
ਕੋਰੋਨਾ ਦਾ ਕਹਿਰ ਨਹੀਂ ਲੈ ਰਿਹਾ ਰੁਕਣ ਦਾ ਨਾਮ
ਲੁਧਿਆਣਾ( ਰਾਜ ਸਿੰਘ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਜਿਸਦੇ ਚੱਲਦੇ ਸੂਬੇ ਵਿਚ ਲਾਕਡਾਊਨ ਲਗਾਇਆ ਗਿਆ ਹੈ ਪਰ ਇਸਦੇ ਬਾਵਜੂਦ ਵੀ ਲੋਕ ਕੋਰੋਨਾ ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਹਨ। ਲੁਧਿਆਣਾ ਪੁਲਿਸ ਵੱਲੋਂ ਹੁਣ ਕਰਫਿਊ ਤੋੜਨ ਵਾਲਿਆਂ ਖਿਲਾਫ ਸਖ਼ਤੀ ਵਧਾਈ ਗਈ ਹੈ।
Ludhiana Police
ਲੁਧਿਆਣਾ ਪੁਲਿਸ ਨੇ ਅਸਥਾਈ ਜੇਲ੍ਹਾਂ ਬਣਾਈਆਂ। ਹਰਿਆਣਾ ਦੇ ਵਿੱਚ ਪੁਲਿਸ ਨੇ ਚਾਰ ਅਸਥਾਈ ਜੇਲ੍ਹਾਂ ਬਣਾਈਆਂ ਜਿਨ੍ਹਾਂ ਵਿੱਚ ਗੁਰੂ ਨਾਨਕ ਦੇ ਸਟੇਡੀਅਮ, ਨਿਊ ਬਹਾਦਰ ਨਗਰ ਐਸ ਡੀ ਸਕੂਲ, ਪੱਖੋਵਾਲ ਰੋਡ ਦੇ ਇਨਡੋਰ ਸਟੇਡੀਅਮ, ਅਤੇ ਵਾਲਮੀਕੀ ਭਵਨ ਨੂੰ ਅਸਥਾਈ ਜੇਲ੍ਹਾਂ ਵਿੱਚ ਤਬਦੀਲ ਕੀਤਾ ਗਿਆ ਹੈ।
Ludhiana Police
ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਦੀਪਕ ਪਾਰੀਕ ਨੇ ਕਿਹਾ ਹੈ ਕਿ ਜੋ ਵੀ ਕਰਫ਼ਿਊ ਦੀ ਉਲੰਘਣਾ ਕਰੇਗਾ ਉਸ ਨੂੰ ਇਨ੍ਹਾਂ ਅਸਥਾਈ ਜੇਲ੍ਹਾਂ ਵਿੱਚ ਡੱਕਿਆ ਜਾਵੇਗਾ। ਲੁਧਿਆਣਾ ਵਿੱਚ ਕਰਫਿਊ ਲਗਾਇਆ ਗਿਆ ਹੈ ਇਸਦੇ ਬਾਵਜੂਦ ਵੀ ਕੋਰੋਨਾ ਮਰੀਜ਼ਾਂ ਦੇ ਮਾਮਲਿਆਂ ਵਿਚ ਕਮੀ ਨਹੀਂ ਆ ਰਹੀ।
Ludhiana Police
ਲੁਧਿਆਣਾ ਜ਼ਿਲ੍ਹੇ ਵਿਚ ਕਰਫਿਊ ਦੁਪਹਿਰ ਬਾਰਾਂ ਵਜੇ ਤੋਂ ਬਾਅਦ ਲੱਗਦਾ ਹੈ ਜਿਸ ਕਰਕੇ ਲੋਕਾਂ ਨੂੰ ਸਵੇਰੇ ਸਮੇਂ ਬਾਹਰ ਨਿਕਲਣ ਦਾ ਮੌਕਾ ਮਿਲਦਾ ਹੈ ਇਸ ਦੌਰਾਨ ਲੋਕ ਰੱਜ ਕੇ ਕੋਰੋਨਾ ਨਿਯਮਾਂ ਦੀ ਧੱਜੀਆਂ ਉਡਾਉਂਦੇ ਹਨ। ਜਿਸ ਨੂੰ ਵੇਖਦੇ ਕੇ ਲੁਧਿਆਣਾ ਵਿਚ ਹੁਣ ਸਖ਼ਤੀ ਵਧਾਈ ਗਈ ਹੈ।
Ludhiana Police
ਜਿਸ ਸੰਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਜੁਆਇੰਟ ਕਮਿਸ਼ਨਰ ਦੀਪਕ ਪਾਰੀਕ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਸਖਤੀ ਵਧਾਈ ਗਈ ਹੈ ਅਤੇ ਲੋਕਾਂ ਨੂੰ ਕਰਫਿਊ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਅਤੇ ਜੋ ਲੋਕ ਨਿਯਮਾਂ ਦੀ ਧੱਜੀਆਂ ਉਡਾ ਰਹੇ ਨੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਵੀ ਕੀਤੀ ਜਾ ਰਹੀ ਹੈ।
Deepak Parik