
ਸਵੇਰੇ 5 ਵਜੇ ਲਏ ਆਖਰੀ ਸਾਹ
ਮੁਹਾਲੀ: ਜ਼ੀਰਾ ਹਲਕੇ ਤੋਂ ਕਾਂਗਰਸ ਵਿਧਾਇਕ ਕੁਲਬੀਰ ਜ਼ੀਰਾ ਦੇ ਪਿਤਾ ਜੱਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੀ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਿਕ ਪਿਛਲੇ 4 ਮਹੀਨਿਆਂ ਤੋਂ ਜਿਗਰ ਦੇ ਕੈਂਸਰ ਤੋਂ ਪੀੜਤ ਸਨ ਅਤੇ ਚੰਡੀਗੜ੍ਹ ਵਿਚ ਆਪਣਾ ਇਲਾਜ ਕਰਵਾ ਰਹੇ ਸਨ। ਸਿਹਤ ਜ਼ਿਆਦਾ ਵਿਗੜਨ ਕਰਕੇ ਅੱਜ ਉਹਨਾਂ ਦੀ ਮੌਤ ਹੋ ਗਈ। ਉਹਨਾਂ ਨੇ ਸਵੇਰੇ 5 ਵਜੇ ਆਖਰੀ ਸਾਹ ਲਏ।
post
ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਬਸਤੀ ਬੂਟੇ ਵਾਲੀ (ਜ਼ੀਰਾ )ਸਮਾਂ 3 ਵਜੇ ਕੀਤਾ ਜਾਵੇਗਾ। ਉਹਨਾਂ ਦੇ ਪੁੱਤਰ ਕੁਲਬੀਰ ਸਿੰਘ ਜ਼ੀਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਦੇ ਦਿਹਾਂਤ 'ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਦੱਸ ਦਈਏ ਕਿ ਜੱਥੇਦਾਰ ਇੰਦਰਜੀਤ ਸਿੰਘ ਜੀਰਾ ਸ਼੍ਰੋਮਣੀ ਅਕਾਲੀ ਦਲ ਮੌਕੇ ਜੇਲ੍ਹ ਮੰਤਰੀ, ਸਿਹਤ ਮੰਤਰੀ ਅਤੇ ਕਾਂਗਰਸ ਸਰਕਾਰ ਵਿੱਚ ਕਿਸਾਨ ਚੈਅਰਮੈਨ ਪੰਜਾਬ ਵੀ ਰਹਿ ਚੁੱਕੇ ਹਨ।