪੁੱਤਰ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਸਮੁੱਚੇ ਪਰਿਵਾਰ, ਉਨ੍ਹਾਂ ਦੇ ਸਾਕ-ਸਨੇਹੀਆਂ, ਮਿੱਤਰਾਂ ਤੇ ਸਮਰਥਕਾਂ ਨਾਲ ਵੀ ਦੁੱਖ ਸਾਂਝਾ ਕੀਤਾ। ਰੰਧਾਵਾ ਨੇ ਵਾਹਿਗੁਰੂ ਅੱਗੇ ਵਿੱਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।